ਜਤਿੰਦਰਾ ਗ੍ਰੀਨਫੀਲਡ ਸਕੂਲ ਵਿਖੇ ਦੋ ਰੋਜ਼ਾ ਮਾਡਲ ਯੂਨਾਈਟਿਡ ਨੇਸ਼ਨਜ਼ ਕਾਨਫਰੰਸ ਕਰਵਾਈ
ਗੁਰੂਸਰ ਸੁਧਾਰ, 16 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜਤਿੰਦਰਾ ਗ੍ਰੀਨਫੀਲਡ ਸਕੂਲ ਗੁਰੂਸਰ ਸੁਧਾਰ ਵਿਖੇ ਦੋ ਰੋਜ਼ਾ ਮਾਡਲ ਯੂਨਾਈਟਿਡ ਨੇਸ਼ਨਜ਼ ਕਾਨਫ਼ਰੰਸ ਕਰਵਾਈ ਗਈ। ਇਸ ਵਿੱਦਿਅਕ ਸਮਾਗਮ ਵਿਚ ਇਲਾਕੇ ਦੇ 10 ਨਾਮਵਰ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।
ਜ
ਜਤਿੰਦਰਾ ਗ੍ਰੀਨਫੀਲਡ ਸਕੂਲ ਵਿਖੇ ਦੋ ਰੋਜ਼ਾ ਮਾਡਲ ਯੂਨਾਈਟਿਡ ਨੇਸ਼ਨਜ਼ ਕਾਨਫਰੰਸ ਦੌਰਾਨ ਹਾਜ਼ਰ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ। ਤਸਵੀਰ: ਬਲਵਿੰਦਰ ਸਿੰਘ ਧਾਲੀਵਾਲ
17-11-2026
ਗੁਰੂਸਰ ਸੁਧਾਰ, 16 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜਤਿੰਦਰਾ ਗ੍ਰੀਨਫੀਲਡ ਸਕੂਲ ਗੁਰੂਸਰ ਸੁਧਾਰ ਵਿਖੇ ਦੋ ਰੋਜ਼ਾ ਮਾਡਲ ਯੂਨਾਈਟਿਡ ਨੇਸ਼ਨਜ਼ ਕਾਨਫ਼ਰੰਸ ਕਰਵਾਈ ਗਈ। ਇਸ ਵਿੱਦਿਅਕ ਸਮਾਗਮ ਵਿਚ ਇਲਾਕੇ ਦੇ 10 ਨਾਮਵਰ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਕਾਨਫ਼ਰੰਸ ਦੌਰਾਨ ਵਿਦਿਆਰਥੀਆਂ ਨੇ ਡੈਲੀਗੇਟਸ ਤੇ ਪੱਤਰਕਾਰਾਂ ਦੀ ਭੂਮਿਕਾ ਨਿਭਾਉਂਦਿਆਂ ਵੱਖ-ਵੱਖ ਅੰਤਰਰਾਸ਼ਟਰੀ ਮੁੱਦਿਆਂ ’ਤੇ ਆਪਣੇ ਵਿਚਾਰ ਬੜੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤੇ। ਵੱਖ-ਵੱਖ ਸੈਸ਼ਨਾਂ ਤੇ ਪ੍ਰੈੱਸ ਕਾਨਫਰੰਸਾਂ ਰਾਹੀਂ ਵਿਦਿਆਰਥੀਆਂ ਨੇ ਵੱਖ-ਵੱਖ ਦੇਸ਼ਾਂ ਬਾਰੇ ਭਰਪੂਰ ਜਾਣਕਾਰੀ ਸਾਂਝੀ ਕੀਤੀ ਤੇ ਸਾਰੇ ਬੱਚਿਆਂ ਨੂੰ ਬਹੁਤ ਕੁਝ ਨਵਾਂ ਸਿੱਖਣ ਨੂੰ ਮਿਲਿਆ। ਇਸ ਮੌਕੇ ਸਕੂਲ ਮੈਨੇਜਰ ਡਾ. ਮਨਪ੍ਰੀਤ ਕੌਰ ਧਾਲੀਵਾਲ ਨੇ ਕਿਹਾ ਕਿ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਅਜਿਹੇ ਸਮਾਗਮ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮੰਚ ਵਿਦਿਆਰਥੀਆਂ ਵਿਚ ਆਤਮ ਵਿਸ਼ਵਾਸ ਅਤੇ ਬੌਧਿਕ ਸਮਝ ਪੈਦਾ ਕਰਦੇ ਹਨ ਤਾਂ ਜੋ ਉਹ ਭਵਿੱਖ ਵਿਚ ਚੰਗੇ ਡਿਪਲੋਮੈਟ ਅਤੇ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਬਣ ਸਕਣ। ਸਕੂਲ ਪ੍ਰਿੰਸੀਪਲ ਚੰਦਰ ਸ਼ੇਖਰ ਨੇ ਦੂਜੇ ਸਕੂਲਾਂ ਤੋਂ ਆਏ ਸਾਰੇ ਅਧਿਆਪਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਮੁਕਾਬਲਿਆਂ ਵਿਚ ਹਿੱਸਾ ਲੈਣ ਨਾਲ ਹੀ ਹਰ ਬੱਚੇ ਦਾ ਅਸਲ ਵਿਕਾਸ ਹੁੰਦਾ ਹੈ ਤੇ ਇਸ ਗੱਲ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਕੌਣ ਜਿੱਤਿਆ ਅਤੇ ਕੌਣ ਹਾਰਿਆ, ਸਗੋਂ ਸਭ ਤੋਂ ਵੱਡੀ ਗੱਲ ਮੁਕਾਬਲੇ ਦੀ ਭਾਵਨਾ ਨਾਲ ਅੱਗੇ ਆ ਕੇ ਹਿੱਸਾ ਲੈਣਾ ਹੈ। ਅੰਤ ਵਿਚ ਉਨ੍ਹਾਂ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਇਸ ਕਾਨਫ਼ਰੰਸ ਨੂੰ ਸਫ਼ਲ ਬਣਾਉਣ ਲਈ ਸਭ ਦਾ ਧੰਨਵਾਦ ਕੀਤਾ।