ਸ੍ਰੀ ਗੁਰੂ ਰਾਮਦਾਸ ਕਾਲਜ ਹਲਵਾਰਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
ਹਲਵਾਰਾ, 6 ਨਵੰਬਰ (ਮਨਦੀਪ ਸਿੰਘ ਉੱਭੀ)-ਸ੍ਰੀ ਗੁਰੂ ਰਾਮਦਾਸ ਕਾਲਜ ਹਲਵਾਰਾ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਚੇਅਰਮੈਨ ਰਣਜੀਤ ਸਿੰਘ ਅਤੇ ਪ੍ਰਿੰਸੀਪਲ ਡਾ.
ਹਲਵਾਰਾ, 6 ਨਵੰਬਰ (ਮਨਦੀਪ ਸਿੰਘ ਉੱਭੀ)-ਸ੍ਰੀ ਗੁਰੂ ਰਾਮਦਾਸ ਕਾਲਜ ਹਲਵਾਰਾ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਚੇਅਰਮੈਨ ਰਣਜੀਤ ਸਿੰਘ ਅਤੇ ਪ੍ਰਿੰਸੀਪਲ ਡਾ. ਜੋਤੀ ਗੁਪਤਾ ਵਲੋਂ ਸਮਾਗਮ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ ਦੇ ਰਚਨਾਤਮਕ ਹੁਨਰ ਨੂੰ ਉਤਸ਼ਾਹਿਤ ਕਰਨ ਲਈ ਦੀਵਾ ਸਜਾਵਟ, ਰੰਗੋਲੀ, ਬੈਸਟ ਆਊਟ ਆਫ਼ ਵੇਸਟ ਅਤੇ ਕਾਰਡ ਮੇਕਿੰਗ ਸਮੇਤ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਦੀਵਾ ਸਜਾਵਟ ਮੁਕਾਬਲੇ ਵਿਚ ਅਰਸ਼ਦੀਪ ਕੌਰ ਬੀ.ਬੀ.ਏ. ਨੇ ਪਹਿਲਾ ਅਤੇ ਗੁਰਵੀਰ ਕੌਰ ਬੀ.ਬੀ . ਏ. ਨੇ ਤੀਜਾ ਸਥਾਨ ਹਾਸਲ ਕੀਤਾ। ਰੰਗੋਲੀ ਮੁਕਾਬਲੇ ਵਿਚ ਕਮਲਜੀਤ ਕੌਰ ਬੀ.ਸੀ.ਏ. ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਬੈਸਟ ਆਊਟ ਆਫ਼ ਵੇਸਟ ਮੁਕਾਬਲੇ ਵਿਚ ਬੀ.ਸੀ.ਏ. ਦੂਜੇ ਸਾਲ ਦੀ ਵਿਦਿਆਰਥਣ ਕਮਲਜੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਕਾਰਡ ਮੇਕਿੰਗ ਮੁਕਾਬਲੇ ਵਿਚ ਬੀ.ਐੱਡ. ਪਹਿਲੇ ਸਾਲ ਦੀ ਵਿਦਿਆਰਥਣ ਗੁਰਨਾਮ ਕੌਰ ਜੇਤੂ ਰਹੀ। ਇਸ ਮੌਕੇ ਕਾਲਜ ਦੇ ਡਾਇਰੈਕਟਰ ਡਾ. ਗੁਰਪਿੰਦਰਜੀਤ ਸਿੰਘ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਵਿਦਿਆਰਥੀਆਂ ਦੀ ਕਲਾ ਅਤੇ ਸਿਰਜਣਾਤਮਕਤਾ ਦੀ ਸ਼ਲਾਘਾ ਕਰਦਿਆਂ ਭਵਿੱਖ ਵਿਚ ਵੀ ਅਜਿਹੇ ਮੁਕਾਬਲਿਆਂ ਵਿਚ ਵੱਧ-ਚੜ੍ਹਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਕਾਲਜ ਦਾ ਮਾਹੌਲ ਤਿਉਹਾਰੀ ਰੰਗ ਵਿਚ ਰੰਗਿਆ ਨਜ਼ਰ ਆਇਆ।