05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਦਸਮੇਸ਼ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਅੰਤਰ-ਸਕੂਲ ਮੁਕਾਬਲਿਆਂ ’ਚ ਮਾਰੀਆਂ ਮੱਲਾਂ ਮਾਈਮ ਕੈਟਾਗਿਰੀ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ-ਪ੍ਰਿੰਸੀਪਲ ਬਲਕਾਰ ਸਿੰਘ ਧਾਲੀਵਾਲ

ਰਾਏਕੋਟ, 5 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਦੀਆਂ ਵਿਦਿਆਰਥਣਾਂ ਨੇ ਮਾਈਮ ਕੈਟਾਗਿਰੀ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਬਲਕਾਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਿਛਲੇ ਦਿਨੀਂ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਲੁਧਿਆਣਾ ਵਿਖੇ ਵੱਖ-ਵੱਖ ਵੰਨਗੀਆਂ ਦੇ ਇੰਟਰ-ਸਕੂਲ ਮੁਕਾਬਲੇ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 06-11-2026
ਰਾਏਕੋਟ, 5 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਦੀਆਂ ਵਿਦਿਆਰਥਣਾਂ ਨੇ ਮਾਈਮ ਕੈਟਾਗਿਰੀ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਬਲਕਾਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਿਛਲੇ ਦਿਨੀਂ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਲੁਧਿਆਣਾ ਵਿਖੇ ਵੱਖ-ਵੱਖ ਵੰਨਗੀਆਂ ਦੇ ਇੰਟਰ-ਸਕੂਲ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਸਕੂਲ ਦੀਆਂ ਵਿਦਿਆਰਥਣਾਂ ਦੀ ‘ਮਾਈਮ’ ਟੀਮ ਨੇ ਵੀ ਭਾਗ ਲਿਆ। ਵਿਦਿਆਰਥਣਾਂ ਮਨਮੀਤ ਕੌਰ ਜਮਾਤ ਬਾਰ੍ਹਵੀਂ, ਜਸਮੀਤ ਕੌਰ ਬਾਰ੍ਹਵੀਂ, ਕਰਮਨਜੋਤ ਕੌਰ ਨੌਵੀਂ, ਜਸਮੀਤ ਕੌਰ ਨੌਵੀਂ, ਨਵਰੀਤ ਕੌਰ ਨੌਵੀਂ ਅਤੇ ਅਕਪ੍ਰੀਤ ਕੌਰ ਨੌਵੀਂ ਦੀ ਟੀਮ ਨੇ ਵਰਤਮਾਨ ਕਿਸਾਨੀ ਦੀ ਨਿੱਘਰਦੀ ਹਾਲਤ, ਕਰਜ਼ਾ ਅਤੇ ਪ੍ਰਾਈਵੇਟ ਕੰਪਨੀਆਂ ਵਲੋਂ ਧੋਖਾਧੜੀ ਆਦਿ ਵਿਸ਼ਿਆਂ ਨੂੰ ਪੇਸ਼ ਕਰਦੀ ਹੋਈ ਮਾਈਮ ਦੀ ਬਿਹਤਰੀਨ ਪੇਸ਼ਕਾਰੀ ਕਰਦਿਆਂ ਦਰਸ਼ਕਾਂ ਨੂੰ ਕੀਲ ਕੇ ਰੱਖ ਦਿੱਤਾ ਅਤੇ ਆਪਣੀ ਸ਼ਾਨਦਾਰ ਪੇਸ਼ਕਾਰੀ ਨਾਲ 2 0 ਟੀਮਾਂ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਸਕੂਲ ਦੀਆਂ ਜੇਤੂ ਵਿਦਿਆਰਥਣਾਂ ਨੂੰ ਕਾਲਜ ਪ੍ਰਬੰਧਕਾਂ ਅਤੇ ਮਹੇਸ਼ਇੰਦਰ ਸਿੰਘ ਗਰੇਵਾਲ ਵਲੋਂ ਸਨਮਾਨਿਤ ਕੀਤਾ ਗਿਆ। ਇਸ ਸ਼ਾਨਦਾਰ ਪ੍ਰਾਪਤੀ ਲਈ ਪ੍ਰਿੰਸੀਪਲ ਬਲਕਾਰ ਸਿੰਘ ਤੇ ਸਮੂਹ ਸਟਾਫ਼ ਨੇ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਵਲੋਂ ਇਸ ਪ੍ਰਾਪਤੀ ਦਾ ਸਿਹਰਾ ਵਿਦਿਆਰਥੀਆਂ ਨੂੰ ਸਿਖਲਾਈ ਅਤੇ ਅਗਵਾਈ ਦੇਣ ਵਾਲੇ ਅਧਿਆਪਕਾਂ ਸਰਬਜੀਤ ਕੌਰ ਗਰੇਵਾਲ ਤੇ ਰਵਨੀਤ ਕੌਰ ਨੂੰ ਦਿੱਤਾ। ਇਸ ਤੋਂ ਇਲਾਵਾ ਸਕੂਲ ਦੇ ਵਿਦਿਆਰਥੀਆਂ ਨੇ ਰੰਗੋਲੀ ਮੇਕਿੰਗ, ਵਰਕਿੰਗ ਮਾਡਲ, ਲੋਗੋ ਆਈਡੈਂਟਿਟੀ, ਪ੍ਰੋਮਟ ਇੰਜੀਨੀਅਰਿੰਗ, ਲੌਜਿਕ ਚੈਲਿੰਜ਼ ਅਤੇ ਸਕੈਚਿੰਗ ਆਦਿ ਵਿਚ ਵੀ ਚੰਗਾ ਪ੍ਰਦਰਸ਼ਨ ਕੀਤਾ। ਇਸ ਸਮੇਂ ਬਲਜਿੰਦਰ ਕੌਰ, ਪਰਮਿੰਦਰ ਕੌਰ, ਸੰਦੀਪ ਕੌਰ, ਬਬੀਤਾ ਰਾਣੀ, ਰਖ਼ਸਾ ਰਾਣੀ, ਪ੍ਰਭਦੀਪ ਕੌਰ, ਗੁਰਪ੍ਰੀਤ ਕੌਰ, ਗੁਰਮੀਤ ਕੌਰ, ਮਨਦੀਪ ਕੌਰ, ਗੁਰਵਿੰਦਰ ਕੌਰ, ਕਿਰਨਦੀਪ ਕੌਰ, ਬੇਅੰਤ ਕੌਰ, ਰਾਣੀ ਸੈਂਭੀ, ਰਮਨਦੀਪ ਕੌਰ, ਹਰਪ੍ਰੀਤ ਕੌਰ,ਪਰਮਜੀਤ ਕੌਰ, ਗਗਨਦੀਪ ਕੌਰ, ਸੁਦਾਗਰ ਸਿੰਘ, ਸਤਵੀਰ ਸਿੰਘ, ਗੁਰਮੇਲ ਸਿੰਘ, ਵਰਿੰਦਰ ਮੋਹਨ ਆਦਿ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਕਾਲਜ ਹਲਵਾਰਾ ਦੇ ਚੇਅਰਮੈਨ ਵਲੋਂ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਗਗੜਾ ਵਿਖੇ ‘ਬਜ਼ੁਰਗ ਸਾਡਾ ਮਾਣ’ ਪ੍ਰੋਗਰਾਮ ਕਰਵਾਇਆ
Ad Position 24