13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਕਾਰਜ ਸਾਧਕ ਅਫ਼ਸਰ ਮਨਦੀਪ ਕੁਮਾਰ ਦਾ ਸਫ਼ਾਈ ਸੇਵਕ ਯੂਨੀਅਨ ਵਲੋਂ ਸਵਾਗਤ

ਜਗਰਾਉਂ, 13 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)- ਨਗਰ ਕੌਂਸਲ ਜਗਰਾਉਂ ਦੇ ਕਾਰਜ ਸਾਧਕ ਅਫ਼ਸਰ ਮੋਹਿਤ ਸ਼ਰਮਾ ਦੀ ਬਦਲੀ ਹੋਣ ਉਪਰੰਤ ਉਨ੍ਹਾਂ ਦੀ ਜਗ੍ਹਾ ਨਵੇਂ ਕਾਰਜ ਸਾਧਕ ਅਫ਼ਸਰ ਮਨਦੀਪ ਕੁਮਾਰ ਨੇ ਆਪਣਾ ਅਹੁਦਾ ਸੰਭਾਲ ਲਿਆ। ਨਵੇਂ ਕਾਰਜ ਸਾਧਕ ਅਫ਼ਸਰ ਵੱਲੋਂ ਅਹੁਦਾ ਸੰਭਾਲਣ ਮੌਕੇ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ ਦੀ ਅਗਵਾਈ ਹੇਠ ਯੂਨੀਅਨ ਦੀ ਸਮੁੱਚੀ ਟੀਮ ਵੱਲੋਂ ਉਨ੍ਹਾਂ ਨੂੰ ਫੁੱਲਾਂ ਦਾ ਬੁੱਕਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਜੀ ਆਇਆਂ ਆਖਿਆ ਗਿਆ।

Ad Position 21
No active advertisement
ਅਜੀਤ ਡੈਸਕ 14-11-2026
ਜਗਰਾਉਂ, 13 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)- ਨਗਰ ਕੌਂਸਲ ਜਗਰਾਉਂ ਦੇ ਕਾਰਜ ਸਾਧਕ ਅਫ਼ਸਰ ਮੋਹਿਤ ਸ਼ਰਮਾ ਦੀ ਬਦਲੀ ਹੋਣ ਉਪਰੰਤ ਉਨ੍ਹਾਂ ਦੀ ਜਗ੍ਹਾ ਨਵੇਂ ਕਾਰਜ ਸਾਧਕ ਅਫ਼ਸਰ ਮਨਦੀਪ ਕੁਮਾਰ ਨੇ ਆਪਣਾ ਅਹੁਦਾ ਸੰਭਾਲ ਲਿਆ। ਨਵੇਂ ਕਾਰਜ ਸਾਧਕ ਅਫ਼ਸਰ ਵੱਲੋਂ ਅਹੁਦਾ ਸੰਭਾਲਣ ਮੌਕੇ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ ਦੀ ਅਗਵਾਈ ਹੇਠ ਯੂਨੀਅਨ ਦੀ ਸਮੁੱਚੀ ਟੀਮ ਵੱਲੋਂ ਉਨ੍ਹਾਂ ਨੂੰ ਫੁੱਲਾਂ ਦਾ ਬੁੱਕਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਜੀ ਆਇਆਂ ਆਖਿਆ ਗਿਆ। ਇਸ ਮੌਕੇ ਯੂਨੀਅਨ ਆਗੂਆਂ ਵੱਲੋਂ ਨਵੇਂ ਕਾਰਜ ਸਾਧਕ ਅਫ਼ਸਰ ਨੂੰ ਭਰੋਸਾ ਦਿਵਾਇਆ ਗਿਆ ਕਿ ਨਗਰ ਕੌਂਸਲ ਦੇ ਕੰਮਕਾਜ ਅਤੇ ਸ਼ਹਿਰ ਦੀ ਸਫ਼ਈ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਫ਼ਈ ਸੇਵਕਾਂ ਵੱਲੋਂ ਹਰ ਪੱਖੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਕਾਰਜ ਸਾਧਕ ਅਫਸਰ ਮਨਦੀਪ ਕੁਮਾਰ ਨੇ ਵੀ ਸਫਾਈ ਸੇਵਕਾਂ ਦੀਆਂ ਸਮੱਸਿਆਵਾਂ ਅਤੇ ਲੰਬੇ ਸਮੇਂ ਤੋਂ ਪੈਂਡਿੰਗ ਪਏ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸਾਬਕਾ ਕਾਰਜਕਾਰੀ ਪ੍ਰਧਾਨ ਅਮਰਜੀਤ ਸਿੰਘ ਮਾਲਵਾ, ਸੈਨਟਰੀ ਇੰਸਪੈਕਟਰ ਅਨਿਲ ਕੁਮਾਰ, ਆਰਜੀ ਮੇਟ ਪ੍ਰਦੀਪ ਕੁਮਾਰ ਗਿੱਲ, ਰਾਕੇਸ਼ ਕੁਮਾਰ ਨੋਨੀ ਤੋਂ ਇਲਾਵਾ ਸਫ਼ਾਈ ਸੇਵਕ ਸੰਤੋਖ ਰਾਮ ਗਿੱਲ, ਸਨੀ ਸੁੰਦਰ, ਭੂਸ਼ਣ ਗਿੱਲ, ਸੰਦੀਪ ਕੁਮਾਰ, ਸੁਖਵਿੰਦਰ ਖੋਸਲਾ, ਸੁਖਚੈਨ ਭਾਨੂ, ਗੋਵਿੰਦਾ, ਕਾਲੂ ਅਤੇ ਵੱਡੀ ਗਿਣਤੀ ਵਿੱਚ ਸਫ਼ਾਈ ਸੇਵਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਜ਼ਿਲ੍ਹਾ ਜਗਰਾਉਂ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਅਗਲੀ ਖ਼ਬਰ ਝੋਨੇ ਦੀ ਖ਼ਰੀਦ ਬੰਦ ਕਰਨ ਨਾਲ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋਇਆ- ਵਿਧਾਇਕ ਇਯਾਲੀ, ਐਡਵੋਕੇਟ ਗਿੱਲ
Ad Position 24