ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਚਰਨ ਸਿੰਘ, ਉਂਕਾਰ ਸਿੰਘ
ਹਲਕਾ ਦਾਖਾ ਤੋਂ ਡਾ. ਕੰਗ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ- ਆਗੂ
ਹੰਬੜਾਂ, 15 ਨਵੰਬਰ (ਹਰਵਿੰਦਰ ਸਿੰਘ ਮੱਕੜ)- ਆਮ ਆਦਮੀ ਪਾਰਟੀ ਦੀ ਹਾਈਕਮਾਨ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕੀਤੀ ਗਈ ਹੈ, ਉਸ ਲਿਸਟ ਵਿਚ ਹਲਕਾ ਦਾਖਾ ਤੋਂ ਡਾ: ਕੇ. ਐੱਨ.
ਹੰਬੜਾਂ, 15 ਨਵੰਬਰ (ਹਰਵਿੰਦਰ ਸਿੰਘ ਮੱਕੜ)- ਆਮ ਆਦਮੀ ਪਾਰਟੀ ਦੀ ਹਾਈਕਮਾਨ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕੀਤੀ ਗਈ ਹੈ, ਉਸ ਲਿਸਟ ਵਿਚ ਹਲਕਾ ਦਾਖਾ ਤੋਂ ਡਾ: ਕੇ. ਐੱਨ. ਐੱਸ. ਕੰਗ ਨੂੰ ਉਮੀਦਵਾਰ ਬਣਾਇਆ ਗਿਆ ਹੈ। ਜਿਸ ਨਾਲ ਹਲਕਾ ਦਾਖਾ ਦੇ ਵਰਕਰਾਂ ਵਿਚ ਖੁਸ਼ੀ ਦੀ ਭਾਰੀ ਲਹਿਰ ਪਾਈ ਜਾ ਰਹੀ ਹੈ, ਇਹ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਟਰਾਂਸਪੋਰਟ ਵਿੰਗ ਦੇ ਬਲਾਕ ਪ੍ਰਧਾਨ ਲਖਵਿੰਦਰ ਸਿੰਘ ਭੱਠਾਧੂਹਾ, ਚਰਨ ਸਿੰਘ ਤੇ ਉਂਕਾਰ ਸਿੰਘ ਨੇ ਕਿਹਾ ਕਿ ਡਾ: ਕੰਗ ਇਕ ਨਿੱਡਰ ਤੇ ਇਮਾਨਦਾਰ ਉਮੀਦਵਾਰ ਹਨ। ਉਨ੍ਹਾਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹਲਕੇ ਦੇ ਪਿੰਡਾਂ ਵਿਚ ਵੱਡੇ ਵਿਕਾਸ ਕਾਰਜ ਕਰਵਾਏ ਹਨ, ਇਸ ਲਈ ਹੀ ਪਾਰਟੀ ਵਲੋਂ ਉਨ੍ਹਾਂ ਉੱਪਰ ਦੁਬਾਰਾ ਭਰੋਸਾ ਜਤਾਇਆ ਗਿਆ ਹੈ। ਉਨ੍ਹਾਂ ਹੋਰ ਕਿਹਾ ਕਿ ਪੰਜਾਬ ਵਿਚ ਆਗਾਮੀ ਸਰਕਾਰ ਦੁਬਾਰਾ ਆਮ ਆਦਮੀ ਪਾਰਟੀ ਦੀ ਬਣਨੀ ਯਕੀਨੀ ਤੈਅ ਹੈ।