18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਰਾਏਕੋਟ ਤੋਂ ਭਾਜਪਾ ਦੀ ਟਿਕਟ ਲਈ ਪਰਮਜੀਤ ਸਿੰਘ ਟੂਸੇ ਨੇ ਦਾਅਵੇਦਾਰੀ ਕੀਤੀ ਪੇਸ਼

ਹਲਵਾਰਾ, 18 ਨਵੰਬਰ (ਮਨਦੀਪ ਸਿੰਘ ਉੱਭੀ)- ਰਾਏਕੋਟ ਵਿਧਾਨ ਸਭਾ ਹਲਕੇ ਦੀ ਸਿਆਸਤ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣ ਤੋਂ ਹੀ ਸਰਗਰਮੀਆਂ ਤੇਜ਼ ਹੋਣ ਲੱਗ ਪਈਆਂ ਹਨ। ਇਸੇ ਦੌਰਾਨ ਭਾਰਤੀ ਜਨਤਾ ਪਾਰਟੀ ਵਲੋਂ ਰਾਏਕੋਟ ਹਲਕੇ ਤੋਂ ਚੋਣ ਲੜਨ ਲਈ ਪਹਿਲੀ ਵਾਰ ਖੁੱਲ੍ਹ ਕੇ ਦਾਅਵੇਦਾਰੀ ਸਾਹਮਣੇ ਆਈ ਹੈ ।

Ad Position 21
No active advertisement
ਭਾਜਪਾ ਆਗੂ ਪਰਮਜੀਤ ਸਿੰਘ ਟੂਸੇ 19-11-2026
ਹਲਵਾਰਾ, 18 ਨਵੰਬਰ (ਮਨਦੀਪ ਸਿੰਘ ਉੱਭੀ)- ਰਾਏਕੋਟ ਵਿਧਾਨ ਸਭਾ ਹਲਕੇ ਦੀ ਸਿਆਸਤ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣ ਤੋਂ ਹੀ ਸਰਗਰਮੀਆਂ ਤੇਜ਼ ਹੋਣ ਲੱਗ ਪਈਆਂ ਹਨ। ਇਸੇ ਦੌਰਾਨ ਭਾਰਤੀ ਜਨਤਾ ਪਾਰਟੀ ਵਲੋਂ ਰਾਏਕੋਟ ਹਲਕੇ ਤੋਂ ਚੋਣ ਲੜਨ ਲਈ ਪਹਿਲੀ ਵਾਰ ਖੁੱਲ੍ਹ ਕੇ ਦਾਅਵੇਦਾਰੀ ਸਾਹਮਣੇ ਆਈ ਹੈ । ਭਾਜਪਾ ਹਲਕਾ ਚੋਣ ਇੰਚਾਰਜ ਪਰਮਜੀਤ ਸਿੰਘ ਟੂਸੇ ਨੇ ਰਾਖਵੀਂ ਰਾਏਕੋਟ ਵਿਧਾਨ ਸਭਾ ਸੀਟ ਤੋਂ ਭਾਜਪਾ ਦੀ ਟਿਕਟ ’ਤੇ ਚੋਣ ਲੜਨ ਦਾ ਹਲਵਾਰਾ ਦਫਤਰ ਵਿਖੇ ਰਸਮੀ ਤੌਰ ’ਤੇ ਪ੍ਰਗਟਾਵਾ ਕਰ ਦਿੱਤਾ ਹੈ। ਇਸ ਸਬੰਧੀ ਉਨ੍ਹਾਂ ਨੇ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਮੌਜੂਦਗੀ ਵਿੱਚ ਭਾਜਪਾ ਦੇ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਇੰਚਾਰਜ ਡਾ: ਸਤੀਸ਼ ਪੂਨੀਆ ਨਾਲ ਮੁਲਾਕਾਤ ਕਰਕੇ ਆਪਣੇ ਸਿਆਸੀ ਸਫ਼ਰ ਅਤੇ ਪਾਰਟੀ ਤੇ ਸਮਾਜਿਕ ਖੇਤਰ ਵਿੱਚ ਨਿਭਾਈਆਂ ਜਥੇਬੰਦਕ ਜ਼ਿੰਮੇਵਾਰੀਆਂ ਨਾਲ ਸਬੰਧਤ ਫਾਈਲ ਉਨ੍ਹਾਂ ਨੂੰ ਸੌਂਪੀ। ਹਲਵਾਰਾ ਸਥਿਤ ਭਾਜਪਾ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਮਜੀਤ ਸਿੰਘ ਟੂਸੇ ਨੇ ਕਿਹਾ ਕਿ ਭਾਜਪਾ ਵਲੋਂ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ। ਇਸੇ ਐਲਾਨ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੇ ਰਾਏਕੋਟ ਹਲਕੇ ਤੋਂ ਚੋਣ ਲੜਨ ਦੀ ਆਪਣੀ ਇੱਛਾ ਪਾਰਟੀ ਦੇ ਸੀਨੀਅਰ ਆਗੂਆਂ ਤੱਕ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਕਿਸੇ ਨਿੱਜੀ ਸਿਆਸੀ ਲਾਲਸਾ ਤਹਿਤ ਨਹੀਂ ਚੁੱਕਿਆ ਗਿਆ, ਸਗੋਂ ਰਾਏਕੋਟ ਹਲਕੇ ਦੇ ਭਾਜਪਾ ਵਰਕਰਾਂ, ਅਹੁਦੇਦਾਰਾਂ ਅਤੇ ਸਮਰਥਕਾਂ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਉਨ੍ਹਾਂ ਦੀ ਸਹਿਮਤੀ ਨਾਲ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸੈਂਕੜੇ ਨਮ ਅੱਖਾਂ ਨਾਲ ਰੰਗਕਰਮੀ ਬਲਬੀਰ ਬੱਲੀ ਨੂੰ ਦਿੱਤੀ ਅੰਤਿਮ ਵਿਦਾਈ ਅਗਲੀ ਖ਼ਬਰ ਯੂਥ ਅਕਾਲੀ ਆਗੂ ਸੋਨੂੰ ਤੂਰ ਹਲਕਾ ਦਾਖਾ ਦੇ ਐੱਸ. ਓ. ਆਈ. ਦੇ ਪ੍ਰਧਾਨ ਨਿਯੁਕਤ
Ad Position 24