14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਬੀਬੀ ਮਾਣੂੰਕੇ ਨੇ ਟਿਕਟ ਮਿਲਣ ਦੇ ਸ਼ੁਕਰਾਨੇ ਲਈ ਸ੍ਰੀ ਮੈਹਦੇਆਣਾ ਸਾਹਿਬ ਵਿਖੇ ਮੱਥਾ ਟੇਕਿਆ

ਹਠੂਰ, 13 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੂੰ ਪਾਰਟੀ ਵਲੋਂ ਜਗਰਾਉਂ ਵਿਧਾਨ ਸਭਾ ਹਲਕੇ ਤੋਂ ਤੀਜੀ ਵਾਰ ਟਿਕਟ ਦੇਣ ਉਪਰੰਤ ਅੱਜ ਉਹ ਸਭ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਪਹਿਲਾ ਸੰਸਾਰ ਪ੍ਰਸਿੱਧ ਇਤਿਹਾਸਕ ਗੁਰਦੁਆਰਾ ਸ੍ਰੀ ਮੈਹਦੇਆਣਾ ਸਾਹਿਬ ਵਿਖੇ ਪਰਿਵਾਰ ਅਤੇ ਸਾਥੀਆਂ ਸਮੇਤ ਸ਼ੁਕਰਾਨਾ ਕਰਨ ਲਈ ਪੁੱਜੇ। ਉਨ੍ਹਾਂ ਨਾਲ ਉਨ੍ਹਾਂ ਦੇ ਪਤੀ ਪ੍ਰੋ.

Ad Position 21
No active advertisement
ਅਜੀਤ ਡੈਸਕ 14-11-2026
ਹਠੂਰ, 13 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੂੰ ਪਾਰਟੀ ਵਲੋਂ ਜਗਰਾਉਂ ਵਿਧਾਨ ਸਭਾ ਹਲਕੇ ਤੋਂ ਤੀਜੀ ਵਾਰ ਟਿਕਟ ਦੇਣ ਉਪਰੰਤ ਅੱਜ ਉਹ ਸਭ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਪਹਿਲਾ ਸੰਸਾਰ ਪ੍ਰਸਿੱਧ ਇਤਿਹਾਸਕ ਗੁਰਦੁਆਰਾ ਸ੍ਰੀ ਮੈਹਦੇਆਣਾ ਸਾਹਿਬ ਵਿਖੇ ਪਰਿਵਾਰ ਅਤੇ ਸਾਥੀਆਂ ਸਮੇਤ ਸ਼ੁਕਰਾਨਾ ਕਰਨ ਲਈ ਪੁੱਜੇ। ਉਨ੍ਹਾਂ ਨਾਲ ਉਨ੍ਹਾਂ ਦੇ ਪਤੀ ਪ੍ਰੋ. ਸੁਖਵਿੰਦਰ ਸਿੰਘ, ਮਾਰਕੀਟ ਕਮੇਟੀ ਹਠੂਰ ਦੇ ਚੇਅਰਮੈਨ ਕਰਮਜੀਤ ਸਿੰਘ ਡੱਲਾ, ਸੈਕਟਰੀ ਗੁਰਮੀਤ ਸਿੰਘ ਵੀ ਉਚੇਚੇ ਤੌਰ ’ਤੇ ਹਾਜ਼ਰ ਸਨ। ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਬਲਵਿੰਦਰ ਸਿੰਘ ਨੇ ਉਨਾਂ੍ਹ ਨੂੰ ਸਿਰੋਪਾਉ ਦਿੱਤਾ। ਜ਼ਿਕਰਯੋਗ ਹੈ ਕਿ ਉਹ ਦੂਜੀ ਪਾਰ ਵਿਧਾਇਕਾ ਹਨ ਅਤੇ ਆਮ ਆਦਮੀ ਪਾਰਟੀ ਵਲੋਂ ਕਈ ਵਾਰ ਸਰਵੇ ਕਰਵਾਉਣ ਉਪਰੰਤ ਉਨ੍ਹਾਂ ਦਾ ਨਾਂਅ ਵਾਰ ਵਾਰ ਸਾਹਮਣੇ ਆਉਣ ’ਤੇ ਹੁਣ ਤੀਜੀ ਵਾਰ ਉਨਾਂ੍ਹ ਨੂੰ ਪਾਰਟੀ ਉਮੀਦਵਾਰ ਐਲਾਨਿਆ ਹੈ। ਇਸੇ ਖੁਸ਼ੀ ਵਿਚ ਉਹ ਗੁਰਦੁਆਰਾ ਸ੍ਰੀ ਮੈਹਦੇਆਣਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਏ ਸਨ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ ਪ੍ਰਭਦੀਪ ਸਿੰਘ ਨੱਥੋਵਾਲ ਨੂੰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਕਰਕੇ ਹਲਕਾ ਰਾਏਕੋਟ ਤੋਂ ਉਮੀਦਵਾਰ... ਅਗਲੀ ਖ਼ਬਰ ਹਾਈਟੈੱਕ ਖੇਡ ਗਰਾਊਂਡ ਦਾਖਾ: ਅੰਤਰ ਜ਼ਿਲ੍ਹਾ ਸਕੂਲ ਫੁੱਟਬਾਲ ਅੰਡਰ-17 ਲੜਕੀਆਂ ਦਾ ਫਾਈਨਲ ਮੁਕਾਬਲਾ ਬਣਿਆ ਯਾਦਗਾਰੀ
Ad Position 24