12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਧਨਵੰਤ ਸਿੰਘ ਰੰਧਾਵਾ ਨੇ ਲੁਧਿਆਣਾ ਜ਼ਿਲ੍ਹੇ ਦੇ ਡੀ. ਡੀ. ਪੀ. ਓ. ਵਜੋਂ ਅਹੁਦਾ ਸੰਭਾਲਿਆ

ਹੰਬੜਾਂ, 12 ਨਵੰਬਰ (ਮੇਜਰ ਹੰਬੜਾਂ)-ਪਿਛਲੇ ਸਮੇਂ ਦੌਰਾਨ ਲੁਧਿਆਣਾ-1 ’ਚ ਬੀ. ਡੀ.

Ad Position 21
No active advertisement
ਧਨਵੰਤ ਸਿੰਘ ਰੰਧਾਵਾ ਅਹੁਦਾ ਸੰਭਾਲਣ ਮੌਕੇ ਗੱਲਬਾਤ ਕਰਦੇ ਹੋਏ। ਤਸਵੀਰ: ਮੇਜਰ ਹੰਬੜਾਂ 13-11-2026
ਹੰਬੜਾਂ, 12 ਨਵੰਬਰ (ਮੇਜਰ ਹੰਬੜਾਂ)-ਪਿਛਲੇ ਸਮੇਂ ਦੌਰਾਨ ਲੁਧਿਆਣਾ-1 ’ਚ ਬੀ. ਡੀ. ਪੀ. ਓ. ਵਜੋਂ ਲੰਮਾਂ ਸਮਾਂ ਸੇਵਾ ਨਿਭਾਉਣ ਵਾਲੇ ਧਨਵੰਤ ਸਿੰਘ ਰੰਧਾਵਾ ਨੇ ਲੁਧਿਆਣਾ ਦੇ ਡੀ.ਡੀ.ਪੀ.ਓ. ਦਫ਼ਤਰ ਵਿਖੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ (ਡੀ.ਡੀ.ਪੀ.ਓ.) ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ‘ਅਜੀਤ’ ਨਾਲ ਗੱਲਬਾਤ ਕਰਦਿਆਂ ਡੀ.ਡੀ.ਪੀ.ਓ. ਰੰਧਾਵਾ ਨੇ ਕਿਹਾ ਕਿ ਦਫ਼ਤਰ ਨਾਲ ਸਬੰਧਤ ਕੰਮਾਂ ਅਤੇ ਪੰਚਾਇਤਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ ਦੀਆਂ ਸ਼ਿਕਾਇਤ, ਬਕਾਇਆ ਕੰਮ ਜਾਂ ਕਿਸੇ ਕਿਸਮ ਦੀ ਸਮੱਸਿਆ ਹੈ ਤਾਂ ਉਹ ਬਿਨਾਂ ਕਿਸੇ ਝਿਜਕ ਦੇ ਕਿਸੇ ਵੀ ਸਮੇਂ ਡੀ.ਡੀ.ਪੀ.ਓ ਦਫ਼ਤਰ ਲੁਧਿਆਣਾ ’ਚ ਆ ਕੇ ਉਨ੍ਹਾਂ ਨਾਲ ਸੰਪਰਕ ਕਰਨ ਉਨ੍ਹਾਂ ਦੀ ਸਮੱਸਿਆ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ ਤੇ ਖਾਸ ਤੌਰ ’ਤੇ ਪੰਚਾਇਤਾਂ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦਾ ਜਲਦ ਤੋਂ ਜਲਦ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ’ਤੇ ਪਿੰਡਾਂ ਦੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਸਰਕਾਰ ਵੱਲੋਂ ਮਿਲਣ ਵਾਲੀਆਂ ਗ੍ਰਾਂਟਾਂ ਰਾਹੀਂ ਮੁਕੰਮਲ ਕਰਵਾਉਣ ਲਈ ਵੀ ਵਿਸ਼ੇਸ਼ ਯਤਨ ਕੀਤੇ ਜਾਣਗੇ। ਇਸ ਮੌਕੇ ਡੀ.ਡੀ.ਪੀ.ਓ ਰੰਧਾਵਾ ਨੂੰ ਅਹੁਦਾ ਸੰਭਾਲਣ ’ਤੇ ਵੱਖ-ਵੱਖ ਪੰਚਾਇਤਾਂ ਅਤੇ ਆਗੂਆਂ ਵੱਲੋਂ ਵਧਾਈਆਂ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਐਲੂਮਨੀ ਮੀਟ ਤੇ ਸੈਮੀਨਾਰ 14 ਨੂੰ ਅਗਲੀ ਖ਼ਬਰ ਰਕਬਾ ’ਚ ਮੁਫ਼ਤ ਅੰਗਹੀਣ ਸਹਾਇਤਾ ਕੈਂਪ 15 ਨੂੰ
Ad Position 24