ਯੂਥ ਅਕਾਲੀ ਆਗੂ ਸੋਨੂੰ ਤੂਰ ਹਲਕਾ ਦਾਖਾ ਦੇ ਐੱਸ. ਓ. ਆਈ. ਦੇ ਪ੍ਰਧਾਨ ਨਿਯੁਕਤ
ਚੌਂਕੀਮਾਨ, 18 ਨਵੰਬਰ (ਤੇਜਿੰਦਰ ਸਿੰਘ ਚੱਢਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਦਾਖਾ ਦੇ ਇੰਚਾਰਜ ਜਸਕਰਨ ਸਿੰਘ ਦਿਉਲ ਦੀ ਸਿਫਾਰਸ਼ ’ਤੇ ਸ਼੍ਰੋਮਣੀ ਅਕਾਲੀ (ਬ) ਦੇ ਐੱਸ. ਓ.
ਚੌਂਕੀਮਾਨ, 18 ਨਵੰਬਰ (ਤੇਜਿੰਦਰ ਸਿੰਘ ਚੱਢਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਦਾਖਾ ਦੇ ਇੰਚਾਰਜ ਜਸਕਰਨ ਸਿੰਘ ਦਿਉਲ ਦੀ ਸਿਫਾਰਸ਼ ’ਤੇ ਸ਼੍ਰੋਮਣੀ ਅਕਾਲੀ (ਬ) ਦੇ ਐੱਸ.ਓ.ਆਈ ਦੇ ਪੰਜਾਬ ਪ੍ਰਧਾਨ ਰਣਵੀਰ ਸਿੰਘ ਢਿੱਲੋਂ ਨੇ ਪਿੰਡ ਸਵੱਦੀ ਕਲਾਂ ਦੇ ਯੂਥ ਅਕਾਲੀ ਆਗੂ ਸੁਖਪ੍ਰੀਤ ਸਿੰਘ ਸੋਨੂੰ ਤੂਰ ਨੂੰ ਹਲਕਾ ਦਾਖਾ ਦਾ ਐੱਸ. ਓ. ਆਈ. ਦਾ ਪ੍ਰਧਾਨ ਨਿਯੁਕਤ ਕੀਤਾ। ਇਸ ਮੌਕੇ ਨਵ ਨਿਯੁਕਤ ਪ੍ਰਧਾਨ ਸੁਖਪ੍ਰੀਤ ਸਿੰਘ ਸੋਨੂੰ ਤੂਰ ਨੇ ਸ਼੍ਰੋਮਣੀ ਅਕਾਲੀ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਐੱਸ. ਓ .ਆਈ. ਦੇ ਪੰਜਾਬ ਪ੍ਰਧਾਨ ਰਣਵੀਰ ਸਿੰਘ ਢਿੱਲੋਂ ਤੇ ਹਲਕਾ ਦਾਖਾ ਦੇ ਇੰਚਾਰਜ ਜਸਕਰਨ ਸਿੰਘ ਦਿਉਲ ਸਮੇਤ ਸਮੁੱਚੀ ਲੀਡਰ ਦਾ ਧੰਨਵਾਦ ਕੀਤਾ ਜਿੰਨ੍ਹਾਂ ਨੇ ਮੈਨੂੰ ਅਹਿਮ ਜਿੰਮੇਵਾਰੀ ਸੌਂਪੀ ਤੇ ਮੈਂ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਗਾਂ ਤੇ ਹਲਕੇ ਦਾਖੇ ਦੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਾਂਗਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਯੂਥ ਵਿੰਗ ਦੇ ਕੋਰ ਕਮੇਟੀ ਮੈਂਬਰ ਅਮਨਦੀਪ ਸਿੰਘ ਅਮਨਾ ਸਵੱਦੀ ਤੇ ਯੂਥ ਆਗੂ ਤਰਨਜੋਤ ਸਿੰਘ ਨੰਨੂੰ ਗਿੱਲ ਸਵੱਦੀ (ਕੈਨੇਡਾ) ਨੇ ਸੁਖਪ੍ਰੀਤ ਸਿੰਘ ਸੋਨੂੰ ਤੂਰ ਦੀ ਨਿਯੁਕਤੀ ’ਤੇ ਖੂਸ਼ੀ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਤੇ ਹਲਕਾ ਦਾਖਾ ਦੇ ਐੱਸ. ਓ. ਆਈ. ਦੇ ਨਵ ਨਿਯੁਕਤ ਪ੍ਰਧਾਨ ਸੁਖਪ੍ਰੀਤ ਸਿੰਘ ਸੋਨੂੰ ਤੂਰ ਨੂੰ ਵਧਾਈ ਵੀ ਦਿੱਤੀ।