12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

‘ਮਾਵਾਂ-ਧੀਆਂ ਦੀ ਲਲਕਾਰ’ ਰੈਲੀ ਲਈ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਵਲੋਂ ਪਿੰਡ-ਪਿੰਡ ਮੀਟਿੰਗਾਂ

ਜਗਰਾਉਂ, 12 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)- ਸ਼੍ਰੋਮਣੀ ਅਕਾਲੀ ਦਲ ਵਲੋਂ 16 ਨਵੰਬਰ ਨੂੰ ਜਗਰਾਉਂ ਵਿਖੇ ਬੀਬਾ ਹਰਸਿਮਰਤ ਕੌਰ ਬਾਦਲ ਦੀ ਸ਼ਮੂਲੀਅਤ ਨਾਲ ਕਰਵਾਈ ਜਾ ਰਹੀ ‘ਮਾਵਾਂ-ਧੀਆਂ ਦੀ ਲਲਕਾਰ’ ਰੈਲੀ ਨੂੰ ਲੈ ਕੇ ਹਲਕਾ ਜਗਰਾਉਂ ਵਿਚ ਪਾਰਟੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਰੈਲੀ ਨੂੰ ਲੈ ਕੇ ਸਬ-ਅਰਬਨ ਸਰਕਲ ਦੇ ਵੱਖ-ਵੱਖ ਪਿੰਡਾਂ ਵਿੱਚ ਪਾਰਟੀ ਵਰਕਰਾਂ ਤੇ ਬੀਬੀਆਂ ਨਾਲ ਮੀਟਿੰਗਾਂ ਕਰਕੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਦਾ ਸੱਦਾ ਦਿੱਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 13-11-2026
ਜਗਰਾਉਂ, 12 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)- ਸ਼੍ਰੋਮਣੀ ਅਕਾਲੀ ਦਲ ਵਲੋਂ 16 ਨਵੰਬਰ ਨੂੰ ਜਗਰਾਉਂ ਵਿਖੇ ਬੀਬਾ ਹਰਸਿਮਰਤ ਕੌਰ ਬਾਦਲ ਦੀ ਸ਼ਮੂਲੀਅਤ ਨਾਲ ਕਰਵਾਈ ਜਾ ਰਹੀ ‘ਮਾਵਾਂ-ਧੀਆਂ ਦੀ ਲਲਕਾਰ’ ਰੈਲੀ ਨੂੰ ਲੈ ਕੇ ਹਲਕਾ ਜਗਰਾਉਂ ਵਿਚ ਪਾਰਟੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਰੈਲੀ ਨੂੰ ਲੈ ਕੇ ਸਬ-ਅਰਬਨ ਸਰਕਲ ਦੇ ਵੱਖ-ਵੱਖ ਪਿੰਡਾਂ ਵਿੱਚ ਪਾਰਟੀ ਵਰਕਰਾਂ ਤੇ ਬੀਬੀਆਂ ਨਾਲ ਮੀਟਿੰਗਾਂ ਕਰਕੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਦਾ ਸੱਦਾ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ, ਸਾਬਕਾ ਵਿਧਾਇਕ ਐੱਸ.ਆਰ. ਕਲੇਰ ਅਤੇ ਮੈਡਮ ਰਣਵੀਰ ਕੌਰ ਕਲੇਰ ਵੱਲੋਂ ਸਬ-ਅਰਬਨ ਸਰਕਲ ਜਗਰਾਉਂ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਹ ਦੌਰਾ ਸਰਕਲ ਪ੍ਰਧਾਨ ਸ਼ਿਵਰਾਜ ਸਿੰਘ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਨੇ ਨਸ਼ਿਆਂ ਦੇ ਮੁੱਦੇ ’ਤੇ ਬੋਲਦਿਆਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਅੱਜ ਸਭ ਤੋਂ ਗੰਭੀਰ ਚਿੰਤਾਵਾਂ ਵਿਚੋਂ ਇੱਕ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ 16 ਨਵੰਬਰ ਦੀ ‘ਮਾਵਾਂ-ਧੀਆਂ ਦੀ ਲਲਕਾਰ’ ਰੈਲੀ ਵਿਚ ਨਸ਼ਿਆਂ ਦੇ ਮੁੱਦੇ ਨੂੰ ਪ੍ਰਮੁੱਖਤਾ ਨਾਲ ਉਠਾਇਆ ਜਾਵੇਗਾ ਤੇ ਪੰਜਾਬ ਦੀਆਂ ਮਾਵਾਂ ਤੇ ਧੀਆਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਈ ਜਾਵੇਗੀ। ਇਸ ਦੌਰਾਨ ਪਾਰਟੀ ਵਰਕਰਾਂ ਅਤੇ ਬੀਬੀਆਂ ਨੂੰ 16 ਨਵੰਬਰ ਨੂੰ ਸਨੇਹਮੋਹਨ ਹੋਟਲ, ਲੁਧਿਆਣਾ ਰੋਡ, ਜਗਰਾਉਂ ਵਿਖੇ ਸਵੇਰੇ 10 ਵਜੇ ਹੋਣ ਵਾਲੀ ਰੈਲੀ ਵਿਚ ਵੱਡੀ ਗਿਣਤੀ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਰਣਵੀਰ ਕੌਰ ਕਲੇਰ ਨੇ ਕਿਹਾ ਕਿ ਪਿੰਡ-ਪਿੰਡ ਬੀਬੀਆਂ ਵਲੋਂ ਮਿਲ ਰਿਹਾ ਭਰਵਾਂ ਹੁੰਗਾਰਾ ਇਸ ਗੱਲ ਦਾ ਸੰਕੇਤ ਹੈ ਕਿ ਮਹਿਲਾਵਾਂ ਨਸ਼ਿਆਂ ਦੇ ਮੁੱਦੇ ’ਤੇ ਆਪਣੀ ਆਵਾਜ਼ ਬੁਲੰਦ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ। ਇਸ ਮੌਕੇ ਸਰਕਲ ਪ੍ਰਧਾਨ ਸ਼ਿਵਰਾਜ ਸਿੰਘ, ਇਸਤਰੀ ਵਿੰਗ ਹਲਕਾ ਪ੍ਰਧਾਨ ਬੀਬੀ ਸਤਪਾਲ ਕੌਰ ਗਰੇਵਾਲ, ਬਲਰਾਜ ਸਿੰਘ ਗਰੇਵਾਲ, ਗੁਰਸ਼ਰਨ ਸਿੰਘ ਅਗਵਾੜ ਲੋਪੋ ਕਲਾਂ, ਜਗਰੂਪ ਸਿੰਘ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਜਗਰਾਉਂ ਦੇ ਨਵੇਂ ਕਾਰਜ ਸਾਧਕ ਅਫ਼ਸਰ ਮਨਦੀਪ ਕੁਮਾਰ ਨੇ ਅਹੁਦਾ ਸੰਭਾਲਿਆ ਅਗਲੀ ਖ਼ਬਰ ਸੰਤ ਬਾਬਾ ਅਮਰ ਸਿੰਘ ਦੇ ਪਾਵਨ ਸਰੀਰ ਦੇ ਸੰਗਤਾਂ ਨੇ ਅਨੰਦ ਈਸ਼ਰ ਸੰਸਥਾ ਵਿਖੇ ਕੀਤੇ ਦਰਸ਼ਨ
Ad Position 24