ਸਰਕਾਰੀ ਹਾਈ ਸਕੂਲ ਭਰੋਵਾਲ ਕਲਾਂ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ
ਭੂੰਦੜੀ, 7 ਨਵੰਬਰ (ਕੁਲਦੀਪ ਸਿੰਘ ਮਾਨ)- ਸਰਕਾਰੀ ਹਾਈ ਸਕੂਲ ਭਰੋਵਾਲ ਕਲਾਂ ਵਿਖੇ ਮੁੱਖ ਮੰਤਰੀ ਸਿੱਖਿਆ ਕ੍ਰਾਂਤੀ ਤਹਿਤ ਨਵੀਂ ਤਿਆਰ ਕੀਤੀ ਗਈ ਲਾਇਬ੍ਰੇਰੀ ਦਾ ਉਦਘਾਟਨ ਹਲਕਾ ਦਾਖਾ ਦੇ ਇੰਚਾਰਜ ਡਾ: ਕੇ. ਐੱਨ.
ਭੂੰਦੜੀ, 7 ਨਵੰਬਰ (ਕੁਲਦੀਪ ਸਿੰਘ ਮਾਨ)- ਸਰਕਾਰੀ ਹਾਈ ਸਕੂਲ ਭਰੋਵਾਲ ਕਲਾਂ ਵਿਖੇ ਮੁੱਖ ਮੰਤਰੀ ਸਿੱਖਿਆ ਕ੍ਰਾਂਤੀ ਤਹਿਤ ਨਵੀਂ ਤਿਆਰ ਕੀਤੀ ਗਈ ਲਾਇਬ੍ਰੇਰੀ ਦਾ ਉਦਘਾਟਨ ਹਲਕਾ ਦਾਖਾ ਦੇ ਇੰਚਾਰਜ ਡਾ: ਕੇ.ਐੱਨ. ਕੰਗ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਦੀ ਤਰੱਕੀ ਦਾ ਮੁੱਖ ਆਧਾਰ ਹੈ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਅੰਦਰ ਪੜ੍ਹਨ ਦੀ ਰੁਚੀ ਪੈਦਾ ਕਰਨਾ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਨਵੀਂ ਬਣੀ ਲਾਇਬ੍ਰੇਰੀ ਵਿਦਿਆਰਥੀਆਂ ਲਈ ਗਿਆਨ ਪ੍ਰਾਪਤੀ ਦਾ ਮਹੱਤਵਪੂਰਨ ਕੇਂਦਰ ਸਾਬਤ ਹੋਵੇਗੀ ਤੇ ਇਸ ਨਾਲ ਬੱਚਿਆਂ ਵਿੱਚ ਕਿਤਾਬਾਂ ਪੜ੍ਹਨ ਦੀ ਆਦਤ ਨੂੰ ਵੀ ਉਤਸ਼ਾਹ ਮਿਲੇਗਾ। ਇਸ ਮੌਕੇ ਸਰਪੰਚ ਕੁਲਦੀਪ ਸਿੰਘ ਭਰੋਵਾਲ, ਹੈੱਡਮਾਸਟਰ ਵਿਸ਼ਾਲ ਕੁਮਾਰ, ਮੈਂਬਰ ਦਰਸ਼ਨ ਸਿੰਘ ਪਟਵਾਰੀ, ਸੰਤੋਖ ਸਿੰਘ, ਅਵਤਾਰ ਸਿੰਘ ਤਾਰੀ, ਹਰਦੇਵ ਕੌਰ, ਚਰਨਜੀਤ ਸਿੰਘ ਤੱਤਲਾ, ਨੰਬਰਦਾਰ ਜਗਤਾਰ ਸਿੰਘ, ਹਰਜੀਤ ਸਿੰਘ, ਹਰਪ੍ਰੀਤ ਸਿੰਘ, ਗੁਰਦੀਪ ਸਿੰਘ, ਸਾਬਕਾ ਮੈਂਬਰ ਬਲਵੰਤ ਸਿੰਘ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ਼ ਅਤੇ ਪਿੰਡ ਵਾਸੀ ਹਾਜ਼ਰ ਸਨ। ਇਸ ਮੌਕੇ ਸਕੂਲ ਪ੍ਰਬੰਧਕਾਂ ਵੱਲੋਂ ਮੁੱਖ ਮਹਿਮਾਨ ਡਾ. ਕੰਗ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਲਾਇਬ੍ਰੇਰੀ ਦੀ ਸਹੂਲਤ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਾਹਿਤਕ ਅਤੇ ਆਮ ਗਿਆਨ ਵਿੱਚ ਵੀ ਵਾਧਾ ਕਰਨ ਦਾ ਮੌਕਾ ਮਿਲੇਗਾ।