12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਨਗਰ ਕੌਂਸਲ ਜਗਰਾਉਂ ਦੇ ਨਵੇਂ ਕਾਰਜ ਸਾਧਕ ਅਫ਼ਸਰ ਮਨਦੀਪ ਕੁਮਾਰ ਨੇ ਅਹੁਦਾ ਸੰਭਾਲਿਆ

ਜਗਰਾਉਂ, 12 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)- ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵਲੋਂ ਕੀਤੇ ਗਏ ਤਬਾਦਲਿਆਂ ਤਹਿਤ ਨਗਰ ਕੌਂਸਲ ਜਗਰਾਉਂ ਦੇ ਕਾਰਜ ਸਾਧਕ ਅਫ਼ਸਰ ਮੋਹਿਤ ਸ਼ਰਮਾ ਨੂੰ ਬਦਲ ਕੇ ਡੇਰਾ ਬਾਬਾ ਨਾਨਕ ਲਾਇਆ ਗਿਆ। ਇਸੇ ਤਰ੍ਹਾਂ ਫਗਵਾੜਾ ਦੇ ਕਾਰਜ ਸਾਧਕ ਅਫ਼ਸਰ ਮਨਦੀਪ ਕੁਮਾਰ ਨੇ ਨਗਰ ਕੌਂਸਲ ਜਗਰਾਉਂ ਵਿਖੇ ਭੇਜਿਆ।

Ad Position 21
No active advertisement
ਅਜੀਤ ਡੈਸਕ 13-11-2026
ਜਗਰਾਉਂ, 12 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)- ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵਲੋਂ ਕੀਤੇ ਗਏ ਤਬਾਦਲਿਆਂ ਤਹਿਤ ਨਗਰ ਕੌਂਸਲ ਜਗਰਾਉਂ ਦੇ ਕਾਰਜ ਸਾਧਕ ਅਫ਼ਸਰ ਮੋਹਿਤ ਸ਼ਰਮਾ ਨੂੰ ਬਦਲ ਕੇ ਡੇਰਾ ਬਾਬਾ ਨਾਨਕ ਲਾਇਆ ਗਿਆ। ਇਸੇ ਤਰ੍ਹਾਂ ਫਗਵਾੜਾ ਦੇ ਕਾਰਜ ਸਾਧਕ ਅਫ਼ਸਰ ਮਨਦੀਪ ਕੁਮਾਰ ਨੇ ਨਗਰ ਕੌਂਸਲ ਜਗਰਾਉਂ ਵਿਖੇ ਭੇਜਿਆ। ਉਨ੍ਹਾਂ ਅੱਜ ਨਗਰ ਕੌਂਸਲ ਜਗਰਾਉਂ ਵਿਖੇ ਕਾਰਜ ਸਾਧਕ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਕੰਵਰਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਸਤੀਸ਼ ਕੁਮਾਰ ਪੱਪੂ, ਮੀਤ ਪ੍ਰਧਾਨ ਵਰਿੰਦਰ ਸਿੰਘ ਕਲੇਰ, ਕੌਂਸਲਰ ਕਰਮਜੀਤ ਸਿੰਘ ਕੈਂਥ, ਕੌਂਸਲਰ ਜਗਜੀਤ ਸਿੰਘ ਜੱਗੀ, ਕੌਂਸਲਰ ਕੁਲਵੰਤ ਸਿੰਘ, ਕੌਂਸਲਰ ਡਾ: ਰਾਮ ਪ੍ਰਤਾਪ ਸਿੰਘ ਧਾਲੀਵਾਲ, ਕੌਂਸਲਰ ਗੁਰਪ੍ਰੀਤ ਸਿੰਘ ਨੋਨੀ, ਸਾਜਨ ਮਲਹੋਤਰਾ, ਕ੍ਰਿਸ਼ਨ ਕੁਮਾਰ, ਅਨਿਲ ਕੁਮਾਰ ਸ਼ੰਟੀ, ਕੌਂਸਲਰ ਪਤੀ ਵਿਨੈ ਕਲਿਆਣ ਅਤੇ ਅਸ਼ਵਨੀ ਕੁਮਾਰ ਆਦਿ ਨੇ ਕਾਰਜ ਸਾਧਕ ਅਫ਼ਸਰ ਨੂੰ ਫੁੱਲਾਂ ਦੇ ਬੁੱਕੇ ਭੇਟ ਕਰਕੇ ਸਵਾਗਤ ਕੀਤਾ। ਇਸ ਮੌਕੇ ਕਾਰਜ ਸਾਧਕ ਅਧਿਕਾਰੀ ਮਨਦੀਪ ਕੁਮਾਰ ਨੇ ਕਿਹਾ ਕਿ ਉਹ ਸਭ ਦਾ ਸਹਿਯੋਗ ਲੈ ਕੇ ਸ਼ਹਿਰ ਦਾ ਵਿਕਾਸ ਕਰਨਗੇ ਅਤੇ ਸਾਫ਼ ਸੁਥਰਾ ਬਣਾਉਣਗੇ। ਇਸ ਮੌਕੇ ਉਨ੍ਹਾਂ ਕੌਂਸਲ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨਾਲ ਵੀ ਮੀਟਿੰਗਾਂ ਕੀਤੀਆਂ। ਇਸ ਸਮੇਂ ਪ੍ਰਧਾਨ ਕੰਵਰਪਾਲ ਸਿੰਘ ਨੇ ਕਿਹਾ ਕਿ ਈ.ਓ. ਮੋਹਿਤ ਸ਼ਰਮਾ ਵਲੋਂ ਸ਼ਹਿਰ ਦੀ ਖੁਸ਼ਹਾਲੀ ਲਈ ਕੀਤੇ ਕੰਮਾਂ ਨੂੰ ਸ਼ਹਿਰ ਨਿਵਾਸੀ ਹਮੇਸ਼ਾਂ ਯਾਦ ਰੱਖਣਗੇ। ਇਸ ਮੌਕੇ ਉਨ੍ਹਾਂ ਨਵ ਨਿਯੁਕਤ ਹੋਏ ਕਾਰਜ ਸਾਧਕ ਅਧਿਕਾਰੀ ਮਨਦੀਪ ਕੁਮਾਰ ਨੂੰ ਸ਼ਹਿਰ ਦੀ ਸਮੱਸਿਆਵਾਂ ਪ੍ਰਤੀ ਵੀ ਜਾਣੂ ਕਰਵਾਇਆ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਕਾਲਜ ਹਲਵਾਰਾ ਵਿਖੇ ਰਾਸ਼ਟਰੀ ਸਿੱਖਿਆ ਦਿਵਸ ਮਨਾਇਆ ਅਗਲੀ ਖ਼ਬਰ ‘ਮਾਵਾਂ-ਧੀਆਂ ਦੀ ਲਲਕਾਰ’ ਰੈਲੀ ਲਈ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਵਲੋਂ ਪਿੰਡ-ਪਿੰਡ ਮੀਟਿੰਗਾਂ
Ad Position 24