10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਪਿੰਡ ਮਾਜਰੀ ਵਿਖੇ ਡਾ . ਕੰਗ ਨੇ ਸਖੀਆਂ ਨਾਲ ਕੀਤੀ ਮੀਟਿੰਗ

ਚੌਂਕੀਮਾਨ, 10 ਨਵੰਬਰ (ਤੇਜਿੰਦਰ ਸਿੰਘ ਚੱਢਾ)- ਪਿੰਡ ਮਾਜਰੀ ਵਿਖੇ ਸਾਬਕਾ ਸਰਪੰਚ ਪਰਮਿੰਦਰ ਸਿੰਘ ਮਾਜਰੀ ਦੇ ਗ੍ਰਹਿ ਵਿਖੇ ‘ਆਪ’ ਦੇ ਹਲਕਾ ਦਾਖਾ ਦੇ ਇੰਚਾਰਜ ਡਾ. ਕੰਵਲਨੈਨ ਸਿੰਘ ਕੰਗ ਨੇ ਉਚੇਚੇ ਤੌਰ ’ਤੇ ਪਹੁੰਚ ਕੇ ਸਖੀਆ ਨਾਲ ਮੀਟਿੰਗ ਕੀਤੀ ਤੇ ਕਿਹਾ ਕਿ ਸਖੀਆਂ ਸਮਾਜਿਕ ਗਤੀਵਿਧੀਆਂ ਤੇ ਲੋਕ ਭਲਾਈ ਕਾਰਜਾਂ ਵਿਚ ਵੱਧ ਚੜ੍ਹਕੇ ਹਿੱਸਾ ਲੈਣ ਤੇ ਸਖੀਆਂ ਵਲੋਂ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਨੂੰ ਨੇਪਰੇ ਚਾੜ੍ਹਨ ਵਿਚ ਅਹਿਮ ਯੋਗਦਾਨ ਦਿੱਤਾ, ਜਿਨ੍ਹਾਂ ਨੇ ਘਰ-ਘਰ ਜਾ ਕੇ ਸੁਚੱਜੇ ਢੰਗ ਨਾਲ ਫਾਰਮ ਭਰੇ।

Ad Position 21
No active advertisement
ਅਜੀਤ ਡੈਸਕ 11-11-2026
ਚੌਂਕੀਮਾਨ, 10 ਨਵੰਬਰ (ਤੇਜਿੰਦਰ ਸਿੰਘ ਚੱਢਾ)- ਪਿੰਡ ਮਾਜਰੀ ਵਿਖੇ ਸਾਬਕਾ ਸਰਪੰਚ ਪਰਮਿੰਦਰ ਸਿੰਘ ਮਾਜਰੀ ਦੇ ਗ੍ਰਹਿ ਵਿਖੇ ‘ਆਪ’ ਦੇ ਹਲਕਾ ਦਾਖਾ ਦੇ ਇੰਚਾਰਜ ਡਾ. ਕੰਵਲਨੈਨ ਸਿੰਘ ਕੰਗ ਨੇ ਉਚੇਚੇ ਤੌਰ ’ਤੇ ਪਹੁੰਚ ਕੇ ਸਖੀਆ ਨਾਲ ਮੀਟਿੰਗ ਕੀਤੀ ਤੇ ਕਿਹਾ ਕਿ ਸਖੀਆਂ ਸਮਾਜਿਕ ਗਤੀਵਿਧੀਆਂ ਤੇ ਲੋਕ ਭਲਾਈ ਕਾਰਜਾਂ ਵਿਚ ਵੱਧ ਚੜ੍ਹਕੇ ਹਿੱਸਾ ਲੈਣ ਤੇ ਸਖੀਆਂ ਵਲੋਂ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਨੂੰ ਨੇਪਰੇ ਚਾੜ੍ਹਨ ਵਿਚ ਅਹਿਮ ਯੋਗਦਾਨ ਦਿੱਤਾ, ਜਿਨ੍ਹਾਂ ਨੇ ਘਰ-ਘਰ ਜਾ ਕੇ ਸੁਚੱਜੇ ਢੰਗ ਨਾਲ ਫਾਰਮ ਭਰੇ। ਇਸ ਮੌਕੇ ਡਾ. ਕੰਵਲਨੈਨ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਹਿਲਾਵਾਂ ਨੂੰ ਮਾਣ ਸਨਮਾਨ ਦੇਣ ਲਈ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਮਹਿਲਾਵਾਂ ਦੇ ਖ਼ਾਤੇ ’ਚ 1000-1500 ਸੌ ਰੁਪਏ ਪਾਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਹਿਲਾਵਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਨਿਰੰਤਰ ਜਾਰੀ ਰਹਿਣਗੀਆਂ। ਇਸ ਮੌਕੇ ਵੱਡੀ ਗਿਣਤੀ ਵਿਚ ਇਕੱਠੀਆਂ ਹੋਈਆਂ ਸਖੀਆਂ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਹਲਕਾ ਦਾਖਾ ਦੇ ਇੰਚਾਰਜ ਡਾ. ਕੰਵਲਨੈਨ ਸਿੰਘ ਕੰਗ ਦਾ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਸਰਪੰਚ ਪਰਮਿੰਦਰ ਸਿੰਘ ਮਾਜਰੀ, ਆੜ੍ਹਤੀਆਂ ਰਾਜਿੰਦਰ ਸਿੰਘ ਮਾਜਰੀ, ਅਵਤਾਰ ਸਿੰਘ ਆਸਟ੍ਰੇਲੀਅਆ, ਪ੍ਰਧਾਨ ਸੁਖਦੇਵ ਸਿੰਘ, ਲਖਵਿੰਦਰ ਸਿੰਘ, ਰਾਜਕਮਲ ਸਿਮਘ ਕਮਲ, ਜਗਤਾਰ ਸਿੰਘ ਮਾਜਰੀ, ਸੁਖਵਿੰਦਰ ਸਿੰਘ ਵਿਰਕ, ਸੋਨੂੰ ਵਿਰਕ, ਬਲਾਕ ਪ੍ਰਧਾਨ ਸਿਮਰਨਜੀਤ ਕੌਰ, ਬੇਅੰਤ ਕੌਰ, ਕੁਲਵਿੰਦਰ ਕੌਰ ਮਾਜਰੀ, ਇੰਦਰਜੀਤ ਕੌਰ, ਮਹਿਕਪ੍ਰੀਤ ਕੌਰ ਤੂਰ ਆਦਿ ਵੱਖ-ਵੱਖ ਪਿੰਡਾਂ ਤੋਂ ਸਖੀਆਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਾਖਾ ਹਾਈਟੈਕ ਖੇਡ ਗਰਾਊਂਡ ’ਚ ਅੰਤਰ ਜ਼ਿਲ੍ਹਾ ਅੰਡਰ-17 ਲੜਕੀਆਂ ਦੇ ਫੁੱਟਬਾਲ ਮੁਕਾਬਲੇ ਸ਼ੁਰੂ ਅਗਲੀ ਖ਼ਬਰ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਨੇ ਭਗਵਾਨ ਵਿਸ਼ਵਕਰਮਾ ਜੀ ਦਾ ਜਨਮ ਦਿਵਸ ਮਨਾਇਆ
Ad Position 24