ਸ਼ਿਵਾਲਿਕ ਮਾਡਲ ਸਕੂਲ ਵਿੱਚ ਧੂਮਧਾਮ ਨਾਲ ਬਾਲ ਦਿਵਸ ਮਨਾਇਆ
ਜਗਰਾਉਂ, 17 ਨਵੰਬਰ (ਵਿਨੋਦ ਕੁਮਾਰ)-ਸ਼ਿਵਾਲਿਕ ਮਾਡਲ ਸਕੂਲ ਵਿੱਚ ਬਾਲ ਦਿਵਸ ਦਾ ਉਤਸਵ ਬਹੁਤ ਹੀ ਧੂਮਧਾਮ ਅਤੇ ਖੁਸ਼ੀਆਂ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਮੌਕੇ ’ਤੇ ਸਾਰੀਆਂ ਕਲਾਸਾਂ ਵਿੱਚ ਬੱਚਿਆਂ ਲਈ ਤਰ੍ਹਾਂ-ਤਰ੍ਹਾਂ ਦੀਆਂ ਖੇਡਾਂ ਕਰਵਾਈਆਂ ਗਈਆਂ।
ਜਗਰਾਉਂ, 17 ਨਵੰਬਰ (ਵਿਨੋਦ ਕੁਮਾਰ)-ਸ਼ਿਵਾਲਿਕ ਮਾਡਲ ਸਕੂਲ ਵਿੱਚ ਬਾਲ ਦਿਵਸ ਦਾ ਉਤਸਵ ਬਹੁਤ ਹੀ ਧੂਮਧਾਮ ਅਤੇ ਖੁਸ਼ੀਆਂ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਮੌਕੇ ’ਤੇ ਸਾਰੀਆਂ ਕਲਾਸਾਂ ਵਿੱਚ ਬੱਚਿਆਂ ਲਈ ਤਰ੍ਹਾਂ-ਤਰ੍ਹਾਂ ਦੀਆਂ ਖੇਡਾਂ ਕਰਵਾਈਆਂ ਗਈਆਂ। ਬੱਚਿਆਂ ਨੇ ਖੇਡਾਂ ਵਿੱਚ ਵੱਧ-ਚੜ੍ਹ ਕੇ ਭਾਗ ਲਿਆ ਅਤੇ ਖੂਬ ਆਨੰਦ ਲਿਆ। ਖੇਡਾਂ ਦੇ ਦੌਰਾਨ ਬੱਚਿਆਂ ਦੇ ਚਿਹਰਿਆਂ ’ਤੇ ਖੁਸ਼ੀ ਸਾਫ਼ ਝਲਕ ਰਹੀ ਸੀ। ਸਾਰੇ ਅਧਿਆਪਕਾਂ ਨੇ ਆਪਣੇ-ਆਪਣੇ ਬੱਚਿਆਂ ਨੂੰ ਪ੍ਰੇਮਪੂਰਵਕ ਤੋਹਫ਼ੇ ਦਿੱਤੇ ਅਤੇ ਖਾਣ-ਪੀਣ ਦਾ ਸਮਾਨ ਵੀ ਦਿੱਤਾ। ਅਧਿਆਪਕਾਂ ਦਾ ਇਹ ਸਨੇਹ ਪਾ ਕੇ ਬੱਚੇ ਬਹੁਤ ਖੁਸ਼ ਹੋਏ। ਇਸ ਪ੍ਰਧਾਨ ਸ੍ਰੀਮਤੀ ਨੀਲਮ ਸ਼ਰਮਾ ਨੇ ਬੱਚਿਆਂ ਨੂੰ ਬਾਲ ਦਿਵਸ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਬਾਲ ਦਿਵਸ ਸਾਡੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜਨਮ ਦਿਨ 14 ਨਵੰਬਰ ਨੂੰ ਮਨਾਇਆ ਜਾਂਦਾ ਹੈ। ਪੰਡਿਤ ਨਹਿਰੂ ਜੀ ਬੱਚਿਆਂ ਨਾਲ ਬਹੁਤ ਪ੍ਰੇਮ ਕਰਦੇ ਸਨ, ਇਸ ਲਈ ਬੱਚੇ ਉਨ੍ਹਾਂ ਨੂੰ ਪਿਆਰ ਨਾਲ ਚਾਚਾ ਨਹਿਰੂ ਕਹਿੰਦੇ ਸਨ।