12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਵਿਖੇ ਅਥਲੈਟਿਕ ਮੀਟ ਕਰਵਾਈ

ਸਿੱਧਵਾਂ ਬੇਟ, 12 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਬੀ. ਬੀ.

Ad Position 21
No active advertisement
ਅਜੀਤ ਡੈਸਕ 13-11-2026
ਸਿੱਧਵਾਂ ਬੇਟ, 12 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਪਹਿਲੀ ਜਮਾਤ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ ਅਥਲੈਟਿਕਸ ਮੀਟ ਕਰਵਾਈ ਗਈ। ਅਥਲੈਟਿਕਸ ਮੀਟ ਦੀ ਸ਼ੁਰੂਆਤ ਲਈ ਸਭ ਤੋਂ ਪਹਿਲਾਂ ਸਮੂਹ ਮੈਨੇਜਮੈਂਟ ਚੇਅਰਮੈਨ ਸਨੀ ਅਰੋੜਾ, ਪ੍ਰਧਾਨ ਹਰੀਕ੍ਰਿਸ਼ਨ ਭਗਵਾਨ ਦਾਸ, ਮੈਨੇਜਿੰਗ ਡਾਇਰੈਕਟਰ ਸ਼ਾਮ ਸੁੰਦਰ ਭਾਰਦਵਾਜ, ਜਨਰਲ ਸੈਕਟਰੀ ਅੰਜੂ ਬਾਲਾ ਅਤੇ ਗਗਨਦੀਪ ਬਾਵਾ ਨੂੰ ਵਿਦਿਆਰਥੀਆਂ ਦੁਆਰਾ ਬੈਂਡ ਸਹਿਤ ਗਰਾਊਂਡ ਵਿੱਚ ਲਿਜਾਇਆ ਗਿਆ। ਇਸ ਉਪਰੰਤ ਰਿਬਨ ਕਟਿੰਗ ਦੀ ਰਸਮ ਅਦਾ ਕੀਤੀ ਗਈ। ਇਸ ਉਪਰੰਤ ਵਿਦਿਆਰਥੀਆਂ ਦੁਆਰਾ ਮਿਸ਼ਾਲ ਦੀ ਰਸਮ ਅਦਾ ਕੀਤੀ ਗਈ ਤੇ ਨਾਲ ਹੀ ਵਿਦਿਆਰਥੀਆਂ ਦੁਆਰਾ ਸਪੋਰਟਸ ਸਹੁੰ ਚੁੱਕੀ ਗਈ। ਸਭ ਤੋਂ ਪਹਿਲਾਂ ਬੱਚਿਆਂ ਦੁਆਰਾ ਪੀ. ਟੀ. ਸ਼ੋਅ ਕੀਤਾ ਗਿਆ। ਇਸ ਉਪਰੰਤ ਕ੍ਰਮਵਾਰ ਪਹਿਲੀ ਜਮਾਤ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੁਆਰਾ ਰੀਲੇਅ ਰੇਸ, ਜਿਗ ਜੈਗ ਰੇਸ, ਸੈੱਟ ਦਾ ਗਲਾਸ ਰੇਸ, ਬੈਗ ਰੇਸ , ਉਰੇਂਜ ਰੇਸ, ਬਰੇਕ ਦ ਬੋਟਲਸ ਰੇਸ, ਪਜਲ ਰੇਸ ਅਦਿ ਰੇਸਾਂ ਵਿੱਚ ਭਾਗ ਲਿਆ ਗਿਆ ਅਤੇ ਬਹੁਤ ਹੀ ਸ਼ਾਨਦਾਰ ਢੰਗ ਨਾਲ ਇਨ੍ਹਾਂ ਈਵੈਂਟਸ ਨੂੰ ਪੇਸ਼ ਕੀਤਾ ਗਿਆ। ਇਸ ਮੌਕੇ ਸਮੂਹ ਮੈਨੇਜਮੈਂਟ ਤੇ ਪ੍ਰਿੰਸੀਪਲ ਮੈਡਮ ਮੋਨਾ ਠਾਕੁਰ ਦੁਆਰਾ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕੀਤੀ ਗਈ ਅਤੇ ਨਾਲ ਹੀ ਵਿਦਿਆਰਥੀਆਂ ਦੀ ਮਿਹਨਤ ਅਤੇ ਉਨ੍ਹਾਂ ਦੇ ਉਤਸ਼ਾਹ ਦੀ ਤਾਰੀਫ਼ ਕੀਤੀ ਗਈ। ਉਨ੍ਹਾਂ ਦੁਆਰਾ ਵਿਦਿਆਰਥੀਆਂ ਦੇ ਅਧਿਆਪਕ ਸਾਹਿਬਾਨਾਂ ਦੀ ਵੀ ਪ੍ਰਸੰਸਾ ਕੀਤੀ ਗਈ ਜਿਨ੍ਹਾਂ ਦੁਆਰਾ ਵਿਦਿਆਰਥੀਆਂ ਨੂੰ ਵੱੱਖ-ਵੱਖ ਈਵੈਂਟਸ ਲਈ ਤਿਆਰ ਕੀਤਾ ਗਿਆ। ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਸਮੂਹ ਮੈਨੇਜਮੈਂਟ ਦੁਆਰਾ ਤੇ ਪ੍ਰਿੰਸੀਪਲ ਮੈਡਮ ਦੁਆਰਾ ਇਨਾਮ ਤਕਸੀਮ ਕੀਤੇ ਗਏ ਅਤੇ ਬੱਚਿਆਂ ਨੂੰ ਅਥਲੈਟਿਕਸ ਮੀਟ ਦੀਆਂ ਵਧਾਈਆਂ ਵੀ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਵਲੋਂ ਐੱਸ. ਡੀ. ਐੱਮ. ਦਫ਼ਤਰ ਜਗਰਾਉਂ ਵਿਖੇ ਧਰਨਾ ਅੱਜ ਅਗਲੀ ਖ਼ਬਰ ਦਾਣਾ ਮੰਡੀਆਂ ਬੰਦ ਕਰਨ ਦਾ ਐਲਾਨ ਕਰਕੇ ਸਰਕਾਰ ਨੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ- ਚੱਕ ਭਾਈ ਕਾ
Ad Position 24