ਪਿੰਡ ਮਲਕ ’ਚ ਬਾਬਾ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਦਿਹਾੜਾ 11 ਨੂੰ ਮਨਾਇਆ ਜਾਵੇਗਾ
ਜਗਰਾਉਂ, 6 ਨਵੰਬਰ (ਗੁਰਦੀਪ ਸਿੰਘ ਮਲਕ)- ਜਗਤ ਗੁਰੂ ਬਾਬਾ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਦਿਹਾੜਾ ਪਿੰਡ ਮਲਕ ’ਚ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਬਾਬਾ ਵਿਸ਼ਵਕਰਮਾ ਕਮੇਟੀ ਦੇ ਆਗੂ ਦਿਆ ਸਿੰਘ ਰੀਹਲ ਅਤੇ ਸਰਬਜੀਤ ਸਿੰਘ ਰੀਹਲ ਨੇ ਦੱਸਿਆ ਹਰ ਸਾਲ ਦੀ ਤਰ੍ਹਾਂ ਵਿਸ਼ਵਕਰਮਾ ਭਵਨ ਮਲਕ ’ਚ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਨ ਦੀ ਖੁਸ਼ੀ ’ਚ ਮਿਤੀ 9 ਨਵੰਬਰ ਦਿਨ ਸੋਮਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਪ੍ਰਕਾਸ਼ ਕੀਤਾ, ਜਿਸ ਦੇ ਭੋਗ ਮਿਤੀ 11 ਨਵੰਬਰ ਦਿਨ ਬੁੱਧਵਾਰ ਨੂੰ ਪਾਏ ਜਾਣਗੇ, ਇਸ ਮੌਕੇ ਧਾਰਮਿਕ ਦੀਵਾਨ ਸਜਾਏ ਜਾਣਗੇ।
ਪਿੰਡ ਮਲਕ ’ਚ ਬਾਬਾ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਦਿਹਾੜਾ 11 ਨੂੰ ਮਨਾਇਆ ਜਾਵੇਗਾ
07-11-2026