ਤਲਵੰਡੀ ਰਾਏ ਸਕੂਲ ’ਚ 13 ਲੱਖ ਦੀ ਲਾਗਤ ਨਾਲ ਤਿਆਰ ਲੈਬ ਦਾ ਮਨਜੀਤ ਸਿੰਘ ਨੇ ਕੀਤਾ ਉਦਘਾਟਨ
ਰਾਏਕੋਟ, 7 ਨਵੰਬਰ (ਸੁਸ਼ੀਲ) ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਸਿੰਖਿਆ ਦਾ ਮਿਆਰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਰਾਏ ਵਿਖੇ 13 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਐੱਨ. ਐੱਸ.
ਰਾਏਕੋਟ, 7 ਨਵੰਬਰ (ਸੁਸ਼ੀਲ) ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਸਿੰਖਿਆ ਦਾ ਮਿਆਰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਰਾਏ ਵਿਖੇ 13 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਐੱਨ.ਐੱਸ.ਕਿਊ.ਐੱਫ ਲੈਬ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਆਗੂ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਮਾਲਵਾ ਜ਼ੋਨ ਦੇ ਵਾਈਸ ਕੋਆਰਡੀਨੇਟਰ ਮਨਜੀਤ ਸਿੰਘ ਰਾਏਕੋਟ ਵਲੋਂ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼, ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਤੇ ਪਾਰਟੀ ਦੇ ਆਗੂ ਤੇ ਵਰਕਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਮਨਜੀਤ ਸਿੰਘ ਰਾਏਕੋਟ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਐੱਨ.ਐੱਸ.ਕਿਊ.ਐੱਫ. ਲੈਬ ਵਰਗੀਆਂ ਸਹੂਲਤਾਂ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਨ, ਉਨ੍ਹਾਂ ਅੰਦਰ ਆਤਮ-ਵਿਸ਼ਵਾਸ ਪੈਦਾ ਕਰਨ ਤੇ ਭਵਿੱਖ ਵਿਚ ਰੁਜ਼ਗਾਰ ਦੇ ਬਿਹਤਰ ਮੌਕੇ ਹਾਸਲ ਕਰਨ ਵਿਚ ਸਹਾਈ ਹੋਣਗੀਆਂ। ਇਸ ਮੌਕੇ ਸਕੂਲ ਇੰਚਾਰਜ ਵੀਨਾ ਰਾਣੀ ਨੇ ਦੱਸਿਆ ਕਿ 13 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਇਹ ਲੈਬ ਵਿਦਿਆਰਥੀਆਂ ਲਈ ਬੇਹੱਦ ਲਾਹੇਵੰਦ ਸਾਬਤ ਹੋਵੇਗੀ। ਇਸ ਰਾਹੀਂ ਬੱਚਿਆਂ ਨੂੰ ਸਿਧਾਂਤਕ ਸਿੱਖਿਆ ਦੇ ਨਾਲ-ਨਾਲ ਵਿਹਾਰਕ ਤੇ ਕਿੱਤਾਮੁਖੀ ਗਿਆਨ ਹਾਸਲ ਕਰਨ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਤਕਨੀਕੀ ਤੇ ਹੁਨਰਮੰਦ ਸਿੱਖਿਆ ਦੀ ਅਹਿਮੀਅਤ ਲਗਾਤਾਰ ਵੱਧ ਰਹੀ ਹੈ ਤੇ ਇਹ ਲੈਬ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਸਮਰੱਥ ਬਣਾਉਣ ’ਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਪੰਜਾਬ ਸਰਕਾਰ ਤੇ ਮਨਜੀਤ ਸਿੰਘ ਰਾਏਕੋਟ ਦਾ ਸਕੂਲ ਨੂੰ ਇਹ ਆਧੁਨਿਕ ਸਹੂਲਤ ਮੁਹੱਈਆ ਕਰਵਾਉਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਸਰਕਾਰੀ ਸਕੂਲਾਂ ਵਿਚ ਸਿੱਖਿਆ ਦਾ ਮਿਆਰ ਹੋਰ ਉੱਚਾ ਹੋਵੇਗਾ ਤੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਬਿਹਤਰ ਮਾਹੌਲ ਮਿਲੇਗਾ। ਇਸ ਮੌਕੇ ਡਾਇਰੈਕਟਰ ਗੁਰਪ੍ਰੀਤ ਸਿੰਘ, ਰਣਜੀਤ ਸਿੰਘ, ਸਵਰਨਜੀਤ ਸਿੰਘ, ਪਰਮਜੀਤ ਸਿੰਘ ਪੰਮਾ, ਕੁਲਵਿੰਦਰ ਸਿੰਘ, ਸੈਕਟਰੀ ਜੋਗਿੰਦਰ ਸਿੰਘ ਮਾਂਗਟ, ਡਾ. ਇੰਦਰਜੀਤ ਸਿੰਘ, ਬੂਟਾ ਸਿੰਘ, ਪ੍ਰਧਾਨ ਗਗਨਦੀਪ ਸਿੰਘ ਧਾਲੀਵਾਲ, ਸ਼ਿੰਦਰਪਾਲ ਸਿੰਘ, ਜਸਵਿੰਦਰ ਸਿੰਘ, ਸਾਹਿਲ ਗੋਇਲ (ਕੌਂਸਲਰ), ਮਨਜਿੰਦਰ ਸਿੰਘ (ਕੌਂਸਲਰ), ਹਰਪ੍ਰੀਤ ਸਿੰਘ, ਬੇਅੰਤ ਸਿੱਧੂ ਨੂਰਪੁਰਾ, ਗੁਰਮਿੰਦਰ ਸਿੰਘ ਤੂਰ ਚੇਅਰਮੈਨ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।