ਵਿਧਾਇਕ ਗਿਆਸਪੁਰਾ ਨੂੰ ਦੁਬਾਰਾ ਉਮੀਦਵਾਰ ਬਣਾਏ ਜਾਣ ’ਤੇ ਹਲਕਾ ਪਾਇਲ ’ਚ ਖੁਸ਼ੀ ਦੀ ਲਹਿਰ- ਚੇਅਰਮੈਨ ਘੁਡਾਣੀ
ਰਾੜਾ ਸਾਹਿਬ, 5 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਵਪਾਰ ਕਮਿਸ਼ਨ ਹਲਕਾ ਪਾਇਲ ਦੇ ਚੇਅਰਮੈਨ ਅਵਤਾਰ ਸਿੰਘ ਘੁਡਾਣੀ ਕਲਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਪਾਇਲ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਆਮ ਆਦਮੀ ਪਾਰਟੀ ਵੱਲੋਂ ਦੁਬਾਰਾ ਉਮੀਦਵਾਰ ਬਣਾਏ ਜਾਣ ’ਤੇ ਹਲਕਾ ਪਾਇਲ ਅੰਦਰ ਖੁਸੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਹਰ ਵਰਗ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਦੁਬਾਰਾ ਉਮੀਦਵਾਰ ਬਣਾਏ ਜਾਣ ਦਾ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਚੇਅਰਮੈਨ ਘੁਡਾਣੀ ਕਲਾਂ ਨੇ ਕਿਹਾ ਕਿ ਹਲਕਾ ਵਿਧਾਇਕ ਗਿਆਸਪੁਰਾ ਵੱਲੋਂ ਕਰਵਾਏ ਗਏ ਵਿਕਾਸ-ਕਾਰਜਾਂ ਨਾਲ ਹਲਕਾ ਪਾਇਲ ਦੇ ਪਿੰਡ ਅਤੇ ਸ਼ਹਿਰ ਤਰੱਕੀ ਦੀਆਂ ਮੰਜਿਲਾਂ ਨੂੰ ਛੂਹ ਰਿਹਾ ਹੈ ਕਿਉਕਿ ਹਲਕਾ ਪਾਇਲ ਦੇ ਹਰ ਪਿੰਡ ਨੂੰ ਪਾਰਟੀਬਾਜੀ ਤੋਂ ਉਪਰ ਉੱਠ ਕੇ ਵਿਧਾਇਕ ਗਿਆਸਪੁਰਾ ਵੱਲੋਂ ਗ੍ਰਾਟਾਂ ਦੇ ਗੱਫੇ ਦਿੱਤੇ ਗਏ ਹਨ, ਉਥੇ ਹੀ ਸਿਹਤ –ਸਿੱਖਿਆ ਵੱਲ੍ਹ ਉਚੇਚਾ ਧਿਆਨ ਦਿੱਤਾ ਗਿਆ।
ਚ
ਚੇਅਰਮੈਨ ਅਵਤਾਰ ਸਿੰਘ ਘੁਡਾਣੀ ਕਲਾਂ।
06-11-2026
ਰਾੜਾ ਸਾਹਿਬ, 5 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਵਪਾਰ ਕਮਿਸ਼ਨ ਹਲਕਾ ਪਾਇਲ ਦੇ ਚੇਅਰਮੈਨ ਅਵਤਾਰ ਸਿੰਘ ਘੁਡਾਣੀ ਕਲਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਪਾਇਲ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਆਮ ਆਦਮੀ ਪਾਰਟੀ ਵੱਲੋਂ ਦੁਬਾਰਾ ਉਮੀਦਵਾਰ ਬਣਾਏ ਜਾਣ ’ਤੇ ਹਲਕਾ ਪਾਇਲ ਅੰਦਰ ਖੁਸੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਹਰ ਵਰਗ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਦੁਬਾਰਾ ਉਮੀਦਵਾਰ ਬਣਾਏ ਜਾਣ ਦਾ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਚੇਅਰਮੈਨ ਘੁਡਾਣੀ ਕਲਾਂ ਨੇ ਕਿਹਾ ਕਿ ਹਲਕਾ ਵਿਧਾਇਕ ਗਿਆਸਪੁਰਾ ਵੱਲੋਂ ਕਰਵਾਏ ਗਏ ਵਿਕਾਸ-ਕਾਰਜਾਂ ਨਾਲ ਹਲਕਾ ਪਾਇਲ ਦੇ ਪਿੰਡ ਅਤੇ ਸ਼ਹਿਰ ਤਰੱਕੀ ਦੀਆਂ ਮੰਜਿਲਾਂ ਨੂੰ ਛੂਹ ਰਿਹਾ ਹੈ ਕਿਉਕਿ ਹਲਕਾ ਪਾਇਲ ਦੇ ਹਰ ਪਿੰਡ ਨੂੰ ਪਾਰਟੀਬਾਜੀ ਤੋਂ ਉਪਰ ਉੱਠ ਕੇ ਵਿਧਾਇਕ ਗਿਆਸਪੁਰਾ ਵੱਲੋਂ ਗ੍ਰਾਟਾਂ ਦੇ ਗੱਫੇ ਦਿੱਤੇ ਗਏ ਹਨ, ਉਥੇ ਹੀ ਸਿਹਤ –ਸਿੱਖਿਆ ਵੱਲ੍ਹ ਉਚੇਚਾ ਧਿਆਨ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸੜ੍ਹਕਾਂ ਦਾ ਜਾਲ ਵਿਛਾਇਆ ਗਿਆ ਜਿਸ ਨਾਲ ਲੋਕਾਂ ਦੀ ਇੱਕ ਵੱਡੀ ਮੁਸ਼ਕਿਲ ਹੱਲ ਹੋਈ ਹੈ। ਚੇਅਰਮੈਨ ਘੁਡਾਣੀ ਨੇ ਕਿਹਾ ਕਿ ਸਮੁੱਚੇ ਵਰਗ ਦੇ ਲੋਕ ਇੰਜੀ.ਮਨਵਿੰਦਰ ਸਿੰਘ ਗਿਆਸਪੁਰਾ ਨੂੰ ਦੁਬਾਰਾ ਹਲਕਾ ਪਾਇਲ ਦੀ ਜਿੰੰਮੇਵਾਰੀ ਦੇਣ ਦਾ ਮਨ ਬਣਾਈ ਬੈਠੇ ਹਨ ।