15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਵਿਖੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਰਾਏਕੋਟ, 15 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਪ੍ਰਿੰਸੀਪਲ ਸ਼੍ਰੀਮਤੀ ਡਾ. ਰਜਨੀ ਬਾਲਾ ਦੀ ਯੋਗ ਅਗਵਾਈ ਤੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਵਿਦਿਆਰਥਣਾਂ ਨੂੰ ਏਡਜ਼ ਵਰਗੀ ਭਿਆਨਕ ਅਤੇ ਨਾ-ਮੁਰਾਦ ਬਿਮਾਰੀ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 16-11-2026
ਰਾਏਕੋਟ, 15 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਪ੍ਰਿੰਸੀਪਲ ਸ਼੍ਰੀਮਤੀ ਡਾ. ਰਜਨੀ ਬਾਲਾ ਦੀ ਯੋਗ ਅਗਵਾਈ ਤੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਵਿਦਿਆਰਥਣਾਂ ਨੂੰ ਏਡਜ਼ ਵਰਗੀ ਭਿਆਨਕ ਅਤੇ ਨਾ-ਮੁਰਾਦ ਬਿਮਾਰੀ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।ਇਸ ਪੋਸਟਰ ਮੇਕਿੰਗ ਮੁਕਾਬਲੇ ਵਿਚ ਕਾਲਜ ਦੀਆਂ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਵਿਦਿਆਰਥਣਾਂ ਨੇ ਆਪਣੀ ਸਿਰਜਣਾਤਮਕ ਕਲਾ ਅਤੇ ਰੰਗਾਂ ਦੇ ਸੁਮੇਲ ਰਾਹੀਂ ਏਡਜ਼ ਫੈਲਣ ਦੇ ਮੁੱਖ ਕਾਰਨਾਂ, ਇਸ ਤੋਂ ਬਚਾਅ ਦੇ ਸਾਵਧਾਨੀ ਭਰੇ ਤਰੀਕਿਆਂ ਅਤੇ ਸਮਾਜ ਵਿਚ ਇਸ ਬਿਮਾਰੀ ਪ੍ਰਤੀ ਫੈਲੇ ਵਹਿਮਾਂ-ਭਰਮਾਂ ਅਤੇ ਵਿਤਕਰੇ ਨੂੰ ਦੂਰ ਕਰਨ ਦਾ ਬਹੁਤ ਹੀ ਸਾਰਥਿਕ ਸੁਨੇਹਾ ਦਿੱਤਾ। ਮੁਕਾਬਲੇ ਦੇ ਐਲਾਨੇ ਗਏ ਨਤੀਜਿਆਂ ਅਨੁਸਾਰ ਬੀ.ਏ. ਭਾਗ-ਪਹਿਲਾਂ ਦੀ ਵਿਦਿਆਰਥਣ ਐਸ਼ਵੀਰ ਕੌਰ ਨੇ ਆਪਣੀ ਸ਼ਾਨਦਾਰ ਪੇਸ਼ਕਾਰੀ ਸਦਕਾ ਪਹਿਲਾਂ ਸਥਾਨ, ਬੀ.ਏ. ਭਾਗ-ਪਹਿਲਾਂ ਦੀ ਵਿਦਿਆਰਥਣ ਹਰਸਿਮਰਨ ਕੌਰ ਨੇ ਦੂਜਾ ਸਥਾਨ ਅਤੇ ਬੀ.ਏ. ਭਾਗ- ਪਹਿਲਾਂ ਦੀ ਵਿਦਿਆਰਥਣ ਵਿਧਿਤਾ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਇਸ ਮੌਕੇ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਜਿੰਦਰ ਕੌੜਾ ਅਤੇ ਜਨਰਲ ਸਕੱਤਰ ਸੁਨੀਲ ਸ਼ਰਮਾ ਨੇ ਵਿਦਿਆਰਥਣਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੀ ਭਰਪੂਰ ਹੌਂਸਲਾ ਅਫ਼ਜਾਈ ਕੀਤੀ। ਸਮਾਗਮ ਦੌਰਾਨ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਡਾ. ਰਜਨੀ ਬਾਲਾ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਨੌਜਵਾਨ ਪੀੜ੍ਹੀ ਨੂੰ ਅਜਿਹੀਆਂ ਗੰਭੀਰ ਅਤੇ ਜਾਨਲੇਵਾ ਬਿਮਾਰੀਆਂ ਬਾਰੇ ਸਹੀ ਤੇ ਵਿਗਿਆਨਕ ਜਾਣਕਾਰੀ ਹੋਣਾ ਬੇਹੱਦ ਜ਼ਰੂਰੀ ਹੈ। ਅਖ਼ੀਰ ਵਿਚ ਬਲਜਿੰਦਰ ਕੌਰ ਤੇ ਸ਼੍ਰੀਮਤੀ ਨਿਧੀ ਗੁਪਤਾ ਵਲੋਂ ਮੁਕਾਬਲੇ ਨੂੰ ਸਫ਼ਲ ਬਣਾਉਣ ਲਈ ਪਾਏ ਯੋਗਦਾਨ ਦੀ ਪ੍ਰਸੰਸਾ ਕੀਤੀ ਗਈ ਤੇ ਮੁਕਾਬਲੇ ਵਿਚ ਜੇਤੂ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਸਵੱਦੀ ਕਲਾਂ ਵਿਖੇ ਐੱਸ. ਸੀ. ਭਾਈਚਾਰੇ ਦੇ ਲੋਕਾਂ ਨਾਲ ਚੇਅਰਮੈਨ ਬੱਦੋਵਾਲ ਤੇ ਪ੍ਰਧਾਨ ਸੇਖੋਂ ਬਾਸੀਆਂ ਨੇ ਕੀਤੀ ਮੀ... ਅਗਲੀ ਖ਼ਬਰ ਪ੍ਰੋ: ਐੱਚ. ਐੱਸ. ਡਿੰਪਲ ਦੀ ਪਲੇਠੀ ਕਾਵਿ ਕਿਤਾਬ ‘ਮੈਂ ਉਨ੍ਹਾਂ ਕੁੜੀਆਂ ’ਚੋਂ ਹਾਂ’ ਦਾ ਲੋਕ-ਅਰਪਣ
Ad Position 24