ਕੁੱਟਮਾਰ ਦਾ ਮਾਮਲਾ
ਲੁਧਿਆਣਾ, 11 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸੱਤਿਆ ਪ੍ਰਕਾਸ਼ ਵਾਸੀ ਮੁੰਡੀਆਂ ਕਲਾਂ ਦੀ ਸ਼ਿਕਾਇਤ ’ਤੇ ਸਾਹਿਲ ਸ਼ਰਮਾ, ਦੀਕਸ਼ਿਤ ਸ਼ਰਮਾ, ਦਿਵਿਆ, ਸਿਮਰਨ, ਮਾਣਕ ਅਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਉਸਦੀ ਕੁੱਟਮਾਰ ਕਰਨ ਅਤੇ ਉਸਦੇ ਰਿਸ਼ਤੇਦਾਰ ਐਡਵੋਕੇਟ ਪੀਯੂਸ਼ ਮਿਸ਼ਰਾ ਪਾਸੋਂ 10 ਹਜ਼ਾਰ ਦੀ ਨਕਦੀ ਲੁੱਟਣ ਦਾ ਦੋਸ਼ ਲਗਾਇਆ ਹੈ।
ਅਜੀਤ ਡੈਸਕ
12-11-2026