ਦਾਖਾ ਹਾਈਟੈਕ ਖੇਡ ਗਰਾਊਂਡ ’ਚ ਅੰਤਰ ਜ਼ਿਲ੍ਹਾ ਅੰਡਰ-17 ਲੜਕੀਆਂ ਦੇ ਫੁੱਟਬਾਲ ਮੁਕਾਬਲੇ ਸ਼ੁਰੂ
ਮੁੱਲਾਂਪੁਰ-ਦਾਖਾ, 10 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਚਾਰ ਰੋਜ਼ਾ ਅੰਤਰ ਜ਼ਿਲ੍ਹਾ ਅੰਡਰ-17 ਲੜਕੀਆਂ ਦੇ ਫੁੱਟਬਾਲ ਮੁਕਾਬਲੇ ਅੱਜ ਹਾਈਟੈਕ ਖੇਡ ਗਰਾਊਂਡ ਦਾਖਾ ਅੰਦਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੈਡਮ ਡਿੰਪਲ ਮਦਾਨ ਦੀ ਨਜ਼ਰਸਾਨੀ ਹੇਠ ਸ਼ੁਰੂ ਹੋਏ। ਟੂਰਨਾਮੈਂਟ ਦਾ ਉਦਘਾਟਨ ਜ਼ਿਲ੍ਹਾ ਕੋਆਰਡੀਨੇਟਰ ਕੁਲਬੀਰ ਸਿੰਘ ਵਲੋਂ ਕੀਤਾ ਗਿਆ।
ਮੁੱਲਾਂਪੁਰ-ਦਾਖਾ, 10 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਚਾਰ ਰੋਜ਼ਾ ਅੰਤਰ ਜ਼ਿਲ੍ਹਾ ਅੰਡਰ-17 ਲੜਕੀਆਂ ਦੇ ਫੁੱਟਬਾਲ ਮੁਕਾਬਲੇ ਅੱਜ ਹਾਈਟੈਕ ਖੇਡ ਗਰਾਊਂਡ ਦਾਖਾ ਅੰਦਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੈਡਮ ਡਿੰਪਲ ਮਦਾਨ ਦੀ ਨਜ਼ਰਸਾਨੀ ਹੇਠ ਸ਼ੁਰੂ ਹੋਏ। ਟੂਰਨਾਮੈਂਟ ਦਾ ਉਦਘਾਟਨ ਜ਼ਿਲ੍ਹਾ ਕੋਆਰਡੀਨੇਟਰ ਕੁਲਬੀਰ ਸਿੰਘ ਵਲੋਂ ਕੀਤਾ ਗਿਆ। ਉਨ੍ਹਾਂ ਨਾਲ ਪ੍ਰਿੰਸੀਪਲ ਗੁਰਜੰਟ ਸਿੰਘ, ਜ਼ੋਨ ਸਕੱਤਰ ਕੁਲਦੀਪ ਸਿੰਘ, ਜਸਵੀਰ ਸਿੰਘ, ਅੰਮ੍ਰਿਤਪਾਲ ਸਿੰਘ, ਜਗਦੀਪ ਸਿੰਘ, ਕੁਲਵੰਤ ਸਿੰਘ, ਇਕਬਾਲ ਸਿੰਘ, ਠਾਕੁਰਪ੍ਰੀਤ ਸਿੰਘ, ਪਰਮਜੀਤ ਕੌਰ, ਸੁਖਵਿੰਦਰ ਕੌਰ, ਦਲਜੀਤ ਸਿੰਘ, ਰਜਵੰਤ ਸਿੰਘ, ਗੁਰਜਿੰਦਰ ਸਿੰਘ, ਹੋਰ ਮੌਜੂਦ ਰਹੇ। ਅੰਤਰ ਜ਼ਿਲ੍ਹਾ ਅੰਡਰ-17 ਫੁੱਟਬਾਲ ਮੁਕਾਬਲਿਆਂ ਦੇ ਉਦਘਾਟਨੀ ਮੈਚ ਵਿਚ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਟੀਮ 6-0 ਦੇ ਫਰਕ ਨਾਲ ਫਤਿਹਗੜ੍ਹ ਸਾਹਿਬ ਟੀਮ ਨੂੰ ਹਰਾ ਕੇ ਜੇਤੂ ਸ਼ੁਰੂਆਤ ਕੀਤੀ। ਜ਼ਿਲ੍ਹਾ ਪਟਿਆਲਾ ਟੀਮ ਫਰੀਦਕੋਟ ਜ਼ਿਲ੍ਹਾ ਟੀਮ ਨੂੰ ਹਰਾ ਕੇ ਅਗਲੇ ਰਾਊਂਡ ਵਿਚ ਪਹੁੰਚੀ। ਜ਼ਿਲ੍ਹਾ ਫਾਜ਼ਿਲਕਾ ਟੀਮ ਨੇ ਸੰਗਰੂਰ ਟੀਮ ਨੂੰ ਹਰਾਇਆ, ਜਦ ਕਿ ਮੋਗਾ ਜ਼ਿਲ੍ਹਾ ਲੜਕੀਆਂ ਦੀ ਫੁੱਟਬਾਲ ਟੀਮ ਨੇ ਫਿਰੋਜ਼ਪੁਰ ਜ਼ਿਲ੍ਹਾ ਟੀਮ ਨੂੰ ਹਰਾਇਆ। ਪਠਾਨਕੋਟ ਜ਼ਿਲ੍ਹਾ ਟੀਮ ਟੀਮ ਨੇ ਤਰਨਤਾਰਨ ਜ਼ਿਲ੍ਹਾ ਟੀਮ ਨੂੰ ਹਰਾ ਕੇ ਅਗਲੇ ਰਾਊਂਡ ਵਿਚ ਪਹੁੰਚੀ। ਰਾਜ ਪੱਧਰੀ ਅੰਤਰ ਜ਼ਿਲ੍ਹਾ ਫੁੱਟਬਾਲ ਮੁਕਾਬਲਿਆਂ ਸਮੇਂ ਪਹਿਲੇ ਦਿਨ ਲੁਧਿਆਣਾ, ਬਰਨਾਲਾ, ਰੂਪਨਗਰ, ਅੰਮ੍ਰਿਤਸਰ, ਕਪੂਰਥਲਾ, ਗੁਰਦਾਸਪੁਰ ਜਿਲ੍ਹਿਆਂ ਦੀਆਂ ਟੀਮਾਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਪ੍ਰਬੰਧਕਾਂ ਅਨੁਸਾਰ ਅੰਡਰ-17 ਲੜਕੀਆਂ ਦੇ ਫੁੱਟਬਾਲ ਸੈਮੀਫਾਈਨਲ ਤੇ ਫਾਈਨਲ 13 ਨਵੰਬਰ ਨੂੰ ਹੋਣਗੇ।