16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਸਾਥੀਆਂ ਨੂੰ ਜੱਦੀ ਪਿੰਡ ਸਰਾਭਾ ਵਿਖੇ ਵੱਖ-ਵੱਖ ਆਗੂਆਂ ਨੇ ਕੀਤੀਆਂ ਸ਼ਰਧਾਂਜਲੀਆਂ ਭੇਟ

ਪੱਖੋਵਾਲ ਸਰਾਭਾ/ਜੋਧਾਂ, 16 ਨਵੰਬਰ (ਖੁਸ਼ਵਿੰਦਰ ਸਿੰਘ ਸਰਾਭਾ, ਗੁਰਵਿੰਦਰ ਸਿੰਘ ਹੈਪੀ)- ਗ਼ਦਰ ਲਹਿਰ ਦੇ ਮਹਾਨ ਨਾਇਕ ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਉਨ੍ਹਾਂ ਦੇ ਛੇ ਸਾਥੀਆਂ ਵਿਸ਼ਨੂੰ ਗਣੇਸ਼ ਪਿੰਗਲੇ, ਹਰਨਾਮ ਸਿੰਘ ਸਿਆਲਕੋਟੀ, ਜਗਤ ਸਿੰਘ ਸੁਰ ਸਿੰਘ, ਸੁਰੈਣ ਸਿੰਘ (ਵੱਡਾ), ਸੁਰੈਣ ਸਿੰਘ (ਛੋਟਾ) ਤੇ ਬਖ਼ਸ਼ੀਸ਼ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਸਾਂਝੇ ਤੌਰ ’ਤੇ ਪਿੰਡ ਸਰਾਭਾ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਆਗੂਆਂ ਤੇ ਵਰਕਰਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਬੁੱਤ ’ਤੇ ਫੁੱਲ-ਮਾਲਾਵਾਂ ਅਰਪਿਤ ਕਰਕੇ ਮਹਾਨ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਨੂੰ ਸਿੱਜਦਾ ਕੀਤਾ।

Ad Position 21
No active advertisement
ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਸੂਬਾ ਪ੍ਰਧਾਨ ਡਾ. ਜਸਵਿੰਦਰ ਸਿੰਘ ਕਾਲਖ, ਹਰਨੇਕ ਸਿੰਘ ਗੁੱਜਰਵਾਲ ਤੇ ਹੋਰ। ਤਸਵੀਰ: ਖੁਸ਼ਵਿੰਦਰ ਸਿੰਘ ਸਰਾਭਾ 17-11-2026
ਪੱਖੋਵਾਲ ਸਰਾਭਾ/ਜੋਧਾਂ, 16 ਨਵੰਬਰ (ਖੁਸ਼ਵਿੰਦਰ ਸਿੰਘ ਸਰਾਭਾ, ਗੁਰਵਿੰਦਰ ਸਿੰਘ ਹੈਪੀ)- ਗ਼ਦਰ ਲਹਿਰ ਦੇ ਮਹਾਨ ਨਾਇਕ ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਉਨ੍ਹਾਂ ਦੇ ਛੇ ਸਾਥੀਆਂ ਵਿਸ਼ਨੂੰ ਗਣੇਸ਼ ਪਿੰਗਲੇ, ਹਰਨਾਮ ਸਿੰਘ ਸਿਆਲਕੋਟੀ, ਜਗਤ ਸਿੰਘ ਸੁਰ ਸਿੰਘ, ਸੁਰੈਣ ਸਿੰਘ (ਵੱਡਾ), ਸੁਰੈਣ ਸਿੰਘ (ਛੋਟਾ) ਤੇ ਬਖ਼ਸ਼ੀਸ਼ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਸਾਂਝੇ ਤੌਰ ’ਤੇ ਪਿੰਡ ਸਰਾਭਾ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਆਗੂਆਂ ਤੇ ਵਰਕਰਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਬੁੱਤ ’ਤੇ ਫੁੱਲ-ਮਾਲਾਵਾਂ ਅਰਪਿਤ ਕਰਕੇ ਮਹਾਨ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਨੂੰ ਸਿੱਜਦਾ ਕੀਤਾ। ਸੰਬੋਧਨ ਕਰਦਿਆਂ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ. ਜਸਵਿੰਦਰ ਸਿੰਘ ਕਾਲਖ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਆਖਿਆ ਕਿ ਮੌਜੂਦਾ ਦੌਰ ਵਿੱਚ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਸ਼ਹੀਦ ਸਰਾਭਾ ਅਤੇ ਗ਼ਦਰੀ ਬਾਬਿਆਂ ਦੀ ਵਿਚਾਰਧਾਰਾ ’ਤੇ ਪਹਿਰਾ ਦੇਣਾ ਅਤਿ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਤੇ ਆਰ. ਐੱਸ. ਐੱਸ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਲਿਆਂਦੇ ਜਾ ਰਹੇ ਫ਼ਿਰਕੂ ਤੇ ਫਾਸੀਵਾਦੀ ਏਜੰਡੇ ਨੂੰ ਠੱਲ੍ਹ ਪਾਉਣ ਲਈ ਗ਼ਦਰ ਪਾਰਟੀ ਦੇ ਧਰਮ-ਨਿਰਪੱਖ ਸਿਧਾਂਤਾਂ ਨੂੰ ਘਰ-ਘਰ ਪਹੁੰਚਾਉਣਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਆਗੂਆਂ ਨੇ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਦੀ ਤਿੱਖੀ ਆਲੋਚਨਾ ਕਰਦਿਆਂ ਲੋਕ-ਪੱਖੀ ਬਦਲ ਉਸਾਰਨ ਦਾ ਸੱਦਾ ਦਿੱਤਾ। ਇਸ ਦੌਰਾਨ ਜਮਹੂਰੀ ਕਿਸਾਨ ਸਭਾ ਦੇ ਆਗੂਆਂ ਕੁਲਦੀਪ ਸਿੰਘ ਗਰੇਵਾਲ, ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਗੁਰਉਪਦੇਸ਼ ਸਿੰਘ ਘੁੰਗਰਾਣਾ ਅਤੇ ਡਾ. ਕੁਲਵੰਤ ਸਿੰਘ ਮੋਹੀ ਨੇ ਮੰਡੀਆਂ ਵਿੱਚ ਰੁਲ ਰਹੇ ਝੋਨੇ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਸਰਕਾਰਾਂ ਆਨੇ-ਬਹਾਨੇ ਫ਼ਸਲ ਦੀ ਖ਼ਰੀਦ ਤੋਂ ਪਾਸਾ ਵੱਟ ਰਹੀਆਂ ਹਨ। ਉਨ੍ਹਾਂ ਪਿੰਡਾਂ ਦੀਆਂ ਸਹਿਕਾਰੀ ਸਭਾਵਾਂ ਵਿਚ ਹੱਦ ਕਰਜ਼ੇ ਵਧਾਉਣ ਦੇ ਨਾਂ ਹੇਠ ਕਿਸਾਨਾਂ ਤੋਂ ਵਸੂਲੇ ਜਾ ਰਹੇ ਵਾਧੂ ਹਿੱਸੇ ਦੀ ਨਿਖੇਧੀ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਇਹ ਕਿਸਾਨ ਵਿਰੋਧੀ ਫ਼ੈਸਲਾ ਤੁਰੰਤ ਵਾਪਸ ਨਾ ਲਿਆ ਗਿਆ ਤਾਂ ਜਥੇਬੰਦੀ ਤਿੱਖਾ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਵੇਗੀ। ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਆਗੂਆਂ ਡਾ: ਜਸਮੇਲ ਸਿੰਘ ਲਲਤੋਂ ਕਲਾਂ, ਡਾ. ਕੇਸਰ ਸਿੰਘ ਧਾਂਦਰਾ, ਡਾ. ਮਨਪ੍ਰੀਤ ਕੌਰ ਸੋਨੀ ਅਤੇ ਡਾ. ਜਸਵਿੰਦਰ ਕੌਰ ਬਾੜੇਵਾਲ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਪ੍ਰੈਕਟੀਸ਼ਨਰਾਂ ਦੀਆਂ ਮੰਨੀਆਂ ਹੋਈਆਂ ਹੱਕੀ ਮੰਗਾਂ ਨੂੰ ਤੁਰੰਤ ਅਮਲੀ ਜਾਮਾ ਪਹਿਨਾਇਆ ਜਾਵੇ। ਇਸ ਮੌਕੇ ਸਾਬਕਾ ਹਾਕੀ ਖਿਡਾਰੀ ਨਛੱਤਰ ਸਿੰਘ, ਸਵਰਨਜੀਤ ਸਿੰਘ ਜੜਤੌਲੀ, ਮਲਕੀਤ ਸਿੰਘ ਗਰੇਵਾਲ, ਗੁਲਜ਼ਾਰ ਸਿੰਘ ਜੜਤੌਲੀ, ਕੈਪਟਨ ਹਰਦੇਵ ਸਿੰਘ ਮੋਹੀ, ਹਰਭਜਨ ਸਿੰਘ ਧਾਲੀਆ, ਪਰਮਿੰਦਰ ਸਿੰਘ, ਡਾ. ਸੁਮੀਤ ਸਿੰਘ ਸਰਾਂ, ਬੂਟਾ ਖ਼ਾਨ, ਡਾ. ਮਨਜੀਤ ਸਿੰਘ ਧੂਲਕੋਟ, ਡਾ. ਕਰਨੈਲ ਸਿੰਘ ਜੱਸੋਵਾਲ, ਡਾ. ਰਾਜਵੰਤ ਸਿੰਘ, ਡਾ. ਸੰਜੀਤ ਕੁਮਾਰ, ਡਾ: ਰਹਿਮਦੀਨ, ਡਾ. ਸੰਜੀਵ ਰਾਜਪੂਤ, ਡਾ. ਦਲੀਪ ਕੁਮਾਰ, ਡਾ. ਉਦੇ ਬਹਾਦਰ, ਡਾ. ਮੁਕੇਸ਼, ਡਾ. ਸੁਰਿੰਦਰ ਸਿੰਘ ਲਲਤੋਂ, ਡਾ. ਸਤੀਸ਼ ਕੁਮਾਰ ਤੇ ਡਾ. ਹਰਦੀਪ ਧੂਲਕੋਟ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਗਰਾਉਂ ’ਚ ਸ਼੍ਰੋਮਣੀ ਅਕਾਲੀ ਦਲ ਦੀ ‘ਮਾਵਾਂ-ਧੀਆਂ ਦੀ ਲਲਕਾਰ’ ਰੈਲੀ ਨੂੰ ਮਿਲਿਆ ਭਰਵਾਂ ਹੁੰਗਾਰਾ ਅਗਲੀ ਖ਼ਬਰ ਕਾਸ਼, ਅੱਜ ਸਕੂਲ ਬੰਦ ਹੁੰਦਾ ਤਾਂ ਰਣਜੋਤ ਮੇਰੇ ਕੋਲ ਹੁੰਦਾ
Ad Position 24