ਪਿੰਡ ਹੇਰਾਂ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ 22 ਤੋਂ
ਗੁਰੂਸਰ ਸੁਧਾਰ, 11 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਇਤਿਹਾਸਕ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਦਸਵੀਂ ਪਿੰਡ ਹੇਰਾਂ ਵਿਖੇ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਤਿੰਨ ਰੋਜ਼ਾ ਸਮਾਗਮ 22 ਤੋਂ 24 ਨਵੰਬਰ ਤੱਕ ਕਰਵਾਏ ਜਾਣਗੇ। ਮੈਨੇਜਰ ਨਿਰਭੈ ਸਿੰਘ ਚੀਮਨਾ ਨੇ ਦੱਸਿਆ ਕਿ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਜਗਜੀਤ ਸਿੰਘ ਤਲਵੰਡੀ ਦੀ ਯੋਗ ਅਗਵਾਈ ਹੇਠ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਬਨਾਉਣ ਲਈ ਵੱਡੀ ਪੱਧਰ ’ਤੇ ਤਿਆਰੀਆਂ ਜਾਰੀ ਹਨ।
ਜ
ਜਥੇਦਾਰ ਜਗਜੀਤ ਸਿੰਘ ਤਲਵੰਡੀ, ਮੈਨੇਜਰ ਨਿਰਭੈ ਸਿੰਘ ਚੀਮਨਾ
12-11-2026
ਗੁਰੂਸਰ ਸੁਧਾਰ, 11 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਇਤਿਹਾਸਕ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਦਸਵੀਂ ਪਿੰਡ ਹੇਰਾਂ ਵਿਖੇ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਤਿੰਨ ਰੋਜ਼ਾ ਸਮਾਗਮ 22 ਤੋਂ 24 ਨਵੰਬਰ ਤੱਕ ਕਰਵਾਏ ਜਾਣਗੇ। ਮੈਨੇਜਰ ਨਿਰਭੈ ਸਿੰਘ ਚੀਮਨਾ ਨੇ ਦੱਸਿਆ ਕਿ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਜਗਜੀਤ ਸਿੰਘ ਤਲਵੰਡੀ ਦੀ ਯੋਗ ਅਗਵਾਈ ਹੇਠ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਬਨਾਉਣ ਲਈ ਵੱਡੀ ਪੱਧਰ ’ਤੇ ਤਿਆਰੀਆਂ ਜਾਰੀ ਹਨ। ਉਨ੍ਹਾਂ ਦੱਸਿਆ ਕਿ 22 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਹੋਵੇਗਾ। 23 ਨੂੰ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸਾਹਿਬ ਤੋਂ ਸ਼ਾਨਦਾਰ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਸਮੁੱਚੇ ਨਗਰ ਦੀ ਪਰਿਕਰਮਾ ਕਰਨ ਤੋਂ ਬਾਅਦ ਦੇਰ ਸ਼ਾਮ ਗੁਰਦੁਆਰਾ ਸਾਹਿਬ ਪਹੁੰਚੇਗਾ। 24 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣ ਉਪਰੰਤ ਉੱਘੇ ਰਾਗੀ ਤੇ ਢਾਡੀ ਜਥੇ ਸੰਗਤਾਂ ਨੂੰ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਬੰਧੀ ਪ੍ਰਸੰਗ ਵਾਰਾਂ ਰਾਹੀਂ ਤੇ ਸ਼ਬਦ ਕੀਰਤਨ ਰਾਹੀਂ ਨਿਹਾਲ ਕਰਨਗੇ।