ਪੁਲਿਸ ਪਬਲਿਕ ਸਕੂਲ ਵਿਖੇ ਅਥਲੈਟਿਕ ਮੀਟ ਕਰਵਾਈ
ਭੂੰਦੜੀ, 10 ਨਵੰਬਰ (ਕੁਲਦੀਪ ਸਿੰਘ ਮਾਨ)- ਇਲਾਕੇ ਦੇ ਨਾਮਵਰ ਪੁਲਿਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਕਲਾਂ ਵਿਖੇ ਦੋ ਰੋਜ਼ਾ ਅਥਲੈਟਿਕ ਮੀਟ ਸਕੂਲ ਦੀ ਪ੍ਰਿੰਸੀਪਲ ਦਵਿੰਦਰ ਕੌਰ ਤੱਤਲਾ ਦੀ ਯੋਗ ਅਗਵਾਈ ਹੇਠ ਕਰਵਾਈ ਗਈ। ਇਸ ਖੇਡ ਸਮਾਗਮ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਭਾਗ ਲੈ ਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਭੂੰਦੜੀ, 10 ਨਵੰਬਰ (ਕੁਲਦੀਪ ਸਿੰਘ ਮਾਨ)- ਇਲਾਕੇ ਦੇ ਨਾਮਵਰ ਪੁਲਿਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਕਲਾਂ ਵਿਖੇ ਦੋ ਰੋਜ਼ਾ ਅਥਲੈਟਿਕ ਮੀਟ ਸਕੂਲ ਦੀ ਪ੍ਰਿੰਸੀਪਲ ਦਵਿੰਦਰ ਕੌਰ ਤੱਤਲਾ ਦੀ ਯੋਗ ਅਗਵਾਈ ਹੇਠ ਕਰਵਾਈ ਗਈ। ਇਸ ਖੇਡ ਸਮਾਗਮ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਭਾਗ ਲੈ ਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ, ਜਿਸ ਉਪਰੰਤ ਵਿਦਿਆਰਥੀਆਂ ਵਲੋਂ ਮਾਰਚ ਪਾਸਟ ਕੀਤਾ ਗਿਆ ਤੇ ਖੇਡ ਭਾਵਨਾ ਨਾਲ ਖੇਡਣ ਦੀ ਸਹੁੰ ਚੁੱਕੀ ਗਈ। ਖੇਡ ਮੁਕਾਬਲਿਆਂ ਦੀ ਰਸਮੀ ਸ਼ੁਰੂਆਤ ਪ੍ਰਿੰਸੀਪਲ ਦਵਿੰਦਰ ਕੌਰ ਤੱਤਲਾ ਤੇ ਬਾਬਾ ਪਰਮਜੀਤ ਸਿੰਘ ਗੱਦੀਨਸ਼ੀਨ ਡੇਰਾ ਬਾਬਾ ਭਾਗ ਸਿੰਘ ਵਲੋਂ ਕੀਤੀ ਗਈ। ਅਥਲੈਟਿਕ ਮੀਟ ਦੌਰਾਨ ਦੌੜਾਂ, ਲੰਬੀ ਛਾਲ, ਰਿਲੇਅ ਦੌੜ, ਗੋਲਾ ਸੁੱਟਣਾ, ਡਿਸਕਸ ਥਰੋਅ, ਜੈਵਲਿਨ ਥਰੋਅ ਤੇ ਰੱਸਾਕਸ਼ੀ ਸਮੇਤ ਵੱਖ-ਵੱਖ ਟਰੈਕ ਤੇ ਫੀਲਡ ਮੁਕਾਬਲੇ ਕਰਵਾਏ ਗਏ। ਅਥਲੈਟਿਕ ਮੀਟ ਦੇ ਦੂਜੇ ਦਿਨ ਡਾ. ਨਿਤਿਨ ਅਗਰਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਦਵਿੰਦਰ ਕੌਰ ਤੱਤਲਾ, ਸਕੂਲ ਟਰੱਸਟ ਦੇ ਚੇਅਰਮੈਨ ਡਾ: ਡੀ.ਆਰ. ਭੱਟੀ, ਬਾਬਾ ਪਰਮਜੀਤ ਸਿੰਘ ਤੇ ਟਰੱਸਟੀ ਸੁਖਪਾਲ ਸਿੰਘ ਚੀਮਾ ਵਲੋਂ ਜੇਤੂ ਵਿਦਿਆਰਥੀਆਂ ਨੂੰ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਅਥਲੈਟਿਕ ਮੀਟ ਨੂੰ ਸਫ਼ਲ ਬਣਾਉਣ ਲਈ ਅਮਨਦੀਪ ਸਿੰਘ ਅਤੇ ਕੋਚ ਕੁਲਬੀਰ ਸਿੰਘ ਦੇ ਯੋਗਦਾਨ ਦੀ ਵਿਸ਼ੇਸ਼ ਸ਼ਲਾਘਾ ਕੀਤੀ ਗਈ। ਇਸ ਮੌਕੇ ਸਕੂਲ ਦੇ ਸਮੂਹ ਅਧਿਆਪਕ ਜਗਦੀਪ ਸਿੰਘ, ਅਮਨਦੀਪ ਸਿੰਘ, ਮਨਪ੍ਰੀਤ ਸਿੰਘ, ਰੁਪਿੰਦਰ ਕੌਰ ਕਲੇਰ, ਅਮਨਜੋਤ ਕੌਰ, ਪ੍ਰਭਜੋਤ ਕੌਰ, ਰੁਪਿੰਦਰ ਕੌਰ ਸਰਾਂ, ਉਪਿੰਦਰ ਕੌਰ, ਸਰਬਜੀਤ ਕੌਰ, ਸੁਖਦੀਪ ਕੌਰ, ਸੁਖਬੀਰ ਕੌਰ, ਗੁਰਪ੍ਰੀਤ ਕੌਰ, ਦਿਲਪ੍ਰੀਤ ਕੌਰ, ਮਮਤਾ ਕੁਮਾਰੀ, ਨਵਪ੍ਰੀਤ ਕੌਰ, ਕਿਰਨਜੀਤ ਕੌਰ, ਰਮਨਦੀਪ ਕੌਰ, ਬਲਪ੍ਰੀਤ ਕੌਰ ਤੇ ਜਸ਼ਨਪ੍ਰੀਤ ਕੌਰ ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।