12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਪ੍ਰਭਦੀਪ ਸਿੰਘ ਨੱਥੋਵਾਲ ਅੱਜ ਪਿੰਡ ਨੱਥੋਵਾਲ ਤੋਂ ਕਰਨਗੇ ਸਿਆਸੀ ਪਾਰੀ ਦੀ ਸ਼ੁਰੂਆਤ

ਰਾਏਕੋਟ, 12 ਨਵੰਬਰ (ਸੁਸ਼ੀਲ, ਬਲਵਿੰਦਰ ਸਿੰਘ ਲਿੱਤਰ)- ਪੰਜਾਬ ਦੇ ਲੋਕ ਸੰਪਰਕ ਵਿਭਾਗ ਵਿਚ ਲਗਾਤਾਰ 19 ਸਾਲ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਅਤੇ ਸਰਕਾਰ ਤੇ ਆਮ ਲੋਕਾਂ ਦਰਮਿਆਨ ਇੱਕ ਮਜ਼ਬੂਤ ਪੁਲ ਵਜੋਂ ਕੰਮ ਕਰਨ ਵਾਲੇ ਸਾਬਕਾ ਲੋਕ ਸੰਪਰਕ ਅਧਿਕਾਰੀ ਅਤੇ ਹੁਣ ਡਿਪਟੀ ਡਾਇਰੈਕਟਰ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਭਦੀਪ ਸਿੰਘ ਨੱਥੋਵਾਲ ਹੁਣ ਪ੍ਰਸ਼ਾਸਨਿਕ ਸੇਵਾਵਾਂ ਤੋਂ ਬਾਅਦ ਸਿੱਧੇ ਤੌਰ ’ਤੇ ਲੋਕਾਂ ਦੀ ਕਚਹਿਰੀ ਵਿੱਚ ਨਿੱਤਰਨ ਜਾ ਰਹੇ ਹਨ। ਆਪਣੇ ਸਿਆਸੀ ਸਫ਼ਰ ਦਾ ਆਗਾਜ਼ ਕਰਨ ਲਈ ਉਨ੍ਹਾਂ ਨੇ ਕਿਸੇ ਵੱਡੇ ਮੰਚ ਦੀ ਬਜਾਏ ਆਪਣੇ ਜੱਦੀ ਪਿੰਡ ਨੱਥੋਵਾਲ ਨੂੰ ਚੁਣਿਆ ਹੈ, ਜਿੱਥੇ ਉਹ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਦੇ ਅਸ਼ੀਰਵਾਦ ਨਾਲ ਆਪਣੀ ਨਵੀਂ ਪਾਰੀ ਦੀ ਸ਼ੁਰੂਆਤ ਕਰਨਗੇ।

Ad Position 21
No active advertisement
ਪ੍ਰਭਦੀਪ ਸਿੰਘ ਨੱਥੋਵਾਲ 13-11-2026
ਰਾਏਕੋਟ, 12 ਨਵੰਬਰ (ਸੁਸ਼ੀਲ, ਬਲਵਿੰਦਰ ਸਿੰਘ ਲਿੱਤਰ)- ਪੰਜਾਬ ਦੇ ਲੋਕ ਸੰਪਰਕ ਵਿਭਾਗ ਵਿਚ ਲਗਾਤਾਰ 19 ਸਾਲ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਅਤੇ ਸਰਕਾਰ ਤੇ ਆਮ ਲੋਕਾਂ ਦਰਮਿਆਨ ਇੱਕ ਮਜ਼ਬੂਤ ਪੁਲ ਵਜੋਂ ਕੰਮ ਕਰਨ ਵਾਲੇ ਸਾਬਕਾ ਲੋਕ ਸੰਪਰਕ ਅਧਿਕਾਰੀ ਅਤੇ ਹੁਣ ਡਿਪਟੀ ਡਾਇਰੈਕਟਰ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਭਦੀਪ ਸਿੰਘ ਨੱਥੋਵਾਲ ਹੁਣ ਪ੍ਰਸ਼ਾਸਨਿਕ ਸੇਵਾਵਾਂ ਤੋਂ ਬਾਅਦ ਸਿੱਧੇ ਤੌਰ ’ਤੇ ਲੋਕਾਂ ਦੀ ਕਚਹਿਰੀ ਵਿੱਚ ਨਿੱਤਰਨ ਜਾ ਰਹੇ ਹਨ। ਆਪਣੇ ਸਿਆਸੀ ਸਫ਼ਰ ਦਾ ਆਗਾਜ਼ ਕਰਨ ਲਈ ਉਨ੍ਹਾਂ ਨੇ ਕਿਸੇ ਵੱਡੇ ਮੰਚ ਦੀ ਬਜਾਏ ਆਪਣੇ ਜੱਦੀ ਪਿੰਡ ਨੱਥੋਵਾਲ ਨੂੰ ਚੁਣਿਆ ਹੈ, ਜਿੱਥੇ ਉਹ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਦੇ ਅਸ਼ੀਰਵਾਦ ਨਾਲ ਆਪਣੀ ਨਵੀਂ ਪਾਰੀ ਦੀ ਸ਼ੁਰੂਆਤ ਕਰਨਗੇ। ਇਸ ਸਿਆਸੀ ਸਫ਼ਰ ਦੀ ਰਸਮੀ ਸ਼ੁਰੂਆਤ ਭਲਕੇ 13 ਨਵੰਬਰ ਨੂੰ ਹੋਣ ਜਾ ਰਹੀ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਪਿੰਡ ਨੱਥੋਵਾਲ ਵਿਖੇ ਪਹੁੰਚ ਰਹੇ ਹਨ। ਪਿੰਡ ਵਿਖੇ ਰੱਖੇ ਗਏ ਇਕੱਠ ਦੌਰਾਨ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰਭਦੀਪ ਸਿੰਘ ਨੱਥੋਵਾਲ ਨੂੰ ਰਸਮੀ ਤੌਰ ’ਤੇ ਵਿਧਾਨ ਸਭਾ ਹਲਕਾ ਰਾਏਕੋਟ ਦੇ ਪਾਰਟੀ ਇੰਚਾਰਜ ਵਜੋਂ ਅਹਿਮ ਵਾਗਡੋਰ ਸੌਂਪੀ ਜਾਵੇਗੀ। ਰਾਏਕੋਟ ਹਲਕੇ ਦੇ ਸਿਆਸੀ ਸਮੀਕਰਨਾਂ ’ਤੇ ਨਜ਼ਰ ਮਾਰੀਏ ਤਾਂ ਪ੍ਰਭਦੀਪ ਸਿੰਘ ਨੱਥੋਵਾਲ ਦੇ ਸਰਗਰਮ ਸਿਆਸਤ ਵਿੱਚ ਆਉਣ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਕਿੰਨੀ ਮਜ਼ਬੂਤੀ ਮਿਲੇਗੀ, ਇਹ ਤਾਂ ਆਉਣ ਵਾਲਾ ਸਮਾਂ ਹੀ ਤੈਅ ਕਰੇਗਾ। ਪਰ ਸਿਆਸੀ ਮਾਹਿਰਾਂ ਅਤੇ ਇਲਾਕਾ ਨਿਵਾਸੀਆਂ ਦਾ ਮੰਨਣਾ ਹੈ ਕਿ ਇਸ ਫ਼ੈਸਲੇ ਨਾਲ ਹਲਕੇ ਦੇ ਲੋਕਾਂ ਦੀ ਇੱਕ ਲੋਕਲ ਉਮੀਦਵਾਰ ਦੀ ਇੱਕ ਵੱਡੀ ਮੰਗ ਜ਼ਰੂਰ ਪੂਰੀ ਹੋਈ ਹੈ। ਭਲਕੇ ਹੋਣ ਵਾਲੇ ਇਸ ਸਮਾਗਮ ਨੂੰ ਲੈ ਕੇ ਇਲਾਕੇ ਦੇ ਅਕਾਲੀ ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਮਾਰਕੀਟ ਕਮੇਟੀ ਨੇ ਪੀੜਤ ਪਰਿਵਾਰ ਨੂੰ 3 ਲੱਖ ਰੁਪਏ ਦੀ ਮਾਲੀ ਸਹਾਇਤਾ ਦਾ ਚੈੱਕ ਸੌਂਪਿਆ ਅਗਲੀ ਖ਼ਬਰ ਹਲਕਾ ਇੰਚਾਰਜ ਦਿਓਲ ਨੇ ਪਿੰਡ ਤਲਵਾੜਾ ਵਿਖੇ ਲੋਕਾਂ ਨਾਲ ਕੀਤਾ ਰਾਬਤਾ
Ad Position 24