ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਲਈ ਪ੍ਰੇਮ ਸਿੰਘ ਭੰਗੂ ਵਰਕਰਾਂ ਦਾ ਕਾਫ਼ਲਾ ਲੈ ਕੇ ਹੋਏ ਰਵਾਨਾ
ਜਗਰਾਉਂ, 5 ਨਵੰਬਰ (ਗੁਰਦੀਪ ਸਿੰਘ ਮਲਕ)-ਸੰਗਰੂਰ ਵਿਖੇ ਕਾਂਗਰਸ ਦੀ ਰਾਹੁਲ ਗਾਂਧੀ ਦੀ ਅਗਵਾਈ ’ਚ ਹੋਈ ਵਿਸ਼ਾਲ ਰੈਲੀ ਵਿੱਚ ਸ਼ਮੂਲੀਅਤ ਕਰਨ ਲਈ ਹਲਕਾ ਜਗਰਾਉਂ ਤੋਂ ਕਾਂਗਰਸ ਦੇ ਆਗੂ ਪ੍ਰੇਮ ਸਿੰਘ ਭੰਗੂ ਆਪਣੇ ਸੈਂਕੜੇ ਕਾਂਗਰਸੀ ਵਰਕਰਾਂ ਦਾ ਵਿਸ਼ਾਲ ਕਾਫ਼ਲਾ ਲੈ ਕੇ ਰਵਾਨਾ ਹੋਏ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋ ਰਹੀ ਇਸ ਰੈਲੀ ਵਿੱਚ ਹਲਕਾ ਜਗਰਾਉਂ ਤੋਂ ਵੱਡੀ ਗਿਣਤੀ ਵਿੱਚ ਵਰਕਰਾਂ ਦੀ ਸ਼ਮੂਲੀਅਤ ਇਸ ਗੱਲ ਦਾ ਪ੍ਰਗਟਾਵਾ ਹੈ ਕਿ ਸਥਾਨਕ ਵਰਕਰ ਪਾਰਟੀ ਦੇ ਪ੍ਰੋਗਰਾਮਾਂ ਵਿੱਚ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ।
ਜਗਰਾਉਂ, 5 ਨਵੰਬਰ (ਗੁਰਦੀਪ ਸਿੰਘ ਮਲਕ)-ਸੰਗਰੂਰ ਵਿਖੇ ਕਾਂਗਰਸ ਦੀ ਰਾਹੁਲ ਗਾਂਧੀ ਦੀ ਅਗਵਾਈ ’ਚ ਹੋਈ ਵਿਸ਼ਾਲ ਰੈਲੀ ਵਿੱਚ ਸ਼ਮੂਲੀਅਤ ਕਰਨ ਲਈ ਹਲਕਾ ਜਗਰਾਉਂ ਤੋਂ ਕਾਂਗਰਸ ਦੇ ਆਗੂ ਪ੍ਰੇਮ ਸਿੰਘ ਭੰਗੂ ਆਪਣੇ ਸੈਂਕੜੇ ਕਾਂਗਰਸੀ ਵਰਕਰਾਂ ਦਾ ਵਿਸ਼ਾਲ ਕਾਫ਼ਲਾ ਲੈ ਕੇ ਰਵਾਨਾ ਹੋਏ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋ ਰਹੀ ਇਸ ਰੈਲੀ ਵਿੱਚ ਹਲਕਾ ਜਗਰਾਉਂ ਤੋਂ ਵੱਡੀ ਗਿਣਤੀ ਵਿੱਚ ਵਰਕਰਾਂ ਦੀ ਸ਼ਮੂਲੀਅਤ ਇਸ ਗੱਲ ਦਾ ਪ੍ਰਗਟਾਵਾ ਹੈ ਕਿ ਸਥਾਨਕ ਵਰਕਰ ਪਾਰਟੀ ਦੇ ਪ੍ਰੋਗਰਾਮਾਂ ਵਿੱਚ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ। ਉਨ੍ਹਾਂ ਰੈਲੀ ਵਿੱਚ ਸ਼ਾਮਿਲ ਹੋਣ ਲਈ ਪਹੁੰਚੇ ਸਮੂਹ ਵਰਕਰਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸਰਪੰਚ ਗੁਰਮੁਖ ਸਿੰਘ, ਸਰਪੰਚ ਜੀਤ ਸਿੰਘ ਸਿਵੀਆਂ, ਸਰਪੰਚ ਵਰਕਪਾਲ ਸਿੰਘ ਲੀਲਾਂ, ਸੀਰਾ ਲੀਲਾਂ ਪੱਛਮੀ, ਸਾਬਕਾ ਸਰਪੰਚ ਬਲਵਿੰਦਰ ਸਿੰਘ ਦੁੱਲਾ, ਜਗਦੀਸ਼ ਸ਼ਰਮਾ, ਦਲਜੀਤ ਸਿੰਘ ਕਲਿਆਣ, ਸਰਪੰਚ ਕਰਮਜੀਤ ਸਿੰਘ ਦੇਹੜਕਾ, ਰਾਮ ਸਿੰਘ, ਜਗਦੀਪ ਸਿੰਘ ਗਿੱਲ, ਰੁਪਿੰਦਰਜੀਤ ਰੂਪਾ ਤੇ ਅਵਤਾਰ ਸਿੰਘ ਚੌਧਰੀ ਆਦਿ ਹਾਜ਼ਰ ਸਨ।