11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡੀ. ਏ. ਵੀ. ਕਾਲਜ ’ਚ ਸੈਮੀਨਾਰ ਲਗਾਇਆ

ਜਗਰਾਉਂ, 11 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ. ਐੱਸ.

Ad Position 21
No active advertisement
ਅਜੀਤ ਡੈਸਕ 12-11-2026
ਜਗਰਾਉਂ, 11 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ. ਐੱਸ. ਪੀ. ਡਾ: ਅੰਕੁਰ ਗੁਪਤਾ ਦੀ ਯੋਗ ਅਗਵਾਈ ਹੇਠ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਜ਼ਿਲ੍ਹਾ ਸਾਂਝ ਕੇਂਦਰ ਅਤੇ ਕੁਦਰਤ ਦੇ ਰਾਖੇ ਟਰੱਸਟ ਦੇ ਸਹਿਯੋਗ ਨਾਲ ਲਾਜਪਤ ਰਾਏ ਡੀ. ਏ. ਵੀ. ਕਾਲਜ ਜਗਰਾਉਂ ਵਿਚ ਵਿਦਿਆਰਥੀਆ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਪ੍ਰਿੰਸੀਪਲ ਡਾ: ਅਨੁਜ ਸ਼ਰਮਾ, ਕੈਪਟਨ ਨਰੇਸ਼ ਵਰਮਾ, ਕੁਦਰਤ ਦੇ ਰਾਖੇ ਟਰੱਸਟ ਦੇ ਚੇਅਰਮੈਨ ਰਾਜਿੰਦਰ ਜੈਨ ਕਾਕਾ, ਸਾਂਝ ਕੇਂਦਰ ਇੰਚਾਰਜ ਹਰਪ੍ਰੀਤ ਸਿੰਘ, ਪ੍ਰੋਫੈਸਰ ਰੋਹਿਤ ਵਰਮਾ ਅਤੇ ਡਾਕਟਰ ਸੁਭਾਸ਼ ਚੰਦਰ ਨੇ ਜਿੱਥੇ ਵਿਦਿਆਰਥੀਆਂ ਨੂੰ ਆਪ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਉੱਥੇ ਉਨ੍ਹਾਂ ਨੂੰ ਦੂਜਿਆਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਲਈ ਕਿਹਾ। ਇਸ ਮੌਕੇ ਵਿਦਿਆਰਥੀਆਂ ਨੇ ਪੁਲਿਸ ਦੀ ਨਸ਼ਿਆਂ ਵਿਰੁੱਧ ਮੁਹਿੰਮ ’ਚ ਹਿੱਸਾ ਲੈਣ ਦਾ ਪ੍ਰਣ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਕੈਂਬਾ ਸਾਹਿਬ ਪਾਤਿਸ਼ਾਹੀਂ 6ਵੀਂ ਵਿਖੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਜੈ ਮਾਂ ਵੈਸ਼ਨੋ ਦੇਵੀ ਕਲੱਬ ਵਲੋਂ ਮਾਂ ਭਗਵਤੀ ਜਾਗਰਣ ਤੇ ਭੰਡਾਰਾ 21 ਨੂੰ
Ad Position 24