11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸਵ. ਮਾ. ਪੂਰਨ ਸਿੰਘ ਸਲੇਮਪੁਰ ਨੂੰ ਸ਼ਰਧਾਂਜਲੀਆਂ ਭੇਟ

ਜਗਰਾਉਂ/ਹੰਬੜਾਂ, 11 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ, ਮੇਜਰ ਹੰਬੜਾਂ)- ਅਦਾਰਾ ‘ਅਜੀਤ’ ਦੇ ਸਿੱਧਵਾਂ ਬੇਟ ਤੋਂ ਪੱਤਰਕਾਰ ਜਸਵੰਤ ਸਿੰਘ ਸਲੇਮਪੁਰੀ ਦੇ ਵੱਡੇ ਭਰਾ ਤੇ ਅੰਮ੍ਰਿਤਪਾਲ ਸਿੰਘ ਕੈਨੇਡਾ, ਅਰਸ਼ਪਾਲ ਸਿੰਘ ਨਿਊਜੀਲੈਂਡ ਦੇ ਪਿਤਾ ਮਾ: ਪੂਰਨ ਸਿੰਘ ਨਮਿੱਤ ਸਲੇਮਪੁਰ (ਸਿੱਧਵਾਂ ਬੇਟ) ਦੇ ਗੁਰਦੁਆਰਾ ਸਾਹਿਬ ਵਿਖੇ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ। ਪਾਠ ਦੇ ਭੋਗ ਪਾਏ ਜਾਣ ਉਪਰੰਤ ਰਾਗੀ ਜਥੇ ਵਲੋਂ ਵੈਰਾਗਮਈ ਕੀਰਤਨ ਰਾਹੀਂ ਹਾਜ਼ਰੀ ਭਰੀ ਗਈ।

Ad Position 21
No active advertisement
ਅਜੀਤ ਡੈਸਕ 12-11-2026
ਜਗਰਾਉਂ/ਹੰਬੜਾਂ, 11 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ, ਮੇਜਰ ਹੰਬੜਾਂ)- ਅਦਾਰਾ ‘ਅਜੀਤ’ ਦੇ ਸਿੱਧਵਾਂ ਬੇਟ ਤੋਂ ਪੱਤਰਕਾਰ ਜਸਵੰਤ ਸਿੰਘ ਸਲੇਮਪੁਰੀ ਦੇ ਵੱਡੇ ਭਰਾ ਤੇ ਅੰਮ੍ਰਿਤਪਾਲ ਸਿੰਘ ਕੈਨੇਡਾ, ਅਰਸ਼ਪਾਲ ਸਿੰਘ ਨਿਊਜੀਲੈਂਡ ਦੇ ਪਿਤਾ ਮਾ: ਪੂਰਨ ਸਿੰਘ ਨਮਿੱਤ ਸਲੇਮਪੁਰ (ਸਿੱਧਵਾਂ ਬੇਟ) ਦੇ ਗੁਰਦੁਆਰਾ ਸਾਹਿਬ ਵਿਖੇ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ। ਪਾਠ ਦੇ ਭੋਗ ਪਾਏ ਜਾਣ ਉਪਰੰਤ ਰਾਗੀ ਜਥੇ ਵਲੋਂ ਵੈਰਾਗਮਈ ਕੀਰਤਨ ਰਾਹੀਂ ਹਾਜ਼ਰੀ ਭਰੀ ਗਈ। ਇਸ ਮੌਕੇ ਬੋਲਦਿਆਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਮਾ: ਪੂਰਨ ਸਿੰਘ ਦੀ ਸਲੇਮਪੁਰ ਪਰਿਵਾਰ ਨੂੰ ਆਰਥਿਕ ਪੱਖੋਂ ਉੱਪਰ ਚੁੱਕਣ ਅਤੇ ਧੀਆਂ ਪੁੱਤਰਾਂ ਨੂੰ ਉੱਚ ਵਿੱਦਿਆ ਦੇ ਕੇ ਸਮੇਂ ਦਾ ਹਾਣੀ ਬਣਾਇਆ, ਜੋ ਕਿ ਆਪਣੇ ਆਪਣੇ ਹੁਨਰ ਨਾਲ ਵਿਦੇਸ਼ਾਂ ’ਚ ਚੰਗੇ ਅਹੁਦਿਆਂ ’ਤੇ ਪਹੁੰਚੇ, ਜਿਸ ਲਈ ਮਾਸਟਰ ਪੂਰਨ ਸਿੰਘ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਇਸ ਮੌਕੇ ਸਾਬਕਾ ਵਿਧਾਇਕ ਭਾਗ ਸਿੰਘ ਮੱਲ੍ਹਾ, ਕਾਂਗਰਸ ਦੇ ਹਲਕਾ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ, ‘ਆਪ’ ਦੇ ਹਲਕਾ ਇੰਚਾਰਜ ਡਾ: ਕੇ. ਐੱਨ. ਐੱਸ. ਕੰਗ, ਕਮਲਜੀਤ ਸਿੰਘ ਮੱਲ੍ਹਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਸਕਰਨ ਸਿੰਘ ਦਿਉਲ, ਚੇਅਰਮੈਨ ਪਰਮਿੰਦਰ ਸਿੰਘ ਸਿੱਧੂ, ਅਕਾਲੀ ਆਗੂ ਮਨਜੀਤ ਸਿੰਘ ਝੱਮਟ, ਸਾਬਕਾ ਚੇਅਰਮੈਨ ਰਛਪਾਲ ਸਿੰਘ ਤਲਵਾੜਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਹਾਂਸ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜੋਗਿੰਦਰ ਸਿੰਘ ਢਿੱਲੋਂ, ਸਾਬਕਾ ਚੇਅਰਮੈਨ ਸੁਰਿੰਦਰ ਸਿੰਘ ਟੀਟੂ, ਸਾਬਕਾ ਡੀ.ਐੱਸ.ਪੀ. ਤਰਲੋਚਨ ਸਿੰਘ ਥਿੰਦ, ਐੱਸ.ਡੀ.ਓ. ਅਮਰ ਸਿੰਘ ਸਿੱਧੂ, ਸਾਬਕਾ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਮਾ: ਹਰਭਜਨ ਸਿੰਘ ਸਿੱਧੂ ਨੇ ਵੀ ਸਵ: ਮਾਸਟਰ ਪੂਰਨ ਸਿੰਘ ਨੂੰ ਸ਼ਰਧਾ ਦੇ ਫੁੱਲ ਅਰਪਿਤ ਕੀਤੇ। ਇਸ ਮੌਕੇ ਅਦਾਰਾ ‘ਅਜੀਤ’ ਦੇ ਮੁੱਖ ਸੰਪਾਦਕ ਡਾ: ਬਰਜਿੰਦਰ ਸਿੰਘ ਹਮਦਰਦ ਵਲੋਂ ਭੇਜਿਆ ਸ਼ੋਕ ਸੰਦੇਸ਼ ‘ਅਜੀਤ’ ਉੱਪ ਦਫ਼ਤਰ ਜਗਰਾਉਂ ਦੇ ਇੰਚਾਰਜ ਸ਼ਮਸ਼ੇਰ ਸਿੰਘ ਗਾਲਿਬ ਵਲੋਂ ਪੜ੍ਹਿਆ ਗਿਆ। ਇਸ ਤੋਂ ਇਲਾਵਾ ਕੈਨੇਡਾ ਦੇ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਤੇ ਚੇਅਰਮੈਨ ਮੇਜਰ ਸਿੰਘ ਭੈਣੀ ਵਲੋਂ ਵੀ ਸ਼ੌਕ ਸੰਦੇਸ਼ ਭੇਜ ਕੇ ਸਲੇਮਪੁਰੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਇਸ ਮੌਕੇ ਮਹਿੰਦਰ ਸਿੰਘ ਕਮਾਲਪੁਰਾ, ਮਨਜਿੰਦਰ ਸਿੰਘ ਬਿੰਦਾ ਭੁਮਾਲ, ਬਿੰਦਰ ਮਨੀਲਾ, ਐਡਵੋਕੇਟ ਗੁਰਵਿੰਦਰ ਸਿੰਘ ਸਿੱਧੂ, ਸਰਪੰਚ ਦਵਿੰਦਰ ਸਿੰਘ ਸਲੇਮਪੁਰਾ, ਸੁਖਵਿੰਦਰ ਸਿੰਘ ਸਿੱਧੂ, ਆੜਤੀ ਸੁਰੇਸ਼ ਕੁਮਾਰ ਗਰਗ, ਨੰਬਰਦਾਰ ਹਰਿੰਦਰ ਸਿੰਘ ਕਾਕਾ, ਅਮਨ ਥਿੰਦ, ਡਾ: ਗੁਰਚਰਨ ਸਿੰਘ ਤੂਰ, ਬਲਦੇਵ ਸਿੰਘ ਗਰਚਾ, ਸਰਪੰਚ ਬਲਕਾਰ ਸਿੰਘ, ਸਾਬਕਾ ਸਰਪੰਚ ਪਰਮਜੀਤ ਸਿੰਘ ਪੱਪੀ, ਪੱਤਰਕਾਰ ਨਿਰਮਲ ਸਿੰਘ ਧਾਲੀਵਾਲ, ਕਮਲਜੀਤ ਸਿੰਘ ਮਿੰਟੂ ਥਰੀਕੇ, ਭੁਪਿੰਦਰ ਸਿੰਘ ਮੁਰਲੀ, ਨੰਬਰਦਾਰ ਬਲਜੀਤ ਸਿੰਘ ਸਮੇਤ ਹੋਰ ਸਰਪੰਚਾਂ ਪੰਚਾਂ ਨੇ ਵੀ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ’ਚ 13 ਸਾਲਾਂ ਤੋਂ ਕੱਚੇ ਸਟ੍ਰੀਟ ਲਾਈਟ ਆਪਰੇਟਰ ਪੱਕੇ ਹੋਣ ਦੀ ਆਸ ’ਚ ਰਿਟਾਇਰਮੈਂਟ ਕੰਢੇ ਪੁੱਜੇ ਅਗਲੀ ਖ਼ਬਰ ਜਸਕਰਨ ਸਿੰਘ ਵਲੋਂ ਹਲਕਾ ਦਾਖਾ ’ਚ ਯੂਥ ਵਿੰਗ ਸਰਕਲ ਪ੍ਰਧਾਨਾਂ ਦੀ ਪਹਿਲੀ ਸੂਚੀ ਜਾਰੀ
Ad Position 24