10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਰੋਡਵੇਜ਼ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਜਗਰਾਉਂ ਡਿਪੂ ਅੱਗੇ ਗੇਟ ਰੈਲੀ

ਜਗਰਾਉਂ, 10 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)- ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ.

Ad Position 21
No active advertisement
ਅਜੀਤ ਡੈਸਕ 11-11-2026
ਜਗਰਾਉਂ, 10 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)- ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਜਥੇਬੰਦੀ ਵਲੋਂ ਪੂਰੇ ਪੰਜਾਬ ਵਿਚ ਡਿਪੂਆਂ ਦੇ ਗੇਟਾਂ ਉੱਪਰ ਗੇਟ ਰੈਲੀਆਂ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਜਗਰਾਉਂ ਡਿਪੂ ਦੇ ਗੇਟ ’ਤੇ ਸੂਬਾ ਜੁਆਇੰਟ ਸਕੱਤਰ ਜਲੌਰ ਸਿੰਘ ਨੇ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨਾਲ ਹੁਣ ਤੱਕ 65 ਤੋਂ 70 ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਅਫ਼ਸੋਸ ਦੀ ਗੱਲ ਹੈ ਕਿ ਬਹੁਤ ਮੀਟਿੰਗਾਂ ਤੇ ਵਾਰ-ਵਾਰ ਦਿੱਤੇ ਭਰੋਸਿਆਂ ਤੇ ਸਰਕਾਰ ਦੀ ਬਿਆਨਬਾਜ਼ੀ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਟਿਆਲੇ ਵਿਖੇ ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਪੰਜਾਬ ਵਲੋਂ 26 ਅਕਤੂਬਰ ਨੂੰ ਕੰਟਰੈਕਟ ’ਤੇ ਕਰਨ ਦੇ ਆਫਰ ਲੈਟਰ ਵੀ ਦਿੱਤੇ ਪਰ ਕੋਈ ਵੀ ਮੁਲਾਜ਼ਮ ਨੂੰ ਹੁਣ ਤੱਕ ਕੰਟਰੈਕਟ ’ਤੇ ਨਹੀਂ ਕੀਤਾ ਗਿਆ। ਡਿਪੂ ਪ੍ਰਧਾਨ ਦਵਿੰਦਰ ਸਿੰਘ ਭੀਮ ਅਤੇ ਵਰਕਸ਼ਾਪ ਪ੍ਰਦਾਨ ਰਾਜ ਖਾਂ ਨੇ ਆਪਣੀਆਂ ਮੁੱਖ ਮੰਗਾਂ ਦੁਹਰਾਉਂਦਿਆਂ ਕਿਹਾ ਕਿ ਆਊਟਸੋਰਸ ਮੁਲਾਜ਼ਮਾਂ ਨੂੰ 14 ਅਗਸਤ 2026 ਦੇ ਐਕਟ ਨੰਬਰ 10 ਅਨੁਸਾਰ ਸਿੱਧਾ ਵਿਭਾਗ ਅਧੀਨ ਕੰਟਰੈਕਟ ’ਤੇ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ 16 ਨਵੰਬਰ ਤੋਂ ਹੜਤਾਲ ਕੀਤੀ ਜਾਵੇਗੀ ਤੇ ਮੁੱਖ ਮੰਤਰੀ ਪੰਜਾਬ ਸਮੇਂਤ ਟਰਾਂਸਪੋਰਟ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਇਸ ਸਮੇਂ ਚੇਅਰਮੈਨ ਜਸਪਾਲ ਸਿੰਘ ਏਟਕ, ਡੀਪੂ ਪ੍ਰਧਾਨ ਹਰਮੀਤ ਸਿੰਘ ਮੀਤਾ, ਰਸਾਲ ਸਿੰਘ ਤੇ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਕਾਰਗੁਜ਼ਾਰੀ ਸ਼ੱਕ ਦੇ ਘੇਰੇ ’ਚ ਅਗਲੀ ਖ਼ਬਰ ਜਗਰਾਉਂ ਦੀਆਂ ਮੰਡੀਆਂ ’ਚ ਲਿੰਫਟਿੰਗ ਨਾ ਹੋਣ ਕਾਰਨ 22 ਲੱਖ ਝੋਨੇ ਦੀਆਂ ਬੋਰੀਆਂ ਖੁੱਲ੍ਹੇ ਅਸਮਾਨ ਹੇਠ ਹੋਣ ਲੱਗੀਆਂ ਖ਼ਰਾ...
Ad Position 24