16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸ਼ਹਾਦਤ ਤੇ ਕੌਮੀ ਪ੍ਰੈੱਸ ਦਿਵਸ ਮਨਾਇਆ

ਰਾਏਕੋਟ, 16 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਪੰਜਾਬ ਤੇ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੇ ਸੱਦੇ ’ਤੇ ਯੂਨੀਅਨ ਦੀ ਲੁਧਿਆਣਾ (ਦਿਹਾਤੀ) ਜ਼ਿਲ੍ਹਾ ਇਕਾਈ ਤੇ ਪ੍ਰੈੱਸ ਕਲੱਬ ਤਹਿਸੀਲ ਰਾਏਕੋਟ ਵਲੋਂ ਗ਼ਦਰ ਲਹਿਰ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਉਨ੍ਹਾਂ ਦੇ ਸਾਥੀਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਕੌਮੀ ਪ੍ਰੈੱਸ ਦਿਵਸ ਮਨਾਇਆ ਗਿਆ। ਇਸ ਮੌਕੇ ਯੂਨੀਅਨ ਦੇ ਸਕੱਤਰ ਜਨਰਲ ਸੰਤੋਖ ਗਿੱਲ, ਜ਼ਿਲ੍ਹਾ ਜਨਰਲ ਸਕੱਤਰ ਅਮਰਜੀਤ ਧੰਜਲ, ਪ੍ਰੈੱਸ ਕਲੱਬ ਦੇ ਚੇਅਰਮੈਨ ਕੰਵਰਪਾਲ ਸਿੰਘ ਆਹਲੂਵਾਲੀਆ, ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਤੇ ਜਨਰਲ ਸਕੱਤਰ ਦਲਵਿੰਦਰ ਸਿੰਘ ਰਛੀਨ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਉਨ੍ਹਾਂ ਦੇ ਸਾਥੀਆਂ ਦੀਆਂ ਲਾਮਿਸਾਲ ਕੁਰਬਾਨੀਆਂ ਸਦਕਾ ਹਾਸਲ ਕੀਤੀ ਆਜ਼ਾਦੀ ਅੱਜ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ।

Ad Position 21
No active advertisement
ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸ਼ਹਾਦਤ ਤੇ ਕੌਮੀ ਪ੍ਰੈੱਸ ਦਿਵਸ ਮਨਾਇਆ 17-11-2026
ਰਾਏਕੋਟ, 16 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਪੰਜਾਬ ਤੇ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੇ ਸੱਦੇ ’ਤੇ ਯੂਨੀਅਨ ਦੀ ਲੁਧਿਆਣਾ (ਦਿਹਾਤੀ) ਜ਼ਿਲ੍ਹਾ ਇਕਾਈ ਤੇ ਪ੍ਰੈੱਸ ਕਲੱਬ ਤਹਿਸੀਲ ਰਾਏਕੋਟ ਵਲੋਂ ਗ਼ਦਰ ਲਹਿਰ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਉਨ੍ਹਾਂ ਦੇ ਸਾਥੀਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਕੌਮੀ ਪ੍ਰੈੱਸ ਦਿਵਸ ਮਨਾਇਆ ਗਿਆ। ਇਸ ਮੌਕੇ ਯੂਨੀਅਨ ਦੇ ਸਕੱਤਰ ਜਨਰਲ ਸੰਤੋਖ ਗਿੱਲ, ਜ਼ਿਲ੍ਹਾ ਜਨਰਲ ਸਕੱਤਰ ਅਮਰਜੀਤ ਧੰਜਲ, ਪ੍ਰੈੱਸ ਕਲੱਬ ਦੇ ਚੇਅਰਮੈਨ ਕੰਵਰਪਾਲ ਸਿੰਘ ਆਹਲੂਵਾਲੀਆ, ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਤੇ ਜਨਰਲ ਸਕੱਤਰ ਦਲਵਿੰਦਰ ਸਿੰਘ ਰਛੀਨ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਉਨ੍ਹਾਂ ਦੇ ਸਾਥੀਆਂ ਦੀਆਂ ਲਾਮਿਸਾਲ ਕੁਰਬਾਨੀਆਂ ਸਦਕਾ ਹਾਸਲ ਕੀਤੀ ਆਜ਼ਾਦੀ ਅੱਜ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਨੇ ਜਿਸ ਆਜ਼ਾਦ, ਬਰਾਬਰੀ ਅਤੇ ਨਿਆਂਪੂਰਨ ਸਮਾਜ ਦਾ ਸੁੁੁਪਨਾ ਦੇਖਿਆ ਸੀ, ਉਸ ਦੀ ਸਿਰਜਣਾ ਲਈ ਲੋਕਾਂ ਦੀ ਏਕਤਾ ਅਤੇ ਜਥੇਬੰਦਕ ਤਾਕਤ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਅਤੇ ਸਾਮਰਾਜੀ ਤਾਕਤਾਂ ਵਲੋਂ ਮੀਡੀਆ ਉੱਤੇ ਆਪਣਾ ਦਬਦਬਾ ਕਾਇਮ ਕਰਕੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਪੱਤਰਕਾਰ ਤੇ ਲੇਖਕ ਆਤਮਾ ਸਿੰਘ ਲੋਹਟਬੱਦੀ ਦੀ ਰਚਨਾ ‘ਕ੍ਰਿਸ਼ਨ ਦੀਪ ਤੋਂ ਲੋਹਟਬੱਦੀ ਤੱਕ ’ ਪੁਸਤਕ ਵੀ ਰਿਲੀਜ਼ ਕੀਤੀ ਗਈ। ਇਸ ਮੌਕੇ ਸੁਨੀਲ ਅਗਰਵਾਲ, ਗੁਰਚਰਨ ਸਿੰਘ ਹੂੰਝਣ, ਆਤਮਾ ਸਿੰਘ ਲੋਹਟਬੱਦੀ, ਜਸਵੀਰ ਸਿੰਘ ਹੇਰਾਂ, ਰਾਜਪਾਲ ਮਹੰਤ, ਕ੍ਰਿਸ਼ਨ ਗੋਪਾਲ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੇਤੂ ਟੀਮ ਦੀਆਂ ਖਿਡਾਰਨਾਂ ਨਾਲ ਪ੍ਰਿੰਸੀਪਲ ਮਮਤਾ ਕੋਛੜ ਅਤੇ ਹੋਰ ਅਧਿਆਪਕ। ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਰਕਾਰੀ ਕਾਲਜ... ਅਗਲੀ ਖ਼ਬਰ ਢੁੱਕਵੇਂ ਵਿੱਤੀ ਸਾਧਨਾਂ ਦਾ ਹਵਾਲਾ ਦੇ ਕੇ ਮਾਂ ਨੂੰ ਬੱਚੇ ਦੀ ਸੰਭਾਲ ਤੋਂ ਵਾਂਝਾ ਨਹੀਂ ਕੀਤਾ ਜਾ ਸਕਦਾ- ਹਾਈ ਕੋਰਟ
Ad Position 24