ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਦੀਆਂ ਖਿਡਾਰਨਾਂ ਨੇ ਖੇਡ ਮੁਕਾਬਲਿਆਂ ’ਚ ਮਾਰੀਆਂ ਮੱਲਾਂ
ਭੂੰਦੜੀ, 13 ਨਵੰਬਰ (ਕੁਲਦੀਪ ਸਿੰਘ ਮਾਨ)- ਸੇਂਟ ਜੇਵੀਅਰ ਕਾਨਵੈਂਟ ਸਕੂਲ ਕੀੜੀ (ਸਿੱਧਵਾਂ ਬੇਟ) ਦੀਆਂ ਖਿਡਾਰਨਾਂ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ (ਉੱਤਰੀ) ਵਲੋਂ ਕਰਵਾਏ ਗਏ ਖੋ-ਖੋ ਦੇ ਖੇਡ ਮੁਕਾਬਲਿਆਂ ਵਿਚ ਅੰਡਰ-17 ਵਰਗ ਵਿੱਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਮੁਕਾਬਲੇ ਦੌਰਾਨ ਖਿਡਾਰਨਾਂ ਵਿਚਕਾਰ ਬੇਹੱਦ ਰੋਮਾਂਚਕ ਅਤੇ ਫ਼ਸਵੇਂ ਮੁਕਾਬਲੇ ਦੇਖਣ ਨੂੰ ਮਿਲੇ।
ਭੂੰਦੜੀ, 13 ਨਵੰਬਰ (ਕੁਲਦੀਪ ਸਿੰਘ ਮਾਨ)- ਸੇਂਟ ਜੇਵੀਅਰ ਕਾਨਵੈਂਟ ਸਕੂਲ ਕੀੜੀ (ਸਿੱਧਵਾਂ ਬੇਟ) ਦੀਆਂ ਖਿਡਾਰਨਾਂ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ (ਉੱਤਰੀ) ਵਲੋਂ ਕਰਵਾਏ ਗਏ ਖੋ-ਖੋ ਦੇ ਖੇਡ ਮੁਕਾਬਲਿਆਂ ਵਿਚ ਅੰਡਰ-17 ਵਰਗ ਵਿੱਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਮੁਕਾਬਲੇ ਦੌਰਾਨ ਖਿਡਾਰਨਾਂ ਵਿਚਕਾਰ ਬੇਹੱਦ ਰੋਮਾਂਚਕ ਅਤੇ ਫ਼ਸਵੇਂ ਮੁਕਾਬਲੇ ਦੇਖਣ ਨੂੰ ਮਿਲੇ। ਸਕੂਲ ਦੀ ਟੀਮ ਨੇ ਡੀ.ਪੀ. ਚੰਦ ਸਿੰਘ ਦੀ ਯੋਗ ਅਗਵਾਈ ਹੇਠ ਖੇਡ ਭਾਵਨਾ, ਅਨੁਸ਼ਾਸਨ, ਹੌਸਲੇ ਤੇ ਆਪਸੀ ਤਾਲਮੇਲ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਹ ਪ੍ਰਾਪਤੀ ਆਪਣੇ ਨਾਮ ਕੀਤੀ। ਇਸ ਮੌਕੇ ਸਕੂਲ ਦੇ ਚੇਅਰਮੈਨ ਪ੍ਰਗਟ ਸਿੰਘ ਸੰਘਾ, ਜਨਰਲ ਸਕੱਤਰ ਤੇ ਐੱਮ. ਡੀ. ਮਨਦੀਪ ਸਿੰਘ ਢੱਟ ਅਤੇ ਪ੍ਰਿੰਸੀਪਲ ਜਸਵੰਤ ਕੌਰ ਢੱਟ ਨੇ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਦੀ ਸ਼ਲਾਘਾ ਕੀਤੀ। ਪ੍ਰਿੰਸੀਪਲ ਜਸਵੰਤ ਕੌਰ ਢੱਟ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਸਕੂਲ ਵੱਲੋਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਵਿਸ਼ੇਸ਼ ਮਹੱਤਵ ਦਿੱਤਾ ਜਾਂਦਾ ਹੈ ਅਤੇ ਵਿਦਿਆਰਥੀਆਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਂਦਾ ਰਹੇਗਾ। ਸਕੂਲ ਦੀਆਂ ਖਿਡਾਰਨਾਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਮਿਹਨਤ, ਕੋਚ ਦੀ ਅਗਵਾਈ ਅਤੇ ਸਕੂਲ ਪ੍ਰਬੰਧਕਾਂ ਦੇ ਉਤਸ਼ਾਹ ਦਾ ਨਤੀਜਾ ਹੈ। 13Jag08