11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਗੁਰਦੁਆਰਾ ਕਰੀਰ ਸਾਹਿਬ ਪਾਤਿਸ਼ਾਹੀ ਛੇਵੀਂ ਪਿੰਡ ਲਿੱਤਰਾਂ ਵਿਖੇ ਬੰਦੀ ਛੋੜ ਦਿਵਸ ਮਨਾਇਆ

ਰਾਏਕੋਟ, 11 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਇਤਿਹਾਸਕ ਅਸਥਾਨ ਗੁਰਦੁਆਰਾ ਕਰੀਰ ਸਾਹਿਬ ਪਾਤਿਸ਼ਾਹੀਂ ਛੇਵੀਂ ਪਿੰਡ ਲਿੱਤਰਾਂ ਵਿਖੇ ਬੰਦੀਛੋੜ ਦਿਵਸ ਬੜੀ ਹੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਇਲਾਕੇ ਭਰ ਤੋਂ ਵੱਡੀ ਗਿਣਤੀ ’ਚ ਪੁੱਜੀਆਂ ਸੰਗਤਾਂ ਨੇ ਗੁਰੂਘਰ ਨਤਮਸਤਕ ਹੋ ਕੇ ਆਪਣਾ ਜੀਵਨ ਸਫ਼ਲ ਕੀਤਾ ਅਤੇ ਗੁਰੂ ਘਰ ਦੀਆਂ ਬਖਸ਼ਿਸ਼ਾਂ ਪ੍ਰਾਪਤ ਕੀਤੀਆਂ।

Ad Position 21
No active advertisement
ਅਜੀਤ ਡੈਸਕ 12-11-2026
ਰਾਏਕੋਟ, 11 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਇਤਿਹਾਸਕ ਅਸਥਾਨ ਗੁਰਦੁਆਰਾ ਕਰੀਰ ਸਾਹਿਬ ਪਾਤਿਸ਼ਾਹੀਂ ਛੇਵੀਂ ਪਿੰਡ ਲਿੱਤਰਾਂ ਵਿਖੇ ਬੰਦੀਛੋੜ ਦਿਵਸ ਬੜੀ ਹੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਇਲਾਕੇ ਭਰ ਤੋਂ ਵੱਡੀ ਗਿਣਤੀ ’ਚ ਪੁੱਜੀਆਂ ਸੰਗਤਾਂ ਨੇ ਗੁਰੂਘਰ ਨਤਮਸਤਕ ਹੋ ਕੇ ਆਪਣਾ ਜੀਵਨ ਸਫ਼ਲ ਕੀਤਾ ਅਤੇ ਗੁਰੂ ਘਰ ਦੀਆਂ ਬਖਸ਼ਿਸ਼ਾਂ ਪ੍ਰਾਪਤ ਕੀਤੀਆਂ। ਇਸ ਧਾਰਮਿਕ ਸਮਾਗਮ ਦੌਰਾਨ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸੰਗਤਾਂ ਨੇ ਵਧ-ਚੜ੍ਹ ਕੇ ਹਾਜ਼ਰੀ ਭਰੀ। ਇਸ ਸਮਾਗਮ ਦੇ ਸਬੰਧ ਵਿਚ 7 ਰੋਜ਼ਾ ਸਵੇਰ ਅਤੇ ਸ਼ਾਮ ਵੇਲੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪ੍ਰਸਿੱਧ ਕਥਾਵਾਚਕ ਗਿਆਨੀ ਭਾਈ ਹਰਜਿੰਦਰ ਸਿੰਘ ਗੌਂਸਪੁਰ ਵਲੋਂ ਆਪਣੇ ਰਸਭਿੰਨੇ ਕੀਰਤਨ ਅਤੇ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜ੍ਹਿਆ। ਉਨ੍ਹਾਂ ਨੇ ਸਵੇਰ ਅਤੇ ਸ਼ਾਮ ਦੇ ਦੀਵਾਨਾਂ ਵਿਚ ਸੰਗਤਾਂ ਨਾਲ ਗੁਰਇਤਿਹਾਸ ਦੀ ਡੂੰਘੀ ਸ਼ਾਂਝ ਪਾਈ ਅਤੇ ਛੇਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ ਗਵਾਲੀਅਰ ਦੇ ਕਿਲ੍ਹੇ ਤੋਂ 52 ਰਾਜਿਆਂ ਦੀ ਰਿਹਾਈ (ਬੰਦੀ ਛੋੜ ਦਿਵਸ) ਦੇ ਇਤਿਹਾਸਕ ਪਿਛੋਕੜ ਬਾਰੇ ਵਿਸਥਾਰ ਸਹਿਤ ਚਾਨਣਾ ਪਾਇਆ।ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬਾਨਾਂ ਦੇ ਦਰਸਾਏ ਮਾਰਗ ’ਤੇ ਚੱਲਣ ਅਤੇ ਮਾਨਵਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕੀ ਕਮੇਟੀ ਵਲੋਂ ਗਿਆਨੀ ਹਰਜਿੰਦਰ ਸਿੰਘ ਗੌਂਸਪੁਰ ਨੂੰ ਸਿਰੋਪਾਓ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਕਮੇਟੀ ਪ੍ਰਧਾਨ ਮੋਹਣ ਸਿੰਘ, ਹੈੱਡ ਗ੍ਰੰਥੀ ਗਿਆਨੀ ਅਵਤਾਰ ਸਿੰਘ ਨੂਰਪੁਰਾ, ਜਰਨੈਲ ਸਿੰਘ ਹੇਅਰ, ਕਮੇਟੀ ਮੈਂਬਰ ਅਮਰਜੀਤ ਸਿੰਘ, ਤਰਲੋਚਨ ਸਿੰਘ ਬਰ੍ਹਮੀ, ਬਾਬਾ ਬੇਅੰਤ ਸਿੰਘ ਬੰਟੀ, ਬਾਬਾ ਗੁਰਮੇਲ ਸਿੰਘ ਨੂਰਪੁਰਾ, ਕੁਲਵੰਤ ਸਿੰਘ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਹੇਰਾਂ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ 22 ਤੋਂ ਅਗਲੀ ਖ਼ਬਰ ਗੁਰਦੁਆਰਾ ਕੈਂਬਾ ਸਾਹਿਬ ਪਾਤਿਸ਼ਾਹੀਂ 6ਵੀਂ ਵਿਖੇ ਧਾਰਮਿਕ ਸਮਾਗਮ ਕਰਵਾਇਆ
Ad Position 24