ਮੰਡੀਆਂ ’ਚ ਝੋਨੇ ਦੀ ਫ਼ਸਲ ਦੀ ਖ਼ਰੀਦ ਬੰਦ ਕਰਨਾ ਸਰਕਾਰ ਦਾ ਨਿੰਦਣਯੋਗ ਫ਼ੈਸਲਾ- ਧਾਲੀਵਾਲ, ਗਿੱਲ ਕੋਟਲੀ
ਹੰਬੜਾਂ, 11 ਨਵੰਬਰ (ਮੇਜਰ ਹੰਬੜਾਂ)- ਜਦੋਂ ਕਿ ਅਜੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਖੇਤਾਂ ’ਚ ਖੜੀ ਹੈ ਉਸ ਸਮੇਂ ਦਾਣਾ ਮੰਡੀਆਂ ਚੋਂ ਝੋਨੇ ਦੀ ਖ਼ਰੀਦ ਬੰਦ ਕੀਤੇ ਜਾਣਾ ਸਰਕਾਰ ਦਾ ਨਿੰਦਣਯੋਗ ਫ਼ੈਸਲਾ ਹੈ। ਇਹ ਪ੍ਰਗਟਾਵਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਸੀਨੀਅਰ ਆਗੂ ਗੁਰਮੀਤ ਸਿੰਘ ਧਾਲੀਵਾਲ ਤੇ ਕਬਾਇਨ ਕਾਰੋਬਾਰੀ ਸਾਬਕਾ ਸਰਪੰਚ ਮਨਮੋਹਨ ਸਿੰਘ ਗਿੱਲ ਕੋਟਲੀ ਨੇ ਮੰਡੀਆਂ ’ਚ ਝੋਨੇ ਦੀ ਖ਼ਰੀਦ ਬੰਦ ਕੀਤੇ ਜਾਣ ਨੂੰ ਕਿਸਾਨਾਂ ਨਾਲ ਕੋਝਾ ਮੁਜਾਕ ਦੱਸਦਿਆਂ ਕੀਤਾ।
ਅ
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਸੀਨੀਆਰ ਆਗੂ ਗੁਰਮੀਤ ਸਿੰਘ ਧਾਲੀਵਾਲ, ਕਬਾਇਨ ਕਾਰੋਬਾਰੀ ਮਨਮੋਹਨ ਸਿੰਘ ਗਿੱਲ ਕੋਟਲੀ।
12-11-2026
ਹੰਬੜਾਂ, 11 ਨਵੰਬਰ (ਮੇਜਰ ਹੰਬੜਾਂ)- ਜਦੋਂ ਕਿ ਅਜੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਖੇਤਾਂ ’ਚ ਖੜੀ ਹੈ ਉਸ ਸਮੇਂ ਦਾਣਾ ਮੰਡੀਆਂ ਚੋਂ ਝੋਨੇ ਦੀ ਖ਼ਰੀਦ ਬੰਦ ਕੀਤੇ ਜਾਣਾ ਸਰਕਾਰ ਦਾ ਨਿੰਦਣਯੋਗ ਫ਼ੈਸਲਾ ਹੈ। ਇਹ ਪ੍ਰਗਟਾਵਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਸੀਨੀਅਰ ਆਗੂ ਗੁਰਮੀਤ ਸਿੰਘ ਧਾਲੀਵਾਲ ਤੇ ਕਬਾਇਨ ਕਾਰੋਬਾਰੀ ਸਾਬਕਾ ਸਰਪੰਚ ਮਨਮੋਹਨ ਸਿੰਘ ਗਿੱਲ ਕੋਟਲੀ ਨੇ ਮੰਡੀਆਂ ’ਚ ਝੋਨੇ ਦੀ ਖ਼ਰੀਦ ਬੰਦ ਕੀਤੇ ਜਾਣ ਨੂੰ ਕਿਸਾਨਾਂ ਨਾਲ ਕੋਝਾ ਮੁਜਾਕ ਦੱਸਦਿਆਂ ਕੀਤਾ। ਧਾਲੀਲਵਾਲ ਨੇ ਕਿਹਾ ਕਿ ਅਜੇ ਖੇਤਾਂ ’ਚ ਕਿਸਾਨਾਂ ਦੀ ਝੋਨੇ ਦੀ ਫ਼ਸਲ ਖੜੀ ਹੈ ਤੇ ਸਰਕਾਰ ਨੇ ਖ਼ਰੀਦ ਟੀਚਾ ਪੂਰਾ ਹੋਣ ਦਾ ਬਹਾਨਾਂ ਬਣਾ ਕੇ ਮੰਡੀਆਂ ਬੰਦ ਕਰ ਦਿੱਤੀਆਂ ਹਨ, ਜਦੋਂ ਕਿ ਅਜੇ ਕਿਸਾਨਾਂ ਦੀ 30 ਪ੍ਰਤੀਸ਼ਤ ਝੋਨੇ ਦੀ ਫ਼ਸਲ ਮੰਡੀਆਂ ’ਚ ਆਉਣੀ ਬਾਕੀ ਹੈ, ਜਿਸ ਨਾਲ ਕਿਸਾਨਾਂ ਨੂੰ ਵੱਡਾ ਨੁਕਸਾਨ ਝੱਲਣਾ ਪਵੇਗਾ। ਉਨ੍ਹਾਂ ਕਿਹਾ ਕਿ ਵਪਾਰੀ ਕਿਸਾਨਾਂ ਤੋਂ ਝੋਨਾ ਬਹੁਤ ਘੱਟ ਰੇਟਾਂ ਨਾਲ ਖ੍ਰੀਦਣਗੇ, ਜਿਸ ਨਾਲ ਕਿਸਾਨਾਂ ਨੂੰ ਆਰਥਿਕ ਤੌਰ ’ਤੇ ਵੱਡਾ ਘਾਟਾ ਝੱਲਣਾ ਪਵੇਗਾ, ਜਿਸ ਲਈ ਸਿੱਧੇ ਤੌਰ’ ਤੇ ਸਰਕਾਰ ਜਿੰਮੇਵਾਰ ਹੋਵੇਗੀ, ਜਿਸ ਲਈ ਸਰਕਾਰ ਕਿਸਾਨਾਂ ਦੀ ਮੰਡੀ ’ਚ ਆ ਰਹੀ ਝੋਨੇ ਦੀ ਫ਼ਸਲ ਦੀ ਖ਼ਰੀਦ ਨੂੰ ਯਕੀਨੀ ਬਣਾਵੇ। ਧਾਲੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਝੋਨੇ ਦੀ ਫ਼ਸਲ ਖ੍ਰੀਦਣ ਲਈ ਤੁਰੰਤ ਮੰਡੀਆਂ ’ਚ ਖ਼ਰੀਦ ਸ਼ੁਰੂ ਕਰਵਾ ਕੇ ਕਿਸਾਨਾਂ ਨੂੰ ਰਾਹਤ ਦੇਵੇ ਨਹੀਂ ਤਾਂ ਕਿਸਾਨਾਂ ਨੂੰ ਮੰਡੀਆਂ ’ਚ ਧਰਨੇ ਦੇਣ ਲਈ ਮਜ਼ਬੂਰ ਹੋਣਾ ਪਵੇਗਾ।