18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

26 ਤੱਕ ਇਨਸਾਫ਼ ਨਾ ਮਿਲਿਆ ਤਾਂ 27 ਨੂੰ ਪੁਲਿਸ ਥਾਣਾ ਹਠੂਰ ਅੱਗੇ ਰੋਸ ਧਰਨਾ ਲਾਇਆ ਜਾਵੇਗਾ- ਚਕਰ

ਹਠੂਰ, 18 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬੂਟਾ ਸਿੰਘ ਚਕਰ ਨੇ ‘ਅਜੀਤ’ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੀ ਮਾਂ-ਧੀ 29 ਸਤੰਬਰ ਸ਼ਾਮ ਨੂੰ ਸੈਰ ਕਰਨ ਜਾ ਰਹੀਆਂ ਸਨ ਕਿ ਇਕ ਚਿੱਟੇ ਰੰਗ ਦੀ ਸਵਿੱਫ਼ਟ ਕਾਰ ਨੇ ਉਨ੍ਹਾਂ ਨੂੰ ਭਿਆਨਕ ਟੱਕਰ ਮਾਰੀ, ਜਿਸ ਕਾਰਨ ਮਾਂ ਕਿਰਨਦੀਪ ਕੌਰ ਵਾਸੀ ਚਕਰ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਬੇਟੀ ਗੰਭੀਰ ਜ਼ਖ਼ਮੀ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਚ ਪੁਲਿਸ ਥਾਣਾ ਹਠੂਰ ਵਲੋਂ ਮਾਮਲਾ ਤਾਂ ਦਰਜ ਕਰ ਲਿਆ, ਪਰ ਪੁਲਿਸ ਨੇ ਲਗਪਗ ਦੋ ਮਹੀਨੇ ਹੋਣ ਵਾਲੇ ਹਨ ਅਤੇ ਤੱਕ ਸਵਿੱਫ਼ਟ ਕਾਰ ਅਤੇ ਚਾਲਕ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ।

Ad Position 21
No active advertisement
ਪ੍ਰਧਾਨ ਬੂਟਾ ਸਿੰਘ ਚਕਰ 19-11-2026
ਹਠੂਰ, 18 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬੂਟਾ ਸਿੰਘ ਚਕਰ ਨੇ ‘ਅਜੀਤ’ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੀ ਮਾਂ-ਧੀ 29 ਸਤੰਬਰ ਸ਼ਾਮ ਨੂੰ ਸੈਰ ਕਰਨ ਜਾ ਰਹੀਆਂ ਸਨ ਕਿ ਇਕ ਚਿੱਟੇ ਰੰਗ ਦੀ ਸਵਿੱਫ਼ਟ ਕਾਰ ਨੇ ਉਨ੍ਹਾਂ ਨੂੰ ਭਿਆਨਕ ਟੱਕਰ ਮਾਰੀ, ਜਿਸ ਕਾਰਨ ਮਾਂ ਕਿਰਨਦੀਪ ਕੌਰ ਵਾਸੀ ਚਕਰ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਬੇਟੀ ਗੰਭੀਰ ਜ਼ਖ਼ਮੀ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਚ ਪੁਲਿਸ ਥਾਣਾ ਹਠੂਰ ਵਲੋਂ ਮਾਮਲਾ ਤਾਂ ਦਰਜ ਕਰ ਲਿਆ, ਪਰ ਪੁਲਿਸ ਨੇ ਲਗਪਗ ਦੋ ਮਹੀਨੇ ਹੋਣ ਵਾਲੇ ਹਨ ਅਤੇ ਤੱਕ ਸਵਿੱਫ਼ਟ ਕਾਰ ਅਤੇ ਚਾਲਕ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ। ਜਿਸ ਕਰਕੇ ਪੀੜਤ ਪਰਿਵਾਰ ਖੱਜ਼ਲ ਖੁਆਰ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰ, ਗ੍ਰਾਮ ਪੰਚਾਇਤ ਚਕਰ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਨਾਲ ਲੈ ਕੇ ਦੋ ਵਾਰ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ, ਤਿੰਨ ਵਾਰ ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਐੱਸ. ਐੱਸ. ਪੀ., ਤਿੰਨ ਵਾਰ ਡੀ. ਐੱਸ. ਪੀ. ਰਾਏਕੋਟ ਅਤੇ ਅਨੇਕਾਂ ਵਾਰ ਪੁਲਿਸ ਥਾਣਾ ਹਠੂਰ ਦੇ ਮੁਖੀ ਨੂੰ ਮਿਲ ਚੁੱਕੇ ਹਨ, ਪਰ ਲਾਰਿਆਂ ਤੋਂ ਸਿਵਾਇ ਕੁਝ ਪੱਲੇ ਨਹੀਂ ਪਾਇਆ ਜਾ ਰਿਹਾ, ਜਿਸ ਤੋਂ ਅੱਕ ਕੇ ਪਿੰਡ ਦੀ ਪੰਚਾਇਤ, ਨਗਰ ਵਾਸੀਆਂ, ਕਿਸਾਨ ਜਥੇਬੰਦੀਆਂ ਵਲੋਂ ਹੁਣ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਕਰਨ ਦਾ ਫ਼ੈਸਲਾ ਕੀਤਾ ਹੈ। ਪ੍ਰਧਾਨ ਬੂਟਾ ਸਿੰਘ ਨੇ ਦੱਸਿਆ ਕਿ ਜੇਕਰ 26 ਨਵੰਬਰ ਤੱਕ ਸਵਿੱਫ਼ਟ ਗੱਡੀ ਅਤੇ ਡਰਾਈਵਰ ਨੂੰ ਹਠੂਰ ਪੁਲਿਸ ਨੇ ਗ੍ਰਿਫ਼ਤਾਰ ਨਾ ਕੀਤਾ ਤਾਂ ਉਹ ਗ੍ਰਾਮ ਪੰਚਾਇਤ ਚਕਰ ਦੀ ਅਗਵਾਈ ਹੇਠ ਪੁਲਿਸ ਥਾਣਾ ਹਠੂਰ ਅੱਗੇ 27 ਨਵੰਬਰ ਨੂੰ ਸਵੇਰੇ 10 ਵਜੇ ਰੋਸ ਧਰਨਾ ਲਾਉਣ ਲਈ ਮਜ਼ਬੂਰ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਰਿਟਾ: ਥਾਣੇਦਾਰ ਬਲਦੇਵ ਸਿੰਘ ਸੰਧੂ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਅਗਲੀ ਖ਼ਬਰ ਪੰਜਾਬ ਦੇ ਲੋਕ ਕਾਂਗਰਸ ਦੀ ਸਰਕਾਰ ਬਣਾ ਕੇ ਸੂਬੇ ਦਾ ਵਿਕਾਸ ਦੇਖਣ ਲਈ ਉਤਾਵਲੇ- ਡਾ. ਗਰੇਵਾਲ
Ad Position 24