17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ

ਰਾਏਕੋਟ, 17 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਸਮਾਜ ਵਿਚੋਂ ਨਸ਼ਿਆਂ ਦੀ ਭੈੜੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਉਸਾਰੂ ਸੇਧ ਦੇਣ ਦੇ ਉਦੇਸ਼ ਨਾਲ ਨਾਮਵਰ ਵਿੱਦਿਅਕ ਸੰਸਥਾ ਸੁਆਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਵਲੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੌਕੇ ਕਾਲਜ ਪ੍ਰਿੰਸੀਪਲ ਸ਼੍ਰੀਮਤੀ ਡਾ.

Ad Position 21
No active advertisement
ਅਜੀਤ ਡੈਸਕ 18-11-2026
ਰਾਏਕੋਟ, 17 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਸਮਾਜ ਵਿਚੋਂ ਨਸ਼ਿਆਂ ਦੀ ਭੈੜੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਉਸਾਰੂ ਸੇਧ ਦੇਣ ਦੇ ਉਦੇਸ਼ ਨਾਲ ਨਾਮਵਰ ਵਿੱਦਿਅਕ ਸੰਸਥਾ ਸੁਆਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਵਲੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੌਕੇ ਕਾਲਜ ਪ੍ਰਿੰਸੀਪਲ ਸ਼੍ਰੀਮਤੀ ਡਾ. ਰਜਨੀ ਬਾਲਾ ਦੀ ਯੋਗ ਅਗਵਾਈ ਹੇਠ ਕਾਲਜ ਦੇ ਐੱਨ.ਐੱਸ.ਐੱਸ. ਯੂਨਿਟ ਅਤੇ ਰੈੱਡ ਰਿਬਨ ਕਲੱਬ ਦੇ ਸ਼ਾਂਝੇ ਸਹਿਯੋਗ ਨਾਲ ਸ਼ਹਿਰ ਵਿਚ ਨਸ਼ਿਆਂ ਵਿਰੁੱਧ ਇੱਕ ਵਿਸ਼ਾਲ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਵਿਚ ਵੱਡੀ ਗਿਣਤੀ ’ਚ ਵਿਦਿਆਰਥਣਾਂ ਨੇ ਪੂਰੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਵਿਦਿਆਰਥਣਾਂ ਨੇ ਆਪਣੇ ਹੱਥਾਂ ਵਿਚ ਨਸ਼ਾ ਵਿਰੋਧੀ ਨਾਅਰਿਆਂ ਅਤੇ ਪ੍ਰੇਰਨਾਦਾਇਕ ਸਲੋਗਨਾਂ ਵਾਲੀਆਂ ਤਖ਼ਤੀਆਂ ਫੜੀਆਂ ਹੋਈਆਂ ਸਨ।ਇਹ ਜਾਗਰੂਕਤਾ ਮਾਰਚ ਕਾਲਜ ਕੈਂਪਸ ਤੋਂ ਸ਼ੁਰੂ ਹੋ ਕੇ ਰਾਏਕੋਟ ਦੇ ਮੁੱਖ ਬਾਜ਼ਾਰਾਂ, ਚੌਕਾਂ ਅਤੇ ਵੱਖ-ਵੱਖ ਮੁਹੱਲਿਆਂ ਵਿਚੋਂ ਦੀ ਲੰਘਿਆ। ਰੈਲੀ ਦੌਰਾਨ ਵਿਦਿਆਰਥਣਾਂ ਨੇ ਬੁਲੰਦ ਆਵਾਜ਼ ਵਿਚ ਨਾਅਰੇ ਲਗਾਉਂਦਿਆਂ ਆਮ ਲੋਕਾਂ ਅਤੇ ਵਿਸ਼ੇਸ਼ ਕਰਕੇ ਨੌਜਵਾਨ ਵਰਗ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਸੁਚੇਤ ਕੀਤਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਅੱਗੇ ਆਉਣ ਦੀ ਪੁਰਜ਼ੋਰ ਅਪੀਲ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਕਾਲਜ ਪ੍ਰਿੰਸੀਪਲ ਡਾ.ਰਜਨੀ ਬਾਲਾ ਨੇ ਵਿਦਿਆਰਥਣਾਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਵਿਦਿਆਰਥਣਾਂ ਨੂੰ ਭਵਿੱਖ ਵਿਚ ਵੀ ਅਜਿਹੀਆਂ ਸਮਾਜ ਭਲਾਈ ਦੀਆਂ ਗਤੀਵਿਧੀਆਂ ਵਿਚ ਵਧ-ਚੜ੍ਹਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਸਮੇਂ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਾਜਿੰਦਰ ਕੌੜਾ ਅਤੇ ਜਨਰਲ ਸਕੱਤਰ ਸੁਨੀਲ ਸ਼ਰਮਾ ਨੇ ਵੀ ਇਸ ਸਫ਼ਲ ਆਯੋਜਨ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ. ਬਲਜਿੰਦਰ ਕੌਰ, ਐੱਨ.ਐੱਸ.ਐੱਸ. ਯੂਨਿਟ ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਸਤਵੀਰ ਕੌਰ ਅਤੇ ਸਮੂਹ ਵਿਦਿਆਰਥਣਾਂ ਵਲੋਂ ਸਮਾਜਿਕ ਬੁਰਾਈਆਂ ਵਿਰੁੱਧ ਵਿੱਢੀ ਗਈ, ਇਸ ਮੁਹਿੰਮ ਦੀ ਭਰਪੂਰ ਸ਼ਲਾਘਾ ਕਰਦਿਆਂ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਜਾਰੀ ਅਗਲੀ ਖ਼ਬਰ ਗੁਰੂ ਨਾਨਕ ਸਕੂਲ ਮੁੱਲਾਂਪੁਰ ਵਿਖੇ ਸਹੋਦਿਆ ਸਕੂਲ 3 ਰੋਜ਼ਾ ਫੁੱਟਬਾਲ ਚੈਂਪੀਅਨਸ਼ਿਪ ਸ਼ੁਰੂ
Ad Position 24