ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ
ਅਹਿਮਦਗੜ੍ਹ, 3 ਨਵਬੰਰ (ਰਵਿੰਦਰ ਪੁਰੀ)- ਲੋੜਵੰਦ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਸਮਾਜ ਸੇਵਾ ਦੀ ਪਰੰਪਰਾ ਨੂੰ ਅੱਗੇ ਵਧਾਉਂਦਿਆਂ ਸੰਤ ਬਾਬਾ ਅਮਰ ਸਿੰਘ ਬੜੂੰਦੀ ਵਾਲਿਆਂ ਦੀ ਰਹਿਨੁਮਾਈ ਹੇਠ ਅਤੇ ਨਾਨਕਸਰ ਠਾਠ ਈਸ਼ਰ ਦਰਬਾਰ ਬੜੂੰਦੀ ਦੇ ਸਹਿਯੋਗ ਨਾਲ ਆਨੰਦ ਈਸ਼ਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਛਪਾਰ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਸੀ.
ਅਹਿਮਦਗੜ੍ਹ, 3 ਨਵਬੰਰ (ਰਵਿੰਦਰ ਪੁਰੀ)- ਲੋੜਵੰਦ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਸਮਾਜ ਸੇਵਾ ਦੀ ਪਰੰਪਰਾ ਨੂੰ ਅੱਗੇ ਵਧਾਉਂਦਿਆਂ ਸੰਤ ਬਾਬਾ ਅਮਰ ਸਿੰਘ ਬੜੂੰਦੀ ਵਾਲਿਆਂ ਦੀ ਰਹਿਨੁਮਾਈ ਹੇਠ ਅਤੇ ਨਾਨਕਸਰ ਠਾਠ ਈਸ਼ਰ ਦਰਬਾਰ ਬੜੂੰਦੀ ਦੇ ਸਹਿਯੋਗ ਨਾਲ ਆਨੰਦ ਈਸ਼ਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਛਪਾਰ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਸੀ. ਐਮ. ਸੀ ਹਸਪਤਾਲ ਲੁਧਿਆਣਾ ਤੋਂ ਪਹੁੰਚੀ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਲਗਪਗ 285 ਮਰੀਜ਼ਾਂ ਦੀ ਸਿਹਤ ਜਾਂਚ ਕਰਕੇ ਉਨ੍ਹਾਂ ਨੂੰ ਲੋੜੀਂਦੀ ਡਾਕਟਰੀ ਸਲਾਹ ਦਿੱਤੀ ਗਈ। ਕੈਂਪ ਵਿਚ ਅੱਖਾਂ ਦੇ ਰੋਗਾਂ, ਕੰਨ-ਨੱਕ-ਗਲਾ (ਈ. ਐਨ. ਟੀ), ਹੱਡੀਆਂ ਦੇ ਰੋਗਾਂ, ਮੈਡੀਸਨ ਅਤੇ ਫਿਜ਼ੀਓਥੈਰੇਪੀ ਸਮੇਤ ਵੱਖ-ਵੱਖ ਵਿਭਾਗਾਂ ਦੇ ਮਾਹਿਰ ਡਾਕਟਰਾਂ ਨੇ ਆਪਣੀਆਂ ਸੇਵਾਵਾਂ ਪ੍ਰਦਾਨ ਕੀਤੀਆਂ। ਨਾਨਕਸਰ ਠਾਠ ਈਸ਼ਰ ਦਰਬਾਰ ਪਿਛਲੇ 21 ਸਾਲਾਂ ਤੋਂ ਲਗਾਤਾਰ ਲੋੜਵੰਦ ਮਰੀਜ਼ਾਂ ਲਈ ਮੁਫ਼ਤ ਮੈਡੀਕਲ ਕੈਂਪ ਲਗਾਉਂਦਾ ਆ ਰਿਹਾ ਹੈ। ਸਕੂਲ ਡਾਇਰੈਕਟਰ ਕਰਤਾਰ ਸਿੰਘ ਨੇ ਸੀ. ਐਮ. ਸੀ. ਲੁਧਿਆਣਾ ਦੀ ਡਾਕਟਰਾਂ ਦੀ ਟੀਮ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਤੇ ਸਕੂਲ ਵਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰਬੰਧਕ ਜਗਬੀਰ ਕੌਰ ਗਰੇਵਾਲ, ਪ੍ਰਿੰਸੀਪਲ ਮਨਪ੍ਰੀਤ ਕੌਰ ਅਤੇ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।