12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਅਨਾਜ ਮੰਡੀਆਂ ਬੰਦ ਕਰਨ ਦੇ ਵਿਰੋਧ ’ਚ ਐੱਸ. ਡੀ. ਐੱਮ. ਦਫ਼ਤਰ ਅੱਗੇ ਕਿਸਾਨਾਂ ਦਾ ਧਰਨਾ ਅੱਜ

ਰਾਏਕੋਟ, 12 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਸੰਯੁਕਤ ਕਿਸਾਨ ਮੋਰਚੇ ਵਲੋਂ ਉਲੀਕੇ ਗਏ ਸੂਬਾ ਪੱਧਰੀ ਪ੍ਰੋਗਰਾਮ ਮੁਤਾਬਿਕ ਅੱਜ 13 ਨਵੰਬਰ ਨੂੰ ਦੁਪਹਿਰ 12 ਵਜੇ ਸਥਾਨਕ ਐੱਸ. ਡੀ.

Ad Position 21
No active advertisement
ਅਜੀਤ ਡੈਸਕ 13-11-2026
ਰਾਏਕੋਟ, 12 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਸੰਯੁਕਤ ਕਿਸਾਨ ਮੋਰਚੇ ਵਲੋਂ ਉਲੀਕੇ ਗਏ ਸੂਬਾ ਪੱਧਰੀ ਪ੍ਰੋਗਰਾਮ ਮੁਤਾਬਿਕ ਅੱਜ 13 ਨਵੰਬਰ ਨੂੰ ਦੁਪਹਿਰ 12 ਵਜੇ ਸਥਾਨਕ ਐੱਸ.ਡੀ.ਐੱਮ. ਦਫ਼ਤਰ ਅੱਗੇ ਇਲਾਕੇ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਵਲੋਂ ਸ਼ਾਂਝੇ ਤੌਰ ’ਤੇ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ। ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਅਤੇ ਅਨਾਜ ਮੰਡੀਆਂ ਨੂੰ ਸਮੇਂ ਤੋਂ ਪਹਿਲਾਂ ਬੰਦ ਕਰਨ ਦੇ ਫ਼ੈਸਲੇ ਖ਼ਿਲਾਫ਼ ਇਹ ਸੰਘਰਸ਼ ਵਿੱਢਿਆ ਜਾ ਰਿਹਾ ਹੈ। ਇਸ ਜਾਣਕਾਰੀ ਕੁੱਲ ਹਿੰਦ ਕਿਸਾਨ ਮਹਾਂ ਸਭਾ ਦੇ ਕੇਂਦਰੀ ਕਮੇਟੀ ਮੈਂਬਰ ਡਾ.ਗੁਰਚਰਨ ਸਿੰਘ ਰਾਏਕੋਟ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਤੇ ਕੇਂਦਰ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਦਾ ਮਿੱਥਿਆ ਕੋਟਾ ਪੂਰਾ ਹੋਣ ਦਾ ਬਹਾਨਾ ਬਣਾ ਕੇ ਸੂਬੇ ਭਰ ਦੀਆਂ 400 ਤੋਂ ਵੱਧ ਅਨਾਜ ਮੰਡੀਆਂ ਨੂੰ ਬੰਦ ਕਰ ਦਿੱਤਾ ਗਿਆ ਹੈ। ਧਰਨੇ ਉਪਰੰਤ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਐੱਸ.ਡੀ.ਐੱਮ. ਰਾਏਕੋਟ ਰਾਹੀਂ ਇੱਕ ਮੰਗ ਪੱਤਰ ਵੀ ਸੌਂਪਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸਰਪੰਚ ਰੱਤੋਵਾਲ ਮੋਤੀ ਦੀ ਮਾਤਾ ਮਨਜੀਤ ਕੌਰ ਨਮਿਤ ਅੰਤਿਮ ਅਰਦਾਸ 18 ਨੂੰ ਅਗਲੀ ਖ਼ਬਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਐਲੂਮਨੀ ਮੀਟ ਤੇ ਸੈਮੀਨਾਰ 14 ਨੂੰ
Ad Position 24