ਐੱਨ. ਆਰ. ਆਈ ਪਰਿਵਾਰ ਨੇ ਸਰਕਾਰੀ ਸਕੂਲ ਐਤੀਆਣਾ ਦੇ ਬੱਚਿਆਂ ਨੂੰ ਬੂਟ ਵੰਡੇ
ਹਲਵਾਰਾ, 2 ਨਵੰਬਰ (ਮਨਦੀਪ ਸਿੰਘ ਉੱਭੀ)- ਪਿੰਡ ਐਤੀਆਣਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਐੱਨ. ਆਰ.
ਹਲਵਾਰਾ, 2 ਨਵੰਬਰ (ਮਨਦੀਪ ਸਿੰਘ ਉੱਭੀ)- ਪਿੰਡ ਐਤੀਆਣਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਐੱਨ. ਆਰ. ਆਈ. ਪਰਿਵਾਰ ਵੱਲੋਂ ਬੂਟਾਂ ਦੀ ਸੇਵਾ ਕੀਤੀ ਗਈ। ਇਹ ਬੂਟ ਸਕੂਲ ਦੇ ਵਿਦਿਆਰਥੀਆਂ ਤੋਂ ਇਲਾਵਾ ਮਿਡ-ਡੇ-ਮੀਲ ਵਰਕਰਾਂ, ਸੇਵਾਦਾਰ ਬੀਬੀਆਂ ਅਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਭੇਟ ਕੀਤੇ ਗਏ। ਇਸ ਸਬੰਧੀ ਸਾਬਕਾ ਸਰਪੰਚ ਲਖਬੀਰ ਸਿੰਘ ਨੇ ਦੱਸਿਆ ਕਿ ਇਹ ਸੇਵਾ ਕੁਲਵਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਮਹੇ ਦੁਬਈ ਵਲੋਂ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਹ ਪਰਿਵਾਰ ਲਗਾਤਾਰ ਲੋਕ ਸੇਵਾ ਤੇ ਸਕੂਲ ਦੇ ਵਿਕਾਸ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਂਦਾ ਆ ਰਿਹਾ ਹੈ। ਉਨ੍ਹਾਂ ਐੱਨ.ਆਰ.ਆਈ. ਪਰਿਵਾਰ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ। ਇਸ ਮੌਕੇ ਐੱਸ. ਐੱਮ. ਸੀ. ਚੇਅਰਮੈਨ ਬਲਜਿੰਦਰ ਕੌਰ, ਮਾਸਟਰ ਦਵਿੰਦਰ ਸਿੰਘ, ਮਨਜੀਤ ਕੌਰ, ਕੁਲਦੀਪ ਸਿੰਘ, ਪਰਮਜੀਤ ਕੌਰ ਸੇਵਾਦਾਰ, ਆਂਗਣਵਾੜੀ ਵਰਕਰ ਛਿੰਦਰਪਾਲ ਕੌਰ, ਹੈਲਪਰ ਤਜਿੰਦਰ ਕੌਰ, ਮਿਡ-ਡੇ-ਮੀਲ ਵਰਕਰ ਇੰਦਰਜੀਤ ਕੌਰ, ਕਮਲਜੀਤ ਕੌਰ ਤੇ ਸੁਰਜੀਤ ਸਿੰਘ ਸਮੇਤ ਹੋਰ ਹਾਜ਼ਰ ਸਨ।