05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਜਥੇਦਾਰ ਪ੍ਰਮਿੰਦਰ ਸਿੰਘ ਚੀਮਾ, ਸੀਨੀ: ਆਗੂ ਮਲਕੀਤ ਸਿੰਘ ਹਠੂਰ

ਹਠੂਰ, 4 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਅੱਜ ਸੰਗਰੂਰ ਵਿਖੇ ਕਾਂਗਰਸ ਦੀ ਰੈਲੀ ਕੋਈ ਰਾਜਨੀਤਿਕ ਰੈਲੀ ਨਹੀਂ ਸੀ, ਸਗੋਂ ਇਹ ਸਿੱਖਾਂ ਦੇ ਜ਼ਖ਼ਮਾਂ ਨੂੰ ਉਚੇੜਣ ਦਾ ਕਾਂਗਰਸ ਪਾਰਟੀ ਦਾ ਇਕੋ ਇਕ ਸੋਚੀ ਸਮਝੀ ਸਕੀਮ ਤਹਿਤ ਮਿਥਿਆ ਪ੍ਰੋਗਰਾਮ ਸੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਚੰਦ ਸਿੰਘ ਡੱਲਾ, ਸਰਕਲ ਪ੍ਰਧਾਨ ਜੱਥੇਦਾਰ ਪ੍ਰਮਿੰਦਰ ਸਿੰਘ ਚੀਮਾ ਅਤੇ ਸੀਨੀਅਰ ਆਗੂ ਮਲਕੀਤ ਸਿੰਘ ਹਠੂਰ ਨੇ ‘ਅਜੀਤ’ ਨਾਲ ਵਿਸ਼ੇਸ਼ ਤੌਰ ’ਤੇ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 05-11-2026
ਹਠੂਰ, 4 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਅੱਜ ਸੰਗਰੂਰ ਵਿਖੇ ਕਾਂਗਰਸ ਦੀ ਰੈਲੀ ਕੋਈ ਰਾਜਨੀਤਿਕ ਰੈਲੀ ਨਹੀਂ ਸੀ, ਸਗੋਂ ਇਹ ਸਿੱਖਾਂ ਦੇ ਜ਼ਖ਼ਮਾਂ ਨੂੰ ਉਚੇੜਣ ਦਾ ਕਾਂਗਰਸ ਪਾਰਟੀ ਦਾ ਇਕੋ ਇਕ ਸੋਚੀ ਸਮਝੀ ਸਕੀਮ ਤਹਿਤ ਮਿਥਿਆ ਪ੍ਰੋਗਰਾਮ ਸੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਚੰਦ ਸਿੰਘ ਡੱਲਾ, ਸਰਕਲ ਪ੍ਰਧਾਨ ਜੱਥੇਦਾਰ ਪ੍ਰਮਿੰਦਰ ਸਿੰਘ ਚੀਮਾ ਅਤੇ ਸੀਨੀਅਰ ਆਗੂ ਮਲਕੀਤ ਸਿੰਘ ਹਠੂਰ ਨੇ ‘ਅਜੀਤ’ ਨਾਲ ਵਿਸ਼ੇਸ਼ ਤੌਰ ’ਤੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ 1984 ਦੇ ਦਿੱਲੀ ਸਿੱਖ ਕਤਲੇਆਮ ਨੂੰ ਸਿੱਖ ਕੌਮ ਕਦੇ ਵੀ ਭੁੱਲ ਨਹੀਂ ਸਕਦੇ ਅਤੇ ਅੱਜ ਦੀ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੇ 42 ਸਾਲਾਂ ਬਾਅਦ ਇਕ ਵਾਰ ਫਿਰ ਤੋਂ ਸਿੱਖਾਂ ਦੇ ਉਹ ਜ਼ਖਮ ਹਰੇ ਕਰ ਦਿੱਤੇ ਹਨ, ਕਿਉਂਕਿ ਇਨ੍ਹਾਂ ਦਿਨਾਂ ਵਿਚ ਹੀ ਦਿੱਲੀ ਵਿਖੇ ਰਾਹੁਲ ਗਾਂਧੀ ਦੇ ਪਿਤਾ ਰਜੀਵ ਗਾਂਧੀ ਦੇ ਹੁਕਮ ’ਤੇ ਕਾਂਗਰਸੀਆਂ ਨੇ ਸਿੱਖਾਂ ਦਾ ਕਤਲੇਆਮ ਕਰਨ ’ਚ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ ਸੀ। ਆਗੂਆਂ ਨੇ ਕਿਹਾ ਕਿ ਅਜਿਹੇ ਪੰਥ ਦੋਖੀਆਂ ਨੂੰ 2027 ਵਿਚ ਪੰਜਾਬ ਦੇ ਲੋਕ ਸਬਕ ਸਿਖਾ ਦੇਣਗੇ। ਆਗੂਆਂ ਨੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਵਲੋਂ ਇਹ ਐਲਾਨ ਕਰਨਾ ਕੇ ਉਨ੍ਹਾਂ ਦੇ ਸ਼ਹੀਦ ਪੁੱਤਰ ਸਬੰਧੀ ਅਫਸੋਸ ਕਰਨ ਦੇ ਬਹਾਨੇ ਕਾਂਗਰਸ ਆਗੂ ਰਾਹੁਲ ਗਾਂਧੀ ਤੇ ਕਾਂਗਰਸ ਦੇ ਰਾਜ ਵਿਚ ਪੰਜਾਬ ਦੇ ਹਜ਼ਾਰਾਂ ਨੌਜਵਾਨਾਂ ਨੂੰ ਕੋਹ ਕੋਹ ਕੇ ਮਾਰਨ ਦਾ ਹੁਕਮ ਦੇਣ ਵਾਲੇ ਉਸ ਸਮੇਂ ਦੇ ਮੁੱਖ ਮੰਤਰੀ ਬੇਅੰਤ ਸਿੰਘ ਦਾ ਪੋਤਾ ਰਵਨੀਤ ਸਿੰਘ ਬਿੱਟੂ ਜੋ ਹੁਣ ਭਾਜਪਾ ਦਾ ਹੱਥਠੋਕਾ ਬਣਿਆ ਹੋਇਆ ਉਹ ਨਾ ਆਉਣ। ਇਹ ਸੱਚ ਕਹਿਣ ਦੀ ਜੁਅਰੱਤ ਦਾ ਉਹ ਸਤਿਕਾਰ ਕਰਦੇ ਹਨ ਪੰਜਾਬ ਦੇ ਲੋਕਾਂ ਦੀ ਵੀ ਉਕਤ ਪਰਿਵਾਰਾਂ ਪ੍ਰਤੀ ਇਹੋ ਭਾਵਨਾ ਹੈ।
Ad Position 22
No active advertisement
ਪਿਛਲੀ ਖ਼ਬਰ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੇ ਸੂਬੇ ’ਚ ਕਾਂਗਰਸ ਸਰਕਾਰ ਬਣਾਉਣ ਲਈ ਰਾਹ ਪੱਧਰਾ ਕੀਤਾ- ਲਹਿਰਾ ਅਗਲੀ ਖ਼ਬਰ ਦੀਦਾਰ ਸੰਧੂ ਦੀ ਯਾਦ ’ਚ ਭਰੋਵਾਲ ਮੇਲੇ ਦੀਆਂ ਤਿਆਰੀਆਂ ਸ਼ੁਰੂੁ
Ad Position 24