ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੇ ਸੂਬੇ ’ਚ ਕਾਂਗਰਸ ਸਰਕਾਰ ਬਣਾਉਣ ਲਈ ਰਾਹ ਪੱਧਰਾ ਕੀਤਾ- ਲਹਿਰਾ
ਹੰਬੜਾਂ, 4 ਨਵੰਬਰ (ਮੇਜਰ ਹੰਬੜਾਂ)- ਰਾਹੁਲ ਗਾਂਧੀ ਦੀ ਪੰਜਾਬ ਫੇਰੀ ਸਮੇਂ ਕਾਂਗਰਸ ਦੀ ਇਨਸਾਫ਼ ਰੈਲੀ ’ਚ ਹੋਏ ਲਾ-ਮਿਸਾਲ ਇਕੱਠ ਨੇ ਸੂਬੇ ’ਚ ਕਾਂਗਰਸ ਸਰਕਾਰ ਬਣਾਉਣ ਲਈ ਰਾਹ ਪੱਧਰਾ ਕੀਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਐੱਸ.
ਵ
ਵਾਈਸ ਚੇਅਰਮੈਨ ਦਿਲਾਵਰ ਸਿੰਘ ਲਹਿਰਾ
05-11-2026
ਹੰਬੜਾਂ, 4 ਨਵੰਬਰ (ਮੇਜਰ ਹੰਬੜਾਂ)- ਰਾਹੁਲ ਗਾਂਧੀ ਦੀ ਪੰਜਾਬ ਫੇਰੀ ਸਮੇਂ ਕਾਂਗਰਸ ਦੀ ਇਨਸਾਫ਼ ਰੈਲੀ ’ਚ ਹੋਏ ਲਾ-ਮਿਸਾਲ ਇਕੱਠ ਨੇ ਸੂਬੇ ’ਚ ਕਾਂਗਰਸ ਸਰਕਾਰ ਬਣਾਉਣ ਲਈ ਰਾਹ ਪੱਧਰਾ ਕੀਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਐੱਸ. ਸੀ. ਡਿਪਾਰਟਮੈਂਟ ਪੰਜਾਬ ਦੇ ਵਾਈਸ ਚੇਅਰਮੈਨ ਦਿਲਾਵਰ ਸਿੰਘ ਲਹਿਰਾ ਨੇ ਵਿਧਾਨ ਸਭਾ ਹਲਕਾ ਗਿੱਲ ਚੋਂ ਵੱਡੀ ਗਿਣਤੀ ’ਚ ਕਾਂਗਰਸੀ ਵਰਕਰਾਂ ਨਾਲ ਸੰਗਰੂਰ ਰੈਲੀ ’ਚ ਸ਼ਮੂਲ਼ੀਅਤ ਕਰਨ ਉਪਰੰਤ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕੀਤਾ ਤੇ ਕਿਹਾ ਕਿ 2027 ’ਚ ਸੂਬੇ ’ਚ ਕਾਂਗਰਸ ਸਰਕਾਰ ਬਣਾਉਣ ’ਚ ਐੱਸ. ਸੀ. ਭਾਈਚਾਰਾ ਵੱਡਾ ਰੋਲ ਅਦਾ ਕਰੇਗਾ। ਚੇਅਰਮੈਨ ਲਹਿਰਾ ਨੇ ਕਿਹਾ ਕਿ ਜਿਸ ਤਰ੍ਹਾਂ ਅੱਜ ਸੰਗਰੂਰ ਰੈਲੀ ’ਚ ਜਾਣ ਲਈ ਕਾਂਗਰਸੀ ਵਰਕਰਾਂ ’ਚ ਜੋਸ਼ ਦੇਖਣ ਨੂੰ ਮਿਲਿਆ ਹੈ, ਉਸ ਤੋਂ ਸਾਫ਼ ਹੈ ਕਿ ਲੋਕ ਆਪ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਤੇ ਉਹ ਸੂਬੇ ’ਚ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਸੂਬੇ ’ਚ ਅਮਨ ਕਾਨੂੰਨ ਦੀ ਸਥਿੱਤੀ ਡਾਵਾਂਡੋਲ ਦਿਖਾਈ ਦੇ ਰਹੇ ਹੇ ਤੇ ਲੋਕ ਆਪਣੇ ਆਪ ਨੂੰ ਅਸਰੱਖਿਅਤ ਮਹਿਸੂਸ ਕਰ ਰਹੇ, ਜਿਸ ਲਈ ਸੂਬੇ ਦੇ ਲੋਕ 2027 ’ਚ ‘ਆਪ’ ਸਰਕਾਰ ਨੂੰ ਮੂੰਹ ਨਹੀਂ ਲਾਉਣਗੇ ਤੇ ਸੂਬੇ ਅੰਦਰ ਨਿਰੋਲ ਕਾਂਗਰਸ ਸਰਕਾਰ ਬਣਾ ਕੇ ਨਵਾਂ ਇਤਿਹਾਸ ਸਿਰਜਣਗੇ। 04Jag13