14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਹਰ ਪਿੰਡ ’ਚੋਂ ਬੀਬੀਆਂ ਦਾ ਵੱਡਾ ਜੱਥਾ 16 ਦੀ ਰੈਲੀ ’ਚ ਸ਼ਾਮਿਲ ਹੋਵੇਗਾ- ਕਲੇਰ, ਡੱਲਾ

ਹਠੂਰ, 13 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਸ਼੍ਰੋਮਣੀ ਅਕਾਲੀ ਦਲ ਵਲੋਂ 16 ਨਵੰਬਰ ਨੂੰ ਜਗਰਾਉਂ ਵਿਖੇ ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਕਰਵਾਈ ਜਾ ਰਹੀ ‘ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਰੈਲੀ ਨੂੰ ਲੈ ਕੇ ਹਲਕਾ ਜਗਰਾਉਂ ਦੇ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ ਦਾ ਦੌਰ ਜਾਰੀ ਹੈ। ਰੈਲੀ ਦੇ ਸਵਾਗਤ ਲਈ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਐੱਸ.

Ad Position 21
No active advertisement
ਅਜੀਤ ਡੈਸਕ 14-11-2026
ਹਠੂਰ, 13 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਸ਼੍ਰੋਮਣੀ ਅਕਾਲੀ ਦਲ ਵਲੋਂ 16 ਨਵੰਬਰ ਨੂੰ ਜਗਰਾਉਂ ਵਿਖੇ ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਕਰਵਾਈ ਜਾ ਰਹੀ ‘ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਰੈਲੀ ਨੂੰ ਲੈ ਕੇ ਹਲਕਾ ਜਗਰਾਉਂ ਦੇ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ ਦਾ ਦੌਰ ਜਾਰੀ ਹੈ।ਰੈਲੀ ਦੇ ਸਵਾਗਤ ਲਈ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਐੱਸ.ਆਰ. ਕਲੇਰ ਤੇ ਰਣਬੀਰ ਕੌਰ ਕਲੇਰ ਅੱਜ ਪਿੰਡ ਡੱਲਾ ਵਿਖੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ, ਜਿਸ ਵਿਚ ਬੀਬੀਆਂ ਦਾ ਵੱਡਾ ਜੱਥਾ ਸ਼ਾਮਿਲ ਹੋਇਆ। ਐੱਸ.ਆਰ. ਕਲੇਰ ਨੇ ਇਸ ਮੌਕੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹਜ਼ਾਰ-ਹਜ਼ਾਰ ਜਾਂ ਦੋ-ਦੋ ਹਜ਼ਾਰ ਰੁਪਏ ਦੀ ਲੋੜ ਨਹੀਂ, ਸਗੋਂ ਉਹ ਆਪਣੇ ਬੱਚਿਆਂ ਦਾ ਸੁਰੱਖਿਅਤ ਭਵਿੱਖ ਚਾਹੁੰਦੇ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਨੇ ਕਿਹਾ ਕਿ ਪਿੰਡ ਡੱਲਾ ਤੋਂ ਵੱਡੀ ਗਿਣਤੀ ’ਚ ਬੀਬੀਆਂ 16 ਨਵੰਬਰ ਨੂੰ ਜਗਰਾਉਂ ਵਿਖੇ ਹੋਣ ਵਾਲੀ ਰੈਲੀ ’ਚ ਸ਼ਾਮਿਲ ਹੋਣਗੀਆਂ। ਇਸ ਮੌਕੇ ਇਸਤਰੀ ਅਕਾਲੀ ਦਲ ਹਲਕਾ ਪ੍ਰਧਾਨ ਬੀਬੀ ਸਤਪਾਲ ਕੌਰ ਗਰੇਵਾਲ, ਪ੍ਰਧਾਨ ਪਰਮਿੰਦਰ ਕੌਰ ਕੋਠੇ, ਇਕਾਈ ਪ੍ਰਧਾਨ ਜਗਜੀਤ ਸਿੰਘ ਡੱਲਾ, ਅਵਤਾਰ ਸਿੰਘ ਰਾਣਾ, ਇੰਦਰਜੀਤ ਸਿੰਘ ਬਿੱਟੂ ਡੱਲਾ, ਬਲਰਾਜ ਸਿੰਘ ਗਰੇਵਾਲ ਤੋਂ ਇਲਾਵਾ ਪਾਰਟੀ ਦੇ ਹੋਰ ਆਗੂ ਤੇ ਵੱਡੀ ਗਿਣਤੀ ’ਚ ਬੀਬੀਆਂ ਹਾਜ਼ਰ ਸਨ। 13Jag01
Ad Position 22
No active advertisement
ਪਿਛਲੀ ਖ਼ਬਰ ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਅਗਲੀ ਖ਼ਬਰ ਵਿਧਾਇਕਾ ਬੀਬੀ ਮਾਣੂੰਕੇ ਨੇ ਸਰਕਾਰੀ ਸਕੂਲ ਮਲਸੀਹਾਂ ਬਾਜਨ ਵਿਖੇ ਲੈਬ ਦਾ ਕੀਤਾ ਉਦਘਾਟਨ
Ad Position 24