05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਮੋਰਨੀ ਹਿੱਲਜ਼ ਤੇ ਗੁਰਦੁਆਰਾ ਨਾਡਾ ਸਾਹਿਬ ਜੀ ਦੇ ਕੀਤੇ ਦਰਸ਼ਨ

ਭੂੰਦੜੀ, 4 ਨਵੰਬਰ (ਕੁਲਦੀਪ ਸਿੰਘ ਮਾਨ)- ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਕੀੜੀ (ਲੁਧਿਆਣਾ) ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਤੇ ਉਨ੍ਹਾਂ ਨੂੰ ਕੁਦਰਤ ਤੇ ਇਤਿਹਾਸ ਨਾਲ ਜੋੜਨ ਦੇ ਉਦੇਸ਼ ਨਾਲ ਵਿਦਿਅਕ ਅਤੇ ਮਨੋਰੰਜ਼ਕ ਟੂਰ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਮੋਰਨੀ ਹਿੱਲਜ਼ ਦੀਆਂ ਖੂਬਸੂਰਤ ਪਹਾੜੀਆਂ ਦਾ ਆਨੰਦ ਮਾਣਨ ਦੇ ਨਾਲ-ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਜੀ ਵਿਖੇ ਵੀ ਮੱਥਾ ਟੇਕਿਆ।

Ad Position 21
No active advertisement
ਅਜੀਤ ਡੈਸਕ 05-11-2026
ਭੂੰਦੜੀ, 4 ਨਵੰਬਰ (ਕੁਲਦੀਪ ਸਿੰਘ ਮਾਨ)- ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਕੀੜੀ (ਲੁਧਿਆਣਾ) ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਤੇ ਉਨ੍ਹਾਂ ਨੂੰ ਕੁਦਰਤ ਤੇ ਇਤਿਹਾਸ ਨਾਲ ਜੋੜਨ ਦੇ ਉਦੇਸ਼ ਨਾਲ ਵਿਦਿਅਕ ਅਤੇ ਮਨੋਰੰਜ਼ਕ ਟੂਰ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਮੋਰਨੀ ਹਿੱਲਜ਼ ਦੀਆਂ ਖੂਬਸੂਰਤ ਪਹਾੜੀਆਂ ਦਾ ਆਨੰਦ ਮਾਣਨ ਦੇ ਨਾਲ-ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਜੀ ਵਿਖੇ ਵੀ ਮੱਥਾ ਟੇਕਿਆ। ਟੂਰ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਜੀ ਵਿਖੇ ਨਤਮਸਤਕ ਹੋ ਕੇ ਕੀਤੀ ਗਈ, ਜਿੱਥੇ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਬੱਚਿਆਂ ਨੂੰ ਗੁਰਦੁਆਰਾ ਸਾਹਿਬ ਦੇ ਇਤਿਹਾਸ ਤੇ ਧਾਰਮਿਕ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਉਪਰੰਤ ਵਿਦਿਆਰਥੀਆਂ ਨੇ ਮੋਰਨੀ ਹਿੱਲਜ਼ ਦੀਆਂ ਮਨਮੋਹਕ ਵਾਦੀਆਂ ਦਾ ਦੌਰਾ ਕੀਤਾ ਅਤੇ ਕੁਦਰਤੀ ਨਜ਼ਾਰਿਆਂ ਦਾ ਆਨੰਦ ਮਾਣਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਜਸਵੰਤ ਕੌਰ ਢੱਟ ਨੇ ਕਿਹਾ ਕਿ ਅਜਿਹੇ ਵਿਦਿਅਕ ਟੂਰ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਵਿਚ ਆਪਸੀ ਸਾਂਝ, ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਨਵੀਆਂ ਚੀਜ਼ਾਂ ਸਿੱਖਣ ਦੀ ਰੁਚੀ ਪੈਦਾ ਕਰਦੇ ਹਨ। ਇਸ ਟੂਰ ਦੇ ਸਫ਼ਲ ਆਯੋਜਨ ਲਈ ਮੈਨੇਜਮੈਂਟ ਕਮੇਟੀ ਦੇ ਸ. ਪਰਗਟ ਸਿੰਘ ਸੰਘਾ ਅਤੇ ਮੈਨੇਜਿੰਗ ਡਾਇਰੈਕਟਰ ਸ. ਮਨਦੀਪ ਸਿੰਘ ਢੱਟ ਵੱਲੋਂ ਵੀ ਸ਼ਲਾਘਾ ਕੀਤੀ ਗਈ। ਟੂਰ ਦੌਰਾਨ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਇਸ ਯਾਦਗਾਰੀ ਸਫ਼ਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। 04Jag17
Ad Position 22
No active advertisement
ਪਿਛਲੀ ਖ਼ਬਰ ਸਰਦਾਰ ਭਰਪੂਰ ਸਿੰਘ ਪਬਲਿਕ ਸਕੂਲ ’ਚ ਸਲਾਨਾ ਖੇਡ ਮੁਕਾਬਲੇ ਕਰਵਾਏ ਅਗਲੀ ਖ਼ਬਰ ਹਲਕਾ ਦਾਖਾ ਤੋਂ ਨੌਜਵਾਨਾਂ ਦਾ ਵੱਡਾ ਕਾਫ਼ਲਾ ਮੁੱਖ ਮੰਤਰੀ ਦੀ ਰਿਹਾਇਸ ਦੇ ਕੀਤੇ ਜਾ ਰਹੇ ਘਿਰਾਓ ’ਚ ਸ਼ਮੂਲੀਅਤ ਕਰੇਗਾ- ਤਲ...
Ad Position 24