ਹੈਰੋਇਨ ਸਮੇਤ ਨੌਜਵਾਨ ਕਾਬੂ, ਮੋਟਰਸਾਈਕਲ ਵੀ ਬਰਾਮਦ
ਭੂੰਦੜੀ, 7 ਨਵੰਬਰ (ਕੁਲਦੀਪ ਸਿੰਘ ਮਾਨ)- ਪੁਲਿਸ ਚੌਕੀ ਭੂੰਦੜੀ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਨੌਜਵਾਨ ਨੂੰ 85 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਇਕ ਯਾਮਾਹਾ ਆਰ-15 ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।
ਭੂੰਦੜੀ, 7 ਨਵੰਬਰ (ਕੁਲਦੀਪ ਸਿੰਘ ਮਾਨ)- ਪੁਲਿਸ ਚੌਕੀ ਭੂੰਦੜੀ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਨੌਜਵਾਨ ਨੂੰ 85 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਇਕ ਯਾਮਾਹਾ ਆਰ-15 ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਏ.ਐੱਸ.ਆਈ. ਜਸਵਿੰਦਰ ਸਿੰਘ ਇੰਚਾਰਜ ਪੁਲਿਸ ਪਾਰਟੀ ਵੱਲੋਂ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਸਬੰਧੀ ਗਸ਼ਤ ਕਰ ਰਹੇ ਸਨ। ਇਸ ਦੌਰਾਨ ਜਦੋਂ ਪੁਲਿਸ ਪਾਰਟੀ ਧੁੱਸੀ ਦੇ ਨੇੜੇ ਬੰਨ੍ਹ ਪਿੰਡ ਕੁੱਲ ਗਹਿਣਾ ਨੇੜੇ ਪਹੁੰਚੀ ਤਾਂ ਇਕ ਮੋਟਰਸਾਈਕਲ ਤੇ ਨੌਜਵਾਨ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਤੇ ਮੋਟਰਸਾਈਕਲ ਛੱਡ ਕੇ ਖਿਸਕਣ ਦੀ ਕੋਸ਼ਿਸ਼ ਕਰਨ ਲੱਗਾ। ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਉਸ ਨੂੰ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਉਸ ਦੀ ਪਛਾਣ ਅਜੈ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਚੰਡੀਗੜ੍ਹ ਛੰਨਾ, ਪਿੰਡ ਗੋਰਸੀਆਂ ਕਾਦਰ ਬਖਸ਼, ਥਾਣਾ ਸਿੱਧਵਾਂ ਬੇਟ ਵਜੋਂ ਹੋਈ। ਪੁਲਿਸ ਵਲੋਂ ਉਸ ਦੀ ਤਲਾਸ਼ੀ ਲੈਣ ਜੇਬ ਵਿਚੋਂ ਇਕ ਪਾਰਦਰਸ਼ੀ ਲਿਫ਼ਾਫ਼ੇ ਵਿਚ ਪਿਆ ਹਲਕੇ ਭੂਰੇ ਰੰਗ ਦਾ ਨਸ਼ੀਲਾ ਪਦਾਰਥ ਬਰਾਮਦ ਹੋਇਆ। ਡਰੱਗ ਕਿੱਟ ਨਾਲ ਜਾਂਚ ਕਰਨ ਉਪਰੰਤ ਇਸ ਦੀ ਪਛਾਣ ਹੈਰੋਇਨ ਵਜੋਂ ਹੋਈ। ਇਸ ਦਾ ਵਜ਼ਨ 85 ਗ੍ਰਾਮ ਪਾਇਆ ਗਿਆ। ਪੁਲਿਸ ਨੇ 85 ਗ੍ਰਾਮ ਹੈਰੋਇਨ ਤੇ ਕਾਲੇ ਰੰਗ ਦਾ ਯਾਮਾਹਾ ਆਰ-15 ਮੋਟਰਸਾਈਕਲ ਨੰਬਰ ਪੀ.ਬੀ. 10 ਜੇ.ਜੇ. 8299 ਕਬਜ਼ੇ ਵਿਚ ਲੈ ਕੇ ਮੁਲਜ਼ਮ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਹੈ। ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।