03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਝਾੜ ਸਾਹਿਬ ਕਾਲਜ ਵਲੋਂ ਨਾਨ-ਟੀਚਿੰਗ ਸਟਾਫ਼ ਸਨਮਾਨਿਤ

ਮਾਛੀਵਾੜਾ ਸਾਹਿਬ, 2 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ, ਝਾੜ ਸਾਹਿਬ ਵਿਖੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਜ਼ੋਨ-1 ਦਾ ਚਾਰ ਰੋਜ਼ਾ ਜ਼ੋਨਲ ਯੂਥ ਤੇ ਹੈਰੀਟੇਜ ਫ਼ੈਸਟੀਵਲ ਅਨੇਕਾਂ ਸੁਨਹਿਰੀ ਯਾਦਾਂ ਤੇ ਮਾਣਮੱਤੀਆਂ ਪ੍ਰਾਪਤੀਆਂ ਛੱਡ ਗਿਆ। ਇਸ ਦੀ ਸਫਲਤਾ ’ਚ ਅਧਿਆਪਕ ਅਤੇ ਵਿਦਿਆਰਥੀਆਂ ਦੇ ਨਾਲ-ਨਾਲ ਕਾਲਜ ਦੇ ਸਮੁੱਚੇ ਨਾਨ-ਟੀਚਿੰਗ ਸਟਾਫ਼ ਦਾ ਯੋਗਦਾਨ ਬੇਹੱਦ ਸ਼ਲਾਘਾਯੋਗ ਰਿਹਾ।

Ad Position 21
No active advertisement
ਅਜੀਤ ਡੈਸਕ 03-11-2026
ਮਾਛੀਵਾੜਾ ਸਾਹਿਬ, 2 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ, ਝਾੜ ਸਾਹਿਬ ਵਿਖੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਜ਼ੋਨ-1 ਦਾ ਚਾਰ ਰੋਜ਼ਾ ਜ਼ੋਨਲ ਯੂਥ ਤੇ ਹੈਰੀਟੇਜ ਫ਼ੈਸਟੀਵਲ ਅਨੇਕਾਂ ਸੁਨਹਿਰੀ ਯਾਦਾਂ ਤੇ ਮਾਣਮੱਤੀਆਂ ਪ੍ਰਾਪਤੀਆਂ ਛੱਡ ਗਿਆ। ਇਸ ਦੀ ਸਫਲਤਾ ’ਚ ਅਧਿਆਪਕ ਅਤੇ ਵਿਦਿਆਰਥੀਆਂ ਦੇ ਨਾਲ-ਨਾਲ ਕਾਲਜ ਦੇ ਸਮੁੱਚੇ ਨਾਨ-ਟੀਚਿੰਗ ਸਟਾਫ਼ ਦਾ ਯੋਗਦਾਨ ਬੇਹੱਦ ਸ਼ਲਾਘਾਯੋਗ ਰਿਹਾ। ਫ਼ੈਸਟੀਵਲ ਦੇ ਸਫਲ ਆਯੋਜਨ ਉਪਰੰਤ ਕਾਲਜ ਦੇ ਪ੍ਰਿੰਸੀਪਲ ਡਾ. ਰਜਿੰਦਰ ਕੌਰ ਨੇ ਸਮੂਹ ਨਾਨ-ਟੀਚਿੰਗ ਸਟਾਫ਼ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਸਮਾਗਮ ਦੌਰਾਨ ਵੱਖ-ਵੱਖ ਕਾਲਜਾਂ ਤੋਂ ਪਹੁੰਚੇ ਵਿਦਿਆਰਥੀਆਂ, ਅਧਿਆਪਕਾਂ, ਮਹਿਮਾਨਾਂ, ਜੱਜ ਤੇ ਯੂਨੀਵਰਸਿਟੀ ਦੇ ਅਧਿਕਾਰੀਆਂ ਨੂੰ ਸੁਚੱਜੀਆਂ ਸਹੂਲਤਾਂ ਪ੍ਰਦਾਨ ਕਰਨ ਅਤੇ ਸਮੁੱਚੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ’ਚ ਨਾਨ-ਟੀਚਿੰਗ ਸਟਾਫ਼ ਦਾ ਯੋਗਦਾਨ ਬੇਹੱਦ ਮਹੱਤਵਪੂਰਨ ਰਿਹਾ। ਅੰਤ ਵਿਚ ਪ੍ਰਿੰਸੀਪਲ ਡਾ. ਰਜਿੰਦਰ ਕੌਰ ਨੇ ਕਿਹਾ ਕਿ ਉਹ ਆਪਣੇ ਸਮੁੱਚੇ ਨਾਨ-ਟੀਚਿੰਗ ਸਟਾਫ਼ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦੇ ਹਨ। ਕਾਲਜ ਦੇ ਚੌਥਾ ਦਰਜਾ ਕਰਮਚਾਰੀਆਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸੱਤਿਆ ਭਾਰਤੀ ਸਕੂਲ ਵਿਖੇ ਖੇਡ ਸਮਾਗਮ ਕਰਵਾਇਆ ਅਗਲੀ ਖ਼ਬਰ ਕੈਬਨਿਟ ਮੰਤਰੀ ਸੌਂਦ ਵਲੋਂ ਪਿੰਡ ਰਾਏਪੁਰ ਦੇ 117 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ
Ad Position 24