ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਦੇ ਵਿਦਿਆਰਥੀਆਂ ਦਾ ਰਚਨਾਤਮਕ ਤੇ ਪ੍ਰਦਰਸ਼ਨੀ ਮੇਲੇ ’ਚ ਸ਼ਾਨਦਾਰ ਪ੍ਰਦਰਸ਼ਨ
ਸਿੱਧਵਾਂ ਬੇਟ, 7 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ ਕਰਵਾਏ ਅੰਤਰ ਸਕੂਲ ਰਚਨਾਤਮਕ ਤੇ ਪ੍ਰਦਰਸ਼ਨੀ ਮੇਲੇ ਦੌਰਾਨ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੁਜੀਸ਼ਨਾਂ ਹਾਸਲ ਕੀਤੀਆਂ। ਪ੍ਰੋਗਰਾਮ ਵਿੱਚ ਵੱਖ-ਵੱਖ ਰਚਨਾਤਮਕ ਵਿੱਦਿਅਕ ਮੁਕਾਬਲੇ ਕਰਵਾਏ ਜਿਸ ਦੇ ਤਹਿਤ ਵਿਸ਼ਾ ‘ਨਾਰੀ ਭਾਰਤ ਦਾ ਮਾਣ’ ’ਚ ਵਿਦਿਆਰਥੀ ਗੁਰਸੀਰਤ ਕੌਰ ਨੇ ਪਹਿਲਾ ਸਥਾਨ ਤੇ ਸਤਰੰਜ਼ ਖੇਡ ਮੁਕਾਬਲੇ ਵਿੱਚ ਇਸ਼ਾਨਾ ਗੁਪਤਾ ਨੇ ਦੂਜਾ ਸਥਾਨ ਪ੍ਰਾਪਤ ਕਰ ਕੇ ਆਪਣੇ ਸਕੂਲ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।
ਸਿੱਧਵਾਂ ਬੇਟ, 7 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ ਕਰਵਾਏ ਅੰਤਰ ਸਕੂਲ ਰਚਨਾਤਮਕ ਤੇ ਪ੍ਰਦਰਸ਼ਨੀ ਮੇਲੇ ਦੌਰਾਨ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੁਜੀਸ਼ਨਾਂ ਹਾਸਲ ਕੀਤੀਆਂ। ਪ੍ਰੋਗਰਾਮ ਵਿੱਚ ਵੱਖ-ਵੱਖ ਰਚਨਾਤਮਕ ਵਿੱਦਿਅਕ ਮੁਕਾਬਲੇ ਕਰਵਾਏ ਜਿਸ ਦੇ ਤਹਿਤ ਵਿਸ਼ਾ ‘ਨਾਰੀ ਭਾਰਤ ਦਾ ਮਾਣ’ ’ਚ ਵਿਦਿਆਰਥੀ ਗੁਰਸੀਰਤ ਕੌਰ ਨੇ ਪਹਿਲਾ ਸਥਾਨ ਤੇ ਸਤਰੰਜ਼ ਖੇਡ ਮੁਕਾਬਲੇ ਵਿੱਚ ਇਸ਼ਾਨਾ ਗੁਪਤਾ ਨੇ ਦੂਜਾ ਸਥਾਨ ਪ੍ਰਾਪਤ ਕਰ ਕੇ ਆਪਣੇ ਸਕੂਲ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਸ ਖੁਸ਼ੀ ਦੇ ਮੌਕੇ ’ਤੇ ਵੱਖ ਵੱਖ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਤੇ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੁਪਿੰਦਰ ਗੁਪਤਾ, ਡਾਇਰੈਕਟਰ ਤੇਜਿੰਦਰ ਗੁਪਤਾ, ਪ੍ਰਿੰਸੀਪਲ ਮੈਡਮ ਕੰਚਨ ਰਾਣੀ, ਵਾਈਸ ਪ੍ਰਿੰਸੀਪਲ ਕਮਲੇਸ਼ ਗੁਪਤਾ ਤੇ ਸਮੂਹ ਸਕੂਲ ਸਟਾਫ਼ ਨੇ ਵਧਾਈ ਦਿੱਤੀ ਤੇ ਸਨਮਾਨ ਕੀਤਾ।