ਗੋਲਡਨ ਅਰਥ ਕਾਨਵੈਂਟ ਸਕੂਲ ਪੰਡੋਰੀ (ਮੁੱਲਾਂਪੁਰ) ਵਿਖੇ ਬਾਲ ਦਿਵਸ ਮਨਾਇਆ
ਮੁੱਲਾਂਪੁਰ ਦਾਖਾ, 14 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਗੋਲਡਨ ਅਰਥ ਕਾਨਵੈਂਟ ਸਕੂਲ ਪੰਡੋਰੀ (ਮੁੱਲਾਂਪੁਰ) ਵਿਖੇ ਅੱਜ ਵਿਦਿਆਰਥੀਆਂ ਵਲੋਂ ਅਧਿਆਂਪਕਾਂ ਨਾਲ ਰਲ ਕੇ ਬਾਲ ਦਿਵਸ ਸਮਾਰੋਹ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਮਾਰੋਹ ਸਮੇਂ ਬੱਚੇ ਰੰਗ ਬਿਰੰਗੇ ਪਹਿਰਾਵੇ ਵਿਚ ਸਜ ਕੇ ਆਏ ਸਨ।
ਮੁੱਲਾਂਪੁਰ ਦਾਖਾ, 14 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਗੋਲਡਨ ਅਰਥ ਕਾਨਵੈਂਟ ਸਕੂਲ ਪੰਡੋਰੀ (ਮੁੱਲਾਂਪੁਰ) ਵਿਖੇ ਅੱਜ ਵਿਦਿਆਰਥੀਆਂ ਵਲੋਂ ਅਧਿਆਂਪਕਾਂ ਨਾਲ ਰਲ ਕੇ ਬਾਲ ਦਿਵਸ ਸਮਾਰੋਹ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਮਾਰੋਹ ਸਮੇਂ ਬੱਚੇ ਰੰਗ ਬਿਰੰਗੇ ਪਹਿਰਾਵੇ ਵਿਚ ਸਜ ਕੇ ਆਏ ਸਨ। ਸਮਾਗਮ ਦੌਰਾਨ ਟੈਲੇਂਟ ਸ਼ੋਅ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਨੇ ਗੀਤ, ਗਰੁੱਪ ਸੌਂਗ, ਸੋਲੋ ਡਾਂਸ ਅਤੇ ਗਰੁੱਪ ਡਾਂਸ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦੇ ਕੇ ਸਭ ਦਾ ਮਨ ਮੋਹ ਲਿਆ। ਇਸ ਮੌਕੇ ਉਚੇਚਾ ਪਹੁੰਚੇ ਸਕੂਲ ਦੇ ਪ੍ਰਬੰਧਕੀ ਚੇਅਰਮੈਨ ਬਲਦੇਵ ਕ੍ਰਿਸ਼ਨ ਅਰੋੜਾ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਵਧਾਈ ਦਿਆਂ ਕਿਹਾ ਕਿ ਬੱਚੇ ਕਿਸੇ ਵੀ ਦੇਸ਼ ਦਾ ਅਸਲ ਭਵਿੱਖ ਹੁੰਦੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਚੰਗੀ ਸਿੱਖਿਆ ਦੇ ਨਾਲ-ਨਾਲ ਚੰਗੇ ਸੰਸਕਾਰ, ਅਨੁਸ਼ਾਸਨ ਅਤੇ ਮਿਹਨਤ ਕਰਨ ਦੀ ਭਾਵਨਾ ਪੈਦਾ ਕਰਨੀ ਜ਼ਰੂਰੀ ਹੈ, ਸਾਡਾ ਮੁੱਖ ਉਦੇਸ਼ ਹੀ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ ਉਨ੍ਹਾਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਸਕੂਲ ਪ੍ਰਿੰਸੀਪਲ ਗੁਰਪ੍ਰੀਤ ਕੌਰ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਬਚਪਨ ਜ਼ਿੰਦਗੀ ਦਾ ਅਨਮੋਲ ਸਮਾਂ ਹੁੰਦਾ ਹੈ, ਬੱਚਿਆਂ ਦੀ ਸਿੱਖਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਬਾਰੇ ਗੱਲ ਕਰਨ ਲਈ ਰਾਸ਼ਟਰੀ ਪੱਧਰ ’ਤੇ ਅੱਜ ਦਾ ਦਿਨ ਅਹਿਮ ਗਿਣਿਆ ਗਿਆ ਹੈ। ਟੈਲੇਂਟ ਸ਼ੋਅ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਸਮੇਂ ਵਾਈਸ ਚੇਅਰਮੈਨ ਗੁਲਸ਼ਨ ਲੂਥਰਾ, ਪ੍ਰਧਾਨ ਡਾ. ਮਨਿੰਦਰਪਾਲ ਅਰੋੜਾ, ਵਾਈਸ ਪ੍ਰਧਾਨ ਰਾਜੀਵ ਕੁਮਾਰ ਅਰੋੜਾ, ਡਾਇਰੈਕਟਰ ਨੀਤੂ ਅਰੋੜਾ, ਸੁਪਰਵਾਈਜ਼ਰ ਹਰਪ੍ਰੀਤ ਕੌਰ ਵਿਰਕ, ਕੋਆਰਡੀਨੇਟਰ ਮਨਜੀਤ ਕੌਰ, ਹੋਰ ਅਧਿਆਪਕ ਮੌਜੂਦ ਸਨ।