10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸਵ : ਬਾਵਾ ਸਿੰਘ ਦੀ ਯਾਦ ’ ਚ ਲੋੜਵੰਦ ਬੱਚਿਆਂ ਦੀਆਂ ਭਰੀਆਂ ਫ਼ੀਸਾਂ

ਜੋਧਾਂ, 10 ਨਵੰਬਰ (ਗੁਰਵਿੰਦਰ ਸਿੰਘ ਹੈਪੀ)- ਸਰਕਾਰੀ ਹਾਈ ਸਕੂਲ ਦੋਲੋਂ ਕਲਾਂ ਵਿਖੇ ਸਵਰਗੀ ਬਾਵਾ ਸਿੰਘ ਦੋਲੋਂ ਕਲਾਂ ਦੀ ਮਿੱਠੀ ਯਾਦ ਨੂੰ ਸਮਰਪਿਤ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਬੱਚੇ-ਬੱਚੀਆਂ ਦੀ ਪੜ੍ਹਾਈ ਨੂੰ ਜਾਰੀ ਰੱਖਣ ਲਈ 25 ਹਜ਼ਾਰ ਰੁਪਏ ਦੀਆਂ ਫ਼ੀਸਾਂ ਭਰਨ ਦਾ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ। ਇਹ ਨੇਕ ਕਾਰਜ ਕੈਨੇਡਾ ਰਹਿੰਦੇ ਸਵ.

Ad Position 21
No active advertisement
ਅਜੀਤ ਡੈਸਕ 11-11-2026
ਜੋਧਾਂ, 10 ਨਵੰਬਰ (ਗੁਰਵਿੰਦਰ ਸਿੰਘ ਹੈਪੀ)- ਸਰਕਾਰੀ ਹਾਈ ਸਕੂਲ ਦੋਲੋਂ ਕਲਾਂ ਵਿਖੇ ਸਵਰਗੀ ਬਾਵਾ ਸਿੰਘ ਦੋਲੋਂ ਕਲਾਂ ਦੀ ਮਿੱਠੀ ਯਾਦ ਨੂੰ ਸਮਰਪਿਤ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਬੱਚੇ-ਬੱਚੀਆਂ ਦੀ ਪੜ੍ਹਾਈ ਨੂੰ ਜਾਰੀ ਰੱਖਣ ਲਈ 25 ਹਜ਼ਾਰ ਰੁਪਏ ਦੀਆਂ ਫ਼ੀਸਾਂ ਭਰਨ ਦਾ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ। ਇਹ ਨੇਕ ਕਾਰਜ ਕੈਨੇਡਾ ਰਹਿੰਦੇ ਸਵ. ਬਾਵਾ ਸਿੰਘ ਦੇ ਪਰਿਵਾਰ ਵਲੋਂ ਉਨ੍ਹਾਂ ਦੀ ਸਾਲਾਨਾ ਯਾਦ ਵਿਚ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਹਰਨੇਕ ਸਿੰਘ ਗਰੇਵਾਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਵ: ਬਾਵਾ ਸਿੰਘ ਜਿੱਥੇ ਸਮਾਜ ਸੇਵਾ ਦੇ ਕਾਰਜਾਂ ਵਿੱਚ ਹਮੇਸ਼ਾ ਅੱਗੇ ਰਹਿੰਦੇ ਸਨ, ਉੱਥੇ ਹੀ ਬੱਚਿਆਂ ਦੀ ਸਿੱਖਿਆ ਲਈ ਵੀ ਵੱਧ-ਚੜ੍ਹਕੇ ਯੋਗਦਾਨ ਪਾਉਂਦੇ ਸਨ। ਉਨ੍ਹਾਂ ਕਿਹਾ ਕਿ ਪਰਿਵਾਰ ਵਲੋਂ ਉਨ੍ਹਾਂ ਦੀ ਸੋਚ ‘ਤੇ ਪਹਿਰਾ ਦਿੰਦਿਆਂ ਲੋੜਵੰਦ ਬੱਚਿਆਂ ਦੀ ਮੱਦਦ ਕਰਨਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਇਸ ਮੌਕੇ ਸਕੂਲ ਮੁਖੀ ਬਲਜਿੰਦਰ ਸਿੰਘ ਅਤੇ ਪ੍ਰਿੰਸੀਪਲ ਮਨਜੀਤ ਕੌਰ (ਸਕੂਲ ਰਤਨ) ਨੇ ਪਰਿਵਾਰ ਦਾ ਧੰਨਵਾਦ ਕੀਤਾ। ਇਸ ਸਮਾਗਮ ਵਿਚ ਸਰਪੰਚ ਪਰਮਜੀਤ ਸਿੰਘ ਦੋਲੋਂ ਕਲਾਂ, ਮਨਦੀਪ ਸਿੰਘ, ਗੁਲਜ਼ਾਰ ਸਿੰਘ, ਬਹਾਦਰ ਸਿੰਘ, ਤੁਲਸੀ ਸਿੰਘ ਤੋਂ ਇਲਾਵਾ ਸਮੂਹ ਸਕੂਲ ਸਟਾਫ਼ ਤੇ ਪਿੰਡ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐੱਮ.ਪੀ. ਭਾਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦਿੱਤੀ ਜਾਵੇ - ਸੁਰਜੀਤ ਸਿੰਘ ਭੂਰਾ ਅਗਲੀ ਖ਼ਬਰ ਦੁੱਖ ਦਾ ਪ੍ਰਗਟਾਵਾ
Ad Position 24