05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਪਰਾਲੀ ਸਾੜਨ ਵਿਰੁੱਧ ਕਾਰਵਾਈਆਂ ਤੋਂ ਭੜਕੇ ਕਿਸਾਨ

ਰਾਏਕੋਟ, 4 ਨਵੰਬਰ (ਸੁਸ਼ੀਲ)- ਖੇਤਾਂ ਵਿਚ ਪਰਾਲੀ ਸਾੜੇ ਜਾਣ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਕਿਸਾਨਾਂ ਖ਼ਿਲਾਫ਼ ਕੀਤੀਆਂ ਜਾ ਰਹੀਆਂ ਸਖ਼ਤ ਕਾਰਵਾਈਆਂ ਤੇ ਦਰਜ ਕੀਤੇ ਜਾ ਰਹੇ ਮੁਕੱਦਮਿਆਂ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਬੁਰਜ ਗਿੱਲ) ਦੀ ਸਥਾਨਕ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਦੀ ਅਗਵਾਈ ਹੇਠ ਥਾਣਾ ਸਦਰ ਰਾਏਕੋਟ ਦੇ ਬਾਹਰ ਜ਼ੋਰਦਾਰ ਰੋਸ ਧਰਨਾ ਦਿੱਤਾ ਗਿਆ। ਰੋਸ ਵਜੋਂ ਕਿਸਾਨਾਂ ਨੇ ਥਾਣੇ ਦੇ ਮੁੱਖ ਗੇਟ ਅੱਗੇ ਪਰਾਲੀ ਨਾਲ ਭਰੀਆਂ ਟਰਾਲੀਆਂ ਲਗਾ ਕੇ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।

Ad Position 21
No active advertisement
ਅਜੀਤ ਡੈਸਕ 05-11-2026
ਰਾਏਕੋਟ, 4 ਨਵੰਬਰ (ਸੁਸ਼ੀਲ)- ਖੇਤਾਂ ਵਿਚ ਪਰਾਲੀ ਸਾੜੇ ਜਾਣ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਕਿਸਾਨਾਂ ਖ਼ਿਲਾਫ਼ ਕੀਤੀਆਂ ਜਾ ਰਹੀਆਂ ਸਖ਼ਤ ਕਾਰਵਾਈਆਂ ਤੇ ਦਰਜ ਕੀਤੇ ਜਾ ਰਹੇ ਮੁਕੱਦਮਿਆਂ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਬੁਰਜ ਗਿੱਲ) ਦੀ ਸਥਾਨਕ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਦੀ ਅਗਵਾਈ ਹੇਠ ਥਾਣਾ ਸਦਰ ਰਾਏਕੋਟ ਦੇ ਬਾਹਰ ਜ਼ੋਰਦਾਰ ਰੋਸ ਧਰਨਾ ਦਿੱਤਾ ਗਿਆ। ਰੋਸ ਵਜੋਂ ਕਿਸਾਨਾਂ ਨੇ ਥਾਣੇ ਦੇ ਮੁੱਖ ਗੇਟ ਅੱਗੇ ਪਰਾਲੀ ਨਾਲ ਭਰੀਆਂ ਟਰਾਲੀਆਂ ਲਗਾ ਕੇ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਮੀਤ ਪ੍ਰਧਾਨ ਹਰਬਖ਼ਸ਼ੀਸ਼ ਸਿੰਘ ਚੱਕ ਭਾਈਕਾ, ਜ਼ਿਲ੍ਹਾ ਮੀਤ ਪ੍ਰਧਾਨ ਮਨਜਿੰਦਰ ਸਿੰਘ ਮੋਰਕਰੀਮਾਂ, ਜ਼ਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਕਮਾਲਪੁਰਾ, ਜ਼ਿਲ੍ਹਾ ਮੀਤ ਪ੍ਰਧਾਨ ਜਗਤਾਰ ਸਿੰਘ ਐਤੀਆਣਾ, ਜ਼ਿਲ੍ਹਾ ਮੀਤ ਪ੍ਰਧਾਨ ਸਰਬਜੀਤ ਸਿੰਘ ਗਿੱਲ ਸੁਧਾਰ ਤੇ ਹੋਰ ਆਗੂਆਂ ਨੇ ਪ੍ਰਸ਼ਾਸਨ ਦੇ ਅੜੀਅਲ ਰਵੱਈਏ ਦੀ ਨਿਖੇਧੀ ਕਰਦਿਆਂ ਕਿਹਾ ਕਿ ਕਿਸਾਨ ਸ਼ੌਕ ਨਾਲ ਪਰਾਲੀ ਨੂੰ ਅੱਗ ਨਹੀਂ ਲਗਾਉਂਦੇ, ਸਗੋਂ ਇਹ ਉਹਨਾਂ ਦੀ ਮਜ਼ਬੂਰੀ ਹੈ। ਸਰਕਾਰ ਅਤੇ ਪ੍ਰਸ਼ਾਸਨ ਕਿਸਾਨਾਂ ਨੂੰ ਪਰਾਲੀ ਦੇ ਨਿਪਟਾਰੇ ਲਈ ਕੋਈ ਠੋਸ ਬਦਲ ਮੁਹੱਈਆ ਕਰਵਾਉਣ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਉੱਤੇ ਪਰਾਲੀ ਸਾੜਨ ਦੇ ਦੋਸ਼ ਹੇਠ ਮੁਕੱਦਮੇ ਦਰਜ ਕੀਤੇ ਗਏ ਹਨ, ਉਨ੍ਹਾਂ ਨੂੰ ਬਿਨਾਂ ਸ਼ਰਤ ਤੁਰੰਤ ਰੱਦ ਕੀਤਾ ਜਾਵੇ। ਅੰਤ ਵਿਚ ਪ੍ਰਸ਼ਾਸਨ ਵਲੋਂ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਵਿਕਾਸ ਉੱਪਲ ਵਲੋਂ ਕਿਸਾਨਾਂ ਨੂੰ ਸਮੱਸਿਆ ਦਾ ਹੱਲ ਕਰਨ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਕਿਸਾਨਾਂ ਵਲੋਂ ਇਹ ਰੋਸ ਧਰਨਾ ਸਮਾਪਤ ਕੀਤਾ ਗਿਆ। ਇਸ ਮੌਕੇ ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਪੱਖੋਵਾਲ, ਸੁਖਚੈਨ ਸਿੰਘ ਧੂਰਕੋਟ, ਬਲਦੇਵ ਸਿੰਘ ਅਕਾਲਗੜ੍ਹ ਖੁਰਦ, ਮਨਦੀਪ ਸਿੰਘ ਗੋਲਡੀ ਰਾਜਗੜ੍ਹ, ਲਖਵੀਰ ਸਿੰਘ ਜੌਹਲਾਂ, ਚਮਕੌਰ ਸਿੰਘ ਕਾਲਾ, ਹਰਦੀਪ ਸਿੰਘ ਟੂਸੇ, ਗੁਰਦੇਵ ਸਿੰਘ ਬੋਪਾਰਾਏ ਖੁਰਦ, ਸ਼ਿਵਦੇਵ ਸਿੰਘ ਕਾਲਸਾਂ, ਜਗਦੇਵ ਸਿੰਘ ਕਾਕਾ ਰਾਮਗੜ੍ਹ ਸਿਵੀਆਂ, ਟੇਕ ਸਿੰਘ ਧੂਰਕੋਟ , ਕਮਲਜੀਤ ਸਿੰਘ ਗਰੇਵਾਲ, ਪ੍ਰਦੀਪ ਸਿੰਘ ਸੁਖਾਣਾ ਅਤੇ ਜਸਭਿੰਦਰ ਸਿੰਘ ਕਿਸ਼ਨਗੜ੍ਹ ਛੰਨਾਂ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵੱਧ ਰਹੀ ਨੇ ਮਹਿੰਗਾਈ ਨੇ ਫਿੱਕਾ ਕੀਤਾ ਤਿਉਹਾਰਾਂ ਦਾ ਰੰਗ ਅਗਲੀ ਖ਼ਬਰ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੇ ਸੂਬੇ ’ਚ ਕਾਂਗਰਸ ਸਰਕਾਰ ਬਣਾਉਣ ਲਈ ਰਾਹ ਪੱਧਰਾ ਕੀਤਾ- ਲਹਿਰਾ
Ad Position 24