ਮਠਾੜੂ ਗੋਤਰ ਦੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ 8 ਨੂੰ
ਇਯਾਲੀ/ਥਰੀਕੇ, 5 ਨਵੰਬਰ (ਮਨਜੀਤ ਸਿੰਘ ਦੁੱਗਰੀ)- ਮਠਾੜੂ ਗੋਤਰ ਦੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਲੁਧਿਆਣਾ ਦੇ ਫ਼ਿਰੋਜਪੁਰ ਮਾਰਗ ਸਥਿਤ ਬਾਬਾ ਸਿੱਧ ਜੀ ਦੇ ਅਸਥਾਨ ਪਿੰਡ ਇਯਾਲੀ ਕਲਾਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੀਵਾਲੀ ਵਾਲੇ ਦਿਨ 8 ਨਵੰਬਰ, ਦਿਨ ਐਤਵਾਰ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਹ ਜਾਣਕਾਰੀ ਸਾਂਝੀ ਕਰਦਿਆਂ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਦੁਰਲੱਭ ਸਿੰਘ ਮਠਾੜੂ, ਅਵਤਾਰ ਸਿੰਘ ਮਠਾੜੂ ਸਰਬਜੀਤ ਸਿੰਘ ਨੇ ਦੱਸਿਆ ਕਿ ਇਸ ਦਿਨ ਦੇਸ਼ਾਂ ਵਿਦੇਸ਼ਾਂ ਤੋਂ ਮਠਾੜੂ ਪਰਿਵਾਰ ਵੱਡੀ ਗਿਣਤੀ ਵਿਚ ਪਹੁੰਚ ਕੇ ਬਾਬਾ ਸਿੱਧ ਜੀ ਦੇ ਅਸਥਾਨ ’ਤੇ ਮੱਥਾ ਟੇਕ ਅਸ਼ੀਰਵਾਦ ਪ੍ਰਾਪਤ ਕਰਦੇ ਹਨ।
ਅਜੀਤ ਡੈਸਕ
06-11-2026