15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸੰਤ ਬਾਬਾ ਨਰੈਣ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਸਥਾਨ ’ਤੇ ਗੁਰਮਤਿ ਸਮਾਗਮ 16 ਤੋਂ

ਜਗਰਾਉਂ, 15 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)- ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਅਤੇ ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਨਰੈਣ ਸਿੰਘ ਨਾਨਕਸਰ ਵਾਲਿਆਂ ਦੀ ਮਿੱਠੀ ਯਾਦ ਵਿਚ ਤਪ ਅਸਥਾਨ ਸੰਤ ਬਾਬਾ ਨਰੈਣ ਸਿੰਘ ਨਾਨਕਸਰ ਵਿਧਾਤਾ ਮਾਰਗ ਪੱਤੀ ਦੀਪ ਸਿੰਘ ਭਦੌੜ ਵਿਖੇ 16 ਨਵੰਬਰ ਤੋਂ 25 ਨਵੰਬਰ 2026 ਤੱਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਦੀ ਨਿਗਰਾਨੀ ਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹੋ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 16-11-2026
ਜਗਰਾਉਂ, 15 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)- ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਅਤੇ ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਨਰੈਣ ਸਿੰਘ ਨਾਨਕਸਰ ਵਾਲਿਆਂ ਦੀ ਮਿੱਠੀ ਯਾਦ ਵਿਚ ਤਪ ਅਸਥਾਨ ਸੰਤ ਬਾਬਾ ਨਰੈਣ ਸਿੰਘ ਨਾਨਕਸਰ ਵਿਧਾਤਾ ਮਾਰਗ ਪੱਤੀ ਦੀਪ ਸਿੰਘ ਭਦੌੜ ਵਿਖੇ 16 ਨਵੰਬਰ ਤੋਂ 25 ਨਵੰਬਰ 2026 ਤੱਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਦੀ ਨਿਗਰਾਨੀ ਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹੋ ਰਿਹਾ ਹੈ। ਭਾਈ ਗੇਜਾ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਬਿੰਦੀ ਨੇ ਦੱਸਿਆ ਕਿ 16 ਨਵੰਬਰ ਨੂੰ ਸ੍ਰੀ ਅਖੰਡ ਪਾਠਾਂ ਦੀਆਂ ਲੜੀਆਂ ਆਰੰਭ ਹੋਣਗੀਆਂ ਜਿੰਨ੍ਹਾਂ ਦੇ ਭੋਗ 26 ਨਵੰਬਰ ਨੂੰ ਪੈਣਗੇ। 24 ਅਤੇ 25 ਨਵੰਬਰ ਨੂੰ ਰਾਤ ਦੇ 7 ਵਜੇ ਤੋਂ 9 ਵਜੇ ਤੱਕ ਦੀਵਾਨ ਸਜਣਗੇ। 26 ਨੰਬਰ ਨੂੰ ਪਾਠਾਂ ਦੇ ਭੋਗ ਉਪਰੰਤ ਮਹਾਨ ਸੰਤ ਸਮਾਗਮ ਹੋਵੇਗਾ। ਇਸ ਵਿਚ ਸੰਤ ਮਹਾਂਪੁਰਖ, ਕੀਰਤਨੀ ਜਥਿਆਂ ਤੋਂ ਇਲਾਵਾ ਵੱਖ ਵੱਖ ਧਾਰਮਿਕ, ਸਮਾਜਿਕ, ਰਾਜਨੀਤਿਕ ਆਦਿ ਸੰਸਥਾਵਾਂ ਦੇ ਆਗੂ ਪਹੁੰਚ ਕੇ ਹਾਜ਼ਰੀਆਂ ਭਰਨਗੇ। ਇਸ ਮੌਕੇ ਸਤਨਾਮ ਸਿੰਘ, ਬਲਵੀਰ ਸਿੰਘ, ਗੁਰਪ੍ਰੀਤ ਸਿੰਘ, ਗੁਰਜੀਤ ਸਿੰਘ, ਗੁਰਮੇਜ ਸਿੰਘ, ਗੋਰਾ ਸਿੰਘ, ਗੁਰਸੇਵਕ ਸਿੰਘ, ਬਿੰਦਰ ਸਿੰਘ, ਜੱਸਾ ਸਿੰਘ, ਹਰਪਾਲ ਸਿੰਘ, ਹਰਭਿੰਦਰ ਸਿੰਘ ਤੇ ਸੱਬਾ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਚਰਨ ਸਿੰਘ, ਉਂਕਾਰ ਸਿੰਘ ਹਲਕਾ ਦਾਖਾ ਤੋਂ ਡਾ. ਕੰਗ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ... ਅਗਲੀ ਖ਼ਬਰ ਵਿਧਾਇਕ ਇਯਾਲੀ ਦੀ ਅਗਵਾਈ ਹੇਠ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਸਰਕਾਰ ਬਣੇਗੀ- ਚੀਮਾ
Ad Position 24